Site icon Punjab Mirror

4.0 ਮਾਪੀ ਗਈ ਤੀਬਰਤਾ ਉਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਉੱਤਰਾਖੰਡ ਇਕ ਵਾਰ ਫਿਰ ਭੂਚਾਲ ਦੇ ਝਟਕਿਆਂ ਨਾਲ ਹਿੱਲ ਗਿਆ ਹੈ। ਉੱਤਰਾਖੰਡ ਦੇ ਪਿਥੌਰਾਗੜ੍ਹ ‘ਚ ਸੋਮਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਿਥੌਰਾਗੜ੍ਹ ਤੋਂ 48 ਕਿਲੋਮੀਟਰ ਉੱਤਰ-ਪੂਰਬ ਵਿੱਚ 4 ਦੀ ਤੀਬਰਤਾ ਦਾ ਭੂਚਾਲ ਆਇਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦੀ ਤੀਬਰਤਾ 4.0 ਮਾਪੀ ਗਈ ਹੈ। ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ।

ਉਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਦੇ ਨਾਲ-ਨਾਲ ਗੁਆਂਢੀ ਦੇਸ਼ ਨੇਪਾਲ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੇਪਾਲ ਵਿੱਚ ਵੀ 4 ਤੀਬਰਤਾ ਦਾ ਭੂਚਾਲ ਆਇਆ ਹੈ। ਨੇਪਾਲ ਤੋਂ ਵੀ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਐਤਵਾਰ ਸ਼ਾਮ ਨੂੰ ਹਰਿਆਣਾ ਦੇ ਫਰੀਦਾਬਾਦ ਵਿੱਚ ਵੀ ਭੂਚਾਲ ਆਇਆ। ਫਰੀਦਾਬਾਦ ‘ਚ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.1 ਮਾਪੀ ਗਈ।  ਇਸ ਤੋਂ ਪਹਿਲਾਂ ਐਤਵਾਰ ਨੂੰ ਅਫਗਾਨਿਸਤਾਨ ‘ਚ ਇਕ ਦਿਨ ‘ਚ ਚਾਰ ਭੂਚਾਲ ਆਏ ਸਨ। ਇਹ ਚਾਰ ਭੂਚਾਲ ਸਵੇਰੇ 9 ਵਜੇ ਤੋਂ 11 ਵਜੇ ਦੇ ਵਿਚਕਾਰ ਸਿਰਫ ਦੋ ਘੰਟਿਆਂ ਦੇ ਅੰਦਰ ਆਏ। 7 ਅਕਤੂਬਰ ਨੂੰ ਵੀ ਅਫਗਾਨਿਸਤਾਨ ਵਿਚ ਇਕ ਦਿਨ ਵਿਚ 6 ਭੂਚਾਲ ਆਏ ਸਨ। ਅਫਗਾਨਿਸਤਾਨ ‘ਚ 7 ਅਕਤੂਬਰ ਨੂੰ ਆਏ ਲਗਾਤਾਰ ਭੂਚਾਲ ‘ਚ ਹੁਣ ਤੱਕ 4 ਹਜ਼ਾਰ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ।

Exit mobile version