Site icon Punjab Mirror

ਪੰਜਾਬ ਦੀ ਲੋਨ ਲਿਮਿਟ ‘ਚ 18000 ਕਰੋੜ ਦੀ ਕੀਤੀ ਕਟੌਤੀ ਕੇਂਦਰ ਸਰਕਾਰ ਦਾ ਪੰਜਾਬ ਨੂੰ ਇਕ ਹੋਰ ਝਟਕਾ!

ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਵਿੱਤੀ ਝਟਕਾ ਦਿੱਤਾ ਗਿਆ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਪੰਜਾਬ ਦੀ ਕਰਜ਼ਾ ਲੈਣ ਦੀ ਲਿਮਟ ਵਿਚ ਵੱਡੀ ਕਟੌਤੀ ਕਰ ਦਿੱਤੀ ਹੈ। ਕੇਂਦਰ ਵੱਲੋਂ ਪੰਜਾਬ ਦੀ ਕਰਜ਼ ਸੀਮਾ ‘ਚ 18000 ਕਰੋੜ ਰੁਪਏ ਦੀ ਕਟੌਤੀ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੀ ਆਪਣੇ ਕੁੱਲ ਘਰੇਲੂ ਉਤਪਾਦਨ ਦਾ ਤਿੰਨ ਫੀਸਦੀ ਤੱਕ ਕਰਜ਼ਾ ਚੁੱਕਣ ਦੀ ਸੀਮਾ ਹੈ ਜੋ ਕਿ ਸਾਲਾਨਾ 39000 ਕਰੋੜ ਰੁਪਏ ਬਣਦੀ ਹੈ। ਪਰ ਹੁਣ ਜਦੋਂ ਕਿ ਵਿੱਤ ਮੰਤਰਾਲੇ ਵੱਲੋਂ 18000 ਕਰੋੜ ਦੀ ਸਾਲਾਨਾ ਕਟੌਤੀ ਕਰ ਦਿੱਤੀ ਗਈ ਹੈ ਤਾਂ ਪੰਜਾਬ ਸਰਕਾਰ ਹੁਣ 21 ਹਜ਼ਾਰ ਕਰੋੜ ਦਾ ਹੀ ਕਰਜ਼ਾ ਚੁੱਕ ਸਕੇਗੀ। ਕਰਜ਼ਾ ਲੈਣ ਦੀ ਸੀਮਾ ਵਿਚ 18,000 ਕਰੋੜ ਰੁਪਏ ਦੀ ਵੱਡੀ ਕਟੌਤੀ ‘ਆਪ’ ਸਰਕਾਰ ਲਈ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ।

ਇਹ ਵੀ ਪੜ੍ਹੋ : ਖੰਨਾ :ਪੁਲਿਸ ਵਾਲੇ ਵੀ ਜਖੀਰਾ ਦੇਖ ਹੋਏ ਹੈਰਾਨ ਸਰਹਿੰਦ ਨਹਿਰ ‘ਚੋਂ ਮਿਲੇ 1000 ਦੇ ਕਰੀਬ ਕਾਰਤੂਸ

ਦੱਸ ਦੇਈਏ ਕਿ ਪੰਜਾਬ ਸਰਕਾਰ ਕੇਂਦਰੀ ਵਿੱਤ ਮੰਤਰਾਲੇ ਕੋਲ ਇਸ ਸਬੰਧੀ ਆਪਣਾ ਪੱਖ ਪੇਸ਼ ਕਰੇਗੀ ਅਤੇ ਸੂਬਾ ਸਰਕਾਰ ਨੇ ਇਹ ਭਰੋਸਾ ਪਹਿਲਾਂ ਹੀ ਕੇਂਦਰ ਨੂੰ ਦੇ ਦਿੱਤਾ ਹੈ ਕਿ ਰਾਜ ਪੈਨਸ਼ਨ ਰੈਗੂਲੇਟਰੀ ਅਤੇ ਵਿਕਾਸ ਅਥਾਰਿਟੀ ਨੂੰ ਤਿੰਨ ਹਜ਼ਾਰ ਕਰੋੜ ਰੁਪਏ ਦਾ ਆਪਣਾ ਹਿੱਸਾ ਦੇਵੇਗੀ।

Exit mobile version