Site icon Punjab Mirror

MODI ਸਰਕਾਰ ਨੇ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਤੋਂ ਦਿੱਤੀ ਵੱਡੀ ਰਾਹਤ, ਡੀਏ ਵਿੱਚ 3 ਫੀਸਦੀ ਦਾ ਵਾਧਾ

7th Pay Commission Breaking News, DA Hike 3 Percent for Government Employees

ਕੇਂਦਰੀ ਮੰਤਰੀ ਮੰਡਲ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ, ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਵਿੱਚ 3 ਫ਼ੀਸਦ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮਹਿੰਗਾਈ ਤੋਂ ਪਰੇਸ਼ਾਨ ਕੇਂਦਰੀ ਮੁਲਾਜ਼ਮਾਂ ਨੂੰ ਮੋਦੀ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ 1 ਜਨਵਰੀ, 2022 ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਵਿੱਚ 3% ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਅਕਤੂਬਰ 2021 ਵਿੱਚ ਕੇਂਦਰ ਸਰਕਾਰ ਦੇ ਕਰਮਚਾਰੀਆਂ ਦਾ ਡੀਏ 28 ਫ਼ੀਸਦ ਤੋਂ ਵਧਾ ਕੇ 31 ਫ਼ੀਸਦ ਕਰਨ ਦਾ ਫੈਸਲਾ ਕੀਤਾ ਗਿਆ ਸੀ। ਇਸ ਵਾਧੇ ਤੋਂ ਬਾਅਦ ਡੀਏ ਵਧ ਕੇ 31 ਫੀਸਦੀ ਹੋ ਜਾਵੇਗਾ।

ਇਸ ਸਮੇਂ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 31 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ। ਪਰ ਸਰਕਾਰ ਨੇ ਇਸ ਨੂੰ 3 ਫੀਸਦੀ ਵਧਾ ਕੇ 34 ਫੀਸਦੀ ਕਰ ਦਿੱਤਾ ਹੈ। ਕੇਂਦਰੀ ਕਰਮਚਾਰੀਆਂ ਨੂੰ ਅਪ੍ਰੈਲ ਮਹੀਨੇ ਦੀ ਤਨਖਾਹ ਦੇ ਨਾਲ ਨਵੇਂ ਮਹਿੰਗਾਈ ਭੱਤੇ ਦਾ ਪੂਰਾ ਭੁਗਤਾਨ ਕੀਤਾ ਜਾਵੇਗਾ। ਅਪਰੈਲ ਮਹੀਨੇ ਵਿੱਚ ਮੁਲਾਜ਼ਮਾਂ ਨੂੰ ਪਿਛਲੇ 3 ਮਹੀਨਿਆਂ ਦੇ ਸਾਰੇ ਬਕਾਏ ਵੀ ਦੇ ਦਿੱਤੇ ਜਾਣਗੇ। 3 ਫੀਸਦੀ ਦੇ ਮਹਿੰਗਾਈ ਭੱਤੇ ਦੇ ਵਾਧੇ ਤੋਂ ਬਾਅਦ ਕੇਂਦਰੀ ਕਰਮਚਾਰੀਆਂ ਨੂੰ 73,440 ਰੁਪਏ ਤੋਂ ਲੈ ਕੇ 2,32,152 20 ਰੁਪਏ ਤੱਕ ਦੇ ਬਕਾਏ ਦਾ ਲਾਭ ਮਿਲੇਗਾ।

Exit mobile version