Site icon Punjab Mirror

ਬੀਤੇ 24 ਘੰਟਿਆਂ ‘ਚ 1414 ਪਸ਼ੂਆਂ ਦੀ ਮੌਤ ਪੰਜਾਬ ਵਿੱਚ ਲੰਪੀ ਸਕਿੱਨ ਦਾ ਕਹਿਰ ਜਾਰੀ

ਪੰਜਾਬ ਵਿੱਚ ਲੰਪੀ ਸਕਿੱਨ ਦਾ ਕਹਿਰ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ। ਜਿਸ ਕਾਰਨ ਮਰਨ ਵਾਲੇ ਪਸ਼ੂਆਂ ਦੀ ਗਿਣਤੀ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ਵਿੱਚ ਬੀਤੇ 24 ਘੰਟਿਆਂ ਦੌਰਾਨ ਕੁੱਲ 1414 ਪਸ਼ੂਆਂ ਦੀ ਮੌਤ ਹੋ ਗਈ ਹੈ। ਜਦਕਿ ਇਸ ਦੌਰਾਨ 11 ਹਜ਼ਾਰ 43 ਨਵੇਂ ਪਸ਼ੂ ਇਸ ਬਿਮਾਰੀ ਨਾਲ ਪੀੜਤ ਹੋਏ ਹਨ । ਇਸ ਸਬੰਧੀ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵਿਭਾਗ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ 3 ਦਿਨਾਂ ਵਿੱਚ 789 ਪਸ਼ੂਆਂ ਦੀ ਮੌਤ ਹੋਈ ਹੈ।

ਇਹ ਅੰਕੜਾ ਪਿਛਲੇ 3 ਦਿਨਾਂ ਦੇ ਮੁਕਾਬਲੇ 44 ਫੀਸਦ ਜ਼ਿਆਦਾ ਹੈ । ਬੁੱਧਵਾਰ ਤੱਕ ਸੂਬੇ ਵਿੱਚ ਕੁੱਲ 85 ਹਜ਼ਾਰ 968 ਪਸ਼ੂ ਇਸ ਬਿਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ ਜਦਕਿ 4773 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ।

ਇਸ ਸਬੰਧੀ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਵਿਭਾਗ ਕੋਲ ਗੋਟ ਪੌਕਸ ਦਵਾਈ ਦੀਆਂ 43,000 ਹੋਰ ਡੋਜ਼ ਪਹੁੰਚ ਚੁੱਕੀਆਂ ਹਨ, ਜਿਨਾਂ ਨੂੰ ਜ਼ਿਲ੍ਹਿਆਂ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਵਿਭਾਗ ਕੋਲ ਹੁਣ ਤੱਕ ਕਰੀਬ 3.60 ਲੱਖ ਡੋਜ਼ ਪਹੁੰਚ ਚੁੱਕੀਆਂ ਹਨ।

Exit mobile version