ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੋਮਵਾਰ ਨੂੰ 10 ਨਵੇਂ ਐਡੀਸ਼ਨਲ ਜੱਜਾਂ ਨੇ ਅਹੁਦੇ ਦੀ ਸਹੁੰ ਚੁੱਕੀ। ਇਹ ਸਹੁੰ ਸਮਾਰੋਹ ਚੀਫ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਹੇਠ ਹਾਈ ਕੋਰਟ ਦੇ ਆਡੀਟੋਰੀਅਮ ’ਚ ਹੋਇਆ।ਇਨ੍ਹਾਂ ਨਵੀਆਂ ਨਿਯੁਕਤੀਆਂ ਨਾਲ ਹੁਣ ਹਾਈ ਕੋਰਟ ਵਿੱਚ ਕੁੱਲ 59 ਜੱਜ ਕੰਮ ਕਰ ਰਹੇ ਹਨ, ਜਦਕਿ ਮਨਜ਼ੂਰਸ਼ੁਦਾ ਅਸਾਮੀਆਂ ਦੀ ਗਿਣਤੀ 85 ਹੈ। ਇਹ ਨਵੇਂ ਜੱਜ ਲਗਭਗ 4.34 ਲੱਖ ਪੈਂਡਿੰਗ ਕੇਸਾਂ ਨੂੰ ਘੱਟ ਕਰਨ ਦੀ ਕੋਸ਼ਿਸ਼ ਦਾ ਹਿੱਸਾ ਹਨ।ਸਮਾਰੋਹ ਵਿੱਚ ਮੌਜੂਦਾ ਤੇ ਸੇਵਾਮੁਕਤ ਜੱਜ, ਸੀਨੀਅਰ ਅਧਿਕਾਰੀ, ਵਕੀਲ ਅਤੇ ਨਵੇਂ ਜੱਜਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ।
ਸਹੁੰ ਚੁੱਕਣ ਵਾਲੇ ਜੱਜ ਹਨ:
ਵਰਿੰਦਰ ਅਗਰਵਾਲ, ਮਨਦੀਪ ਪੰਨੂ, ਅਮਰਿੰਦਰ ਸਿੰਘ ਗਰੇਵਾਲ, ਪ੍ਰਮੋਦ ਗੋਇਲ, ਰੁਪਿੰਦਰਜੀਤ ਚਾਹਲ, ਸ਼ਾਲਿਨੀ ਸਿੰਘ ਨਾਗਪਾਲ, ਸੁਭਾਸ਼ ਮੇਹਲਾ, ਸੂਰਿਆ ਪ੍ਰਤਾਪ ਸਿੰਘ, ਅਰਾਧਨਾ ਸਾਹਨੀ ਅਤੇ ਯਸ਼ਵੀਰ ਸਿੰਘ ਰਾਠੌੜ।