Site icon Punjab Mirror

ਰੂਸ-ਯੂਕਰੇਨ ਵਾਰ: ਪੈਟਰੋਲ-ਡੀਜ਼ਲ, 100 ਡਾਲਰ ‘ਤੇ ਪੁੱਜਾ ਕੱਚਾ ਤੇਲ ਲੈ ਕੇ LPG ਦੀਆਂ ਕੀਮਤਾਂ ‘ਚ ਹੋਵੇਗਾ ਬੇਹਤਾਸ਼ਾ ਵਾਧਾ|

Crude oil hits $100 mark

ਦੇਸ਼ ਵਾਸੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਣ ਵਾਲਾ ਹੈ। ਲੋਕਾਂ ਨੂੰ ਪੈਟਰੋਲ ਅਤੇ ਡੀਜ਼ਲ ਤੋਂ ਲੈ ਕੇ LPG ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਲਈ ਤਿਆਰ ਰਹਿਣਾ ਚਾਹੀਦਾ ਹੈ । ਯੂਕਰੇਨ ‘ਤੇ ਰੂਸ ਦੇ ਹਮਲੇ ਅਤੇ ਜੰਗ ਦੀ ਸੰਭਾਵਨਾ ਕਾਰਨ ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਦੇ ਰਿਕਾਰਡ ਪੱਧਰ ‘ਤੇ ਪਹੁੰਚ ਗਈ ਹੈ । ਸਤੰਬਰ 2014 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਨੂੰ ਛੂਹ ਗਿਆ ਹੈ । ਜੇਕਰ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਪੂਰੀ ਤਰ੍ਹਾਂ ਨਾਲ ਛਿੜ ਜਾਂਦੀ ਹੈ ਤਾਂ ਕੱਚਾ ਤੇਲ ਹੋਰ ਵੀ ਮਹਿੰਗਾ ਹੋ ਸਕਦਾ ਹੈ।

ਕੱਚੇ ਤੇਲ ਦੀਆਂ ਕੀਮਤਾਂ ‘ਤੇ ਨਜ਼ਰ ਰੱਖਣ ਵਾਲੀਆਂ ਅੰਤਰਰਾਸ਼ਟਰੀ ਰਿਸਰਚ ਏਜੰਸੀਆਂ ਦੀ ਮੰਨੀ ਜਾਵੇ ਤਾਂ ਕੱਚੇ ਤੇਲ ਦੀਆਂ ਕੀਮਤਾਂ ਹੋਰ ਵੀ ਵਧ ਸਕਦੀਆਂ ਹਨ । ਰੂਸ-ਯੂਕਰੇਨ ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਅੱਗ ਲੱਗ ਗਈ ਹੈ। 2022 ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ 25 ਫੀਸਦੀ ਤੋਂ ਜ਼ਿਆਦਾ ਦਾ ਉਛਾਲ ਆ ਚੁੱਕਿਆ ਹੈ। ਪਿਛਲੇ ਦੋ ਮਹੀਨਿਆਂ ਤੋਂ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। 1 ਦਸੰਬਰ 2021 ਨੂੰ ਕੱਚੇ ਤੇਲ ਦੀ ਕੀਮਤ 68.87 ਡਾਲਰ ਪ੍ਰਤੀ ਬੈਰਲ ਸੀ, ਜੋ ਹੁਣ 100 ਡਾਲਰ ਪ੍ਰਤੀ ਬੈਰਲ ਦੇ ਪੱਧਰ ‘ਤੇ ਕਾਰੋਬਾਰ ਕਰ ਰਿਹਾ ਹੈ । ਯਾਨੀ ਡੇਢ ਮਹੀਨੇ ਦੇ ਅੰਦਰ ਹੀ ਕੱਚੇ ਤੇਲ ਦੀ ਕੀਮਤ ਹੇਠਲੇ ਪੱਧਰ ਤੋਂ 40 ਫੀਸਦੀ ਵਧ ਗਈ ਹੈ।

ਦੱਸ ਦੇਈਏ ਕਿ 4 ਨਵੰਬਰ 2021 ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਜਦਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਆਇਆ ਹੈ। ਦਰਅਸਲ, ਦੇਸ਼ ਦੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ ਅਤੇ ਨਤੀਜੇ 10 ਮਾਰਚ ਨੂੰ ਆਉਣਗੇ । ਮੰਨਿਆ ਜਾ ਰਿਹਾ ਹੈ ਕਿ ਚੋਣਾਂ ਵਿੱਚ ਨੁਕਸਾਨ ਦੇ ਡਰੋਂ ਸਰਕਾਰੀ ਕੰਪਨੀਆਂ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਤੇਜ਼ੀ ਕਾਰਨ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕਰ ਰਹੀਆਂ ਹਨ । ਜਿਸ ਕਾਰਨ ਕਿਆਸ ਲਗਾਏ ਜਾ ਰਹੇ ਹਨ ਕਿ ਚੋਣਾਂ ਤੋਂ ਬਾਅਦ ਸਰਕਾਰੀ ਤੇਲ ਕੰਪਨੀਆਂ ਘਾਟੇ ਦੀ ਪੂਰਤੀ ਲਈ ਕੀਮਤਾਂ ਵਿੱਚ ਵਾਧਾ ਕਰ ਸਕਦੀਆਂ ਹਨ।

Exit mobile version