Site icon Punjab Mirror

ਜੱਗੂ ਭਗਵਾਨਪੁਰੀਆ ਗਿਰੋਹ ਦੇ 6 ਮੈਂਬਰ ਕੀਤੇ ਕਾਬੂ , ਅੰਮ੍ਰਿਤਸਰ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ,

ਪੰਜਾਬ ਵਿੱਚ ਸੱਤਾ ‘ਤੇ ਕਾਬਜ਼ ਹੋਣ ਮਗਰੋਂ CM ਮਾਨ ਸਰਕਾਰ ਵੱਲੋ ਨਸ਼ਿਆਂ ‘ਤੇ ਠੱਲ੍ਹ ਪਾਉਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਮਾਨ ਸਰਕਾਰ ਦੇ ਆਦੇਸ਼ਾਂ ‘ਤੇ ਪੁਲਿਸ ਵੱਲੋਂ ਵੀ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਲਈ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਅੰਮ੍ਰਿਤਸਰ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਰੋਹ ਦੇ 6 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ।

ਐੱਸਐੱਸਪੀ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਅੰਮ੍ਰਿਤਸਰ ਪੁਲਿਸ ਨੇ ਜੱਗੂ ਗਰੁੱਪ ਨਾਲ ਸਬੰਧਿਤ ਤਿੰਨ ਸ਼ੂਟਰ ਤੇ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਹਨ। ਪੁਲਿਸ ਨੇ ਇਨ੍ਹਾਂ ਕੋਲੋਂ 5 ਹਥਿਆਰ, 1.5 ਕਿਲੋ ਹੈਰੋਇਨ ਤੇ 9 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਸਵਪਨ ਸ਼ਰਮਾ ਮੁਤਾਬਕ ਜੱਗੂ ਗੈਂਗ ਵੱਲੋਂ ਤਿੰਨ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਣਾ ਸੀ ਤੇ ਦੋ ਡਕੈਤੀਆਂ ਵੀ ਗੈਂਗ ਦੀ ਪਲਾਨਿੰਗ ਦਾ ਹਿੱਸਾ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੰਡਿਆਲਾ ਵਿਖੇ ਦੇਰ ਰਾਤ ਹੋਈ ਫਾਇਰਿੰਗ ਦੌਰਾਨ ਪੁਲਿਸ ਨੇ ਇਸ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

Exit mobile version