ਪੰਜਾਬ ਵਿੱਚ ਕਰੋਨਾ ਕਾਰਨ 2 ਲੋਕਾਂ ਦੀ ਮੌਤ ਹੋ ਗਈ ਹੈ 2 ਮੰਤਰੀਆਂ ਤੇ ਡਿਪਟੀ ਸਪੀਕਰ ਤੋਂ ਬਾਅਦ ਪਟਿਆਲਾ ਦੀ ਡੀਸੀ ਵੀ ਪਾਜ਼ੀਟਿਵ ਪਾਈ ਗਈ ਹੈ|

ਪੰਜਾਬ ਵਿੱਚ ਕਰੋਨਾ ਕਾਰਨ 2 ਲੋਕਾਂ ਦੀ ਮੌਤ ਹੋ ਗਈ ਹੈ। ਇਹ ਮੌਤਾਂ ਲੁਧਿਆਣਾ ਅਤੇ ਜਲੰਧਰ ਵਿੱਚ ਹੋਈਆਂ ਹਨ। ਇਸ ਦੇ ਨਾਲ ਹੀ ਪਟਿਆਲਾ ਦੀ ਡਿਪਟੀ ਕਮਿਸ਼ਨਰ (ਡੀਸੀ) ਸਾਕਸ਼ੀ ਸਾਹਨੀ ਵੀ ਕੋਵਿਡ ਪਾਜ਼ੀਟਿਵ ਪਾਈ ਗਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ।

ਇਸ ਤੋਂ ਪਹਿਲਾਂ ਜੇਲ੍ਹ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ, ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਅਨਮੋਲ ਗਗਨ ਮਾਨ ਅਤੇ ਡਿਪਟੀ ਸਪੀਕਰ ਜੈਕਿਸ਼ਨ ਰੋਡੀ ਵੀ ਪਾਜ਼ੀਟਿਵ ਆਏ ਹਨ। ਪੰਜਾਬ ਤੋਂ ਚਿੰਤਾਜਨਕ ਗੱਲ ਇਹ ਹੈ ਕਿ 102 ਮਰੀਜ਼ ਜੀਵਨ ਰੱਖਿਅਕ ਸਹਾਇਤਾ ‘ਤੇ ਪਹੁੰਚ ਚੁੱਕੇ ਹਨ। ਇਨ੍ਹਾਂ ‘ਚੋਂ 86 ਆਕਸੀਜਨ ‘ਤੇ, 14 ਆਈਸੀਯੂ ‘ਤੇ ਅਤੇ 2 ਵੈਂਟੀਲੇਟਰ ‘ਤੇ ਹਨ।

Leave a Reply

Your email address will not be published.