back to top
More
    HomePunjabਫਿਰੋਜ਼ਪੁਰ 'ਚ ਰਾਸ਼ਟਰੀ ਪੁਲਿਸ ਯਾਦਗਾਰ ਦਿਵਸ ਮਨਾਇਆ ਗਿਆ — ਐੱਸਐੱਸਪੀ ਭੁਪਿੰਦਰ ਸਿੰਘ...

    ਫਿਰੋਜ਼ਪੁਰ ‘ਚ ਰਾਸ਼ਟਰੀ ਪੁਲਿਸ ਯਾਦਗਾਰ ਦਿਵਸ ਮਨਾਇਆ ਗਿਆ — ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਨੇ ਕਿਹਾ, ਸ਼ਹੀਦ ਜਵਾਨਾਂ ਦੀ ਕੁਰਬਾਨੀ ਸਦਾ ਰਹੇਗੀ ਯਾਦ…

    Published on

    ਫਿਰੋਜ਼ਪੁਰ: ਫਿਰੋਜ਼ਪੁਰ ਛਾਵਨੀ ਸਥਿਤ ਪੁਲਿਸ ਲਾਈਨ ‘ਚ ਅੱਜ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਯਾਦ ‘ਚ ਰਾਸ਼ਟਰੀ ਪੁਲਿਸ ਯਾਦਗਾਰ ਦਿਵਸ ਮਨਾਇਆ ਗਿਆ। ਸਮਾਰਕ ਸਥਾਨ ‘ਤੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਨਾਲ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਫੁੱਲਾਂ ਦੀ ਮਾਲਾ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ।

    ਸਮਾਰੋਹ ਦੀ ਅਗਵਾਈ ਡੀਐੱਸਪੀ ਕਰਨ ਸ਼ਰਮਾ ਨੇ ਕੀਤੀ। ਇਸ ਦੌਰਾਨ ਪੁਲਿਸ ਜਵਾਨਾਂ ਨੇ ਆਪਣੇ ਹਥਿਆਰ ਉਲਟੇ ਕਰਕੇ ਸ਼ਹੀਦ ਸਾਥੀਆਂ ਨੂੰ ਸੈਨਿਕ ਸਲਾਮੀ ਦਿੱਤੀ, ਜਦਕਿ ਸਾਰੇ ਅਧਿਕਾਰੀਆਂ ਤੇ ਮਹਿਮਾਨਾਂ ਵੱਲੋਂ ਦੋ ਮਿੰਟ ਦਾ ਮੌਨ ਧਾਰ ਕੇ ਉਨ੍ਹਾਂ ਦੀ ਯਾਦ ਤਾਜ਼ਾ ਕੀਤੀ ਗਈ। ਸਮਾਰੋਹ ‘ਚ ਵਿਸ਼ੇਸ਼ ਤੌਰ ‘ਤੇ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਅਤੇ ਸਹਾਇਕ ਕਮਿਸ਼ਨਰ (ਜ) ਗੁਰਦੇਵ ਸਿੰਘ ਧੰਮ ਨੇ ਹਾਜ਼ਰੀ ਭਰੀ।

    ਐੱਸਐੱਸਪੀ ਸਿੱਧੂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਦੇਸ਼ ਦੀ ਅਮਨ-ਸ਼ਾਂਤੀ ਤੇ ਲੋਕਾਂ ਦੀ ਸੁਰੱਖਿਆ ਲਈ ਆਪਣੀ ਜਾਨ ਨਿਓਛਾਵਰ ਕਰਨ ਵਾਲੇ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਪੂਰ ਹੈ ਅਤੇ ਇਹੀ ਕੁਰਬਾਨੀਆਂ ਸਾਡੇ ਸਮਾਜ ਦੀ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਂਦੀਆਂ ਹਨ।

    ਉਨ੍ਹਾਂ 1959 ਦੀ ਉਸ ਇਤਿਹਾਸਕ ਘਟਨਾ ਦਾ ਜ਼ਿਕਰ ਵੀ ਕੀਤਾ ਜਦੋਂ 21 ਅਕਤੂਬਰ 1959 ਨੂੰ ਲੱਦਾਖ ਦੇ ਹੌਟ ਸਪਰਿੰਗ ਇਲਾਕੇ ਵਿੱਚ ਚੀਨੀ ਫੌਜ ਵੱਲੋਂ ਭਾਰਤੀ ਪੁਲਿਸ ਜਵਾਨਾਂ ‘ਤੇ ਅਚਾਨਕ ਹਮਲਾ ਕੀਤਾ ਗਿਆ ਸੀ, ਜਿਸ ਵਿੱਚ 10 ਪੁਲਿਸ ਜਵਾਨ ਸ਼ਹੀਦ ਹੋ ਗਏ ਸਨ। ਉਨ੍ਹਾਂ ਦੀ ਯਾਦ ਵਿਚ ਹੀ ਸਾਲ 1960 ਤੋਂ ਰਾਸ਼ਟਰੀ ਪੁਲਿਸ ਯਾਦਗਾਰ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਗਈ ਸੀ।

    ਐੱਸਐੱਸਪੀ ਨੇ ਕਿਹਾ ਕਿ ਇਹ ਪੁਲਿਸ ਜਵਾਨਾਂ ਦੀਆਂ ਸ਼ਹਾਦਤਾਂ ਹੀ ਹਨ ਜਿਨ੍ਹਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਫਿਜ਼ਾ ਦਾ ਅਨੰਦ ਮਾਣ ਰਹੇ ਹਾਂ। ਪੰਜਾਬ ਪੁਲਿਸ ਹਮੇਸ਼ਾਂ ਸ਼ਹੀਦ ਪਰਿਵਾਰਾਂ ਦੇ ਨਾਲ ਖੜੀ ਰਹੀ ਹੈ ਅਤੇ ਰਹੇਗੀ। ਸਮਾਗਮ ਦੌਰਾਨ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਧੰਨਵਾਦ ਦਿੱਤਾ ਗਿਆ।

    ਇਸ ਮੌਕੇ, ਲਖਵੀਰ ਸਿੰਘ ਵੱਲੋਂ ਸਟੇਜ ਸੰਚਾਲਨ ਬਾਖੂਬੀ ਨਿਭਾਇਆ ਗਿਆ। ਸਮਾਗਮ ਵਿੱਚ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ, ਹੋਮ ਗਾਰਡਜ਼, ਪੁਲਿਸ ਜਵਾਨ ਅਤੇ ਸ਼ਹੀਦ ਪਰਿਵਾਰਾਂ ਦੇ ਮੈਂਬਰ ਵੱਡੀ ਗਿਣਤੀ ਵਿੱਚ ਮੌਜੂਦ ਸਨ।

    Latest articles

    ਜਲੰਧਰ ਵਿੱਚ ਦੀਵਾਲੀ ਦੀ ਰਾਤ ਨੌਜਵਾਨ ਦੀ ਹੱਤਿਆ, ਪੁਲਿਸ ਕਰ ਰਹੀ ਜਾਂਚ…

    ਜਲੰਧਰ: ਰਾਮਾ ਮੰਡੀ ਥਾਣਾ ਖੇਤਰ ਵਿੱਚ ਦੀਵਾਲੀ ਦੀ ਰਾਤ ਇੱਕ 21 ਸਾਲਾ ਨੌਜਵਾਨ ਦੀ...

    ਚਮਨ ਸਰਹੱਦ ‘ਤੇ ਜੰਗਬੰਦੀ ਤੋਂ ਬਾਅਦ ਮੁੜ ਸ਼ੁਰੂ ਹੋਈ ਕੰਟੇਨਰ ਅਤੇ ਪਰਿਵਾਰਾਂ ਦੀ ਆਵਾਜਾਈ…

    ਕਰਾਚੀ: ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਕਾਰ ਚਮਨ ਸਰਹੱਦ ਹਫ਼ਤਿਆਂ ਦੀ ਜੰਗਬੰਦੀ ਅਤੇ ਹਿੰਸਕ ਘਟਨਾਵਾਂ ਤੋਂ...

    ਕੋਟਕਪੂਰਾ ਫਲਾਈ ਓਵਰ ‘ਤੇ ਭਿਆਨਕ ਸੜਕ ਹਾਦਸਾ — PRTC ਬੱਸ ਅਤੇ ਬੁਲਟ ਦੀ ਟੱਕਰ ‘ਚ ਇੱਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖਮੀ…

    ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ 'ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸਨੇ ਦੋ ਪਰਿਵਾਰਾਂ...

    More like this

    ਜਲੰਧਰ ਵਿੱਚ ਦੀਵਾਲੀ ਦੀ ਰਾਤ ਨੌਜਵਾਨ ਦੀ ਹੱਤਿਆ, ਪੁਲਿਸ ਕਰ ਰਹੀ ਜਾਂਚ…

    ਜਲੰਧਰ: ਰਾਮਾ ਮੰਡੀ ਥਾਣਾ ਖੇਤਰ ਵਿੱਚ ਦੀਵਾਲੀ ਦੀ ਰਾਤ ਇੱਕ 21 ਸਾਲਾ ਨੌਜਵਾਨ ਦੀ...

    ਚਮਨ ਸਰਹੱਦ ‘ਤੇ ਜੰਗਬੰਦੀ ਤੋਂ ਬਾਅਦ ਮੁੜ ਸ਼ੁਰੂ ਹੋਈ ਕੰਟੇਨਰ ਅਤੇ ਪਰਿਵਾਰਾਂ ਦੀ ਆਵਾਜਾਈ…

    ਕਰਾਚੀ: ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਕਾਰ ਚਮਨ ਸਰਹੱਦ ਹਫ਼ਤਿਆਂ ਦੀ ਜੰਗਬੰਦੀ ਅਤੇ ਹਿੰਸਕ ਘਟਨਾਵਾਂ ਤੋਂ...