Homeਦੇਸ਼ਦੇਸ਼ ‘ਚ ਮੁੜ ਪੈਰ ਪਸਾਰਨ ਲੱਗਿਆ ਕੋਰੋਨਾ,43 ਮਰੀਜ਼ਾਂ ਦੀ ਮੌਤ 24...

ਦੇਸ਼ ‘ਚ ਮੁੜ ਪੈਰ ਪਸਾਰਨ ਲੱਗਿਆ ਕੋਰੋਨਾ,43 ਮਰੀਜ਼ਾਂ ਦੀ ਮੌਤ 24 ਘੰਟਿਆਂ ‘ਚ 1033 ਨਵੇਂ ਮਾਮਲੇ,

Published on

spot_img

ਭਾਰਤ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਵੀਰਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 1033 ਨਵੇਂ ਮਾਮਲੇ ਸਾਹਮਣੇ ਆਏ। ਜਿਸ ਤੋਂ ਬਾਅਦ ਭਾਰਤ ਵਿੱਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 4,30,31,958 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 11,639 ਹੋ ਗਈ ਹੈ ।

ਦੱਸ ਦੇਈਏ ਕਿ ਦੇਸ਼ ਵਿੱਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 11,639 ਰਹਿ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.03 ਫੀਸਦੀ ਹੈ। ਉੱਥੇ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.76 ਪ੍ਰਤੀਸ਼ਤ ਹੈ। ਇਸਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਤੋਂ ਪੀੜਤ 43 ਮਰੀਜ਼ਾਂ ਦੀ ਮੌਤ ਹੋਈ ਹੈ।

ਸਿਹਤ ਮੰਤਰਾਲੇ ਅਨੁਸਾਰ ਦੇਸ਼ ਵਿੱਚ ਕੋਰੋਨਾ ਮਾਮਲਿਆਂ ਦੀ 0.23 ਫ਼ੀਸਦੀ ਸਕਾਰਤਮਕਤਾ ਦਰ ਰਿਕਾਰਡ ਕੀਤੀ ਗਈ ਹੈ, ਜਦਕਿ ਹਫ਼ਤਾਵਾਰੀ ਸਕਾਰਤਮਕਤਾ ਦਰ 0.22 ਫ਼ੀਸਦੀ ਰਿਕਾਰਡ ਕੀਤੀ ਗਈ ਹੈ। ਸਿਹਤ ਮੰਤਰਾਲੇ ਅਨੁਸਾਰ ਬੀਤੇ 24 ਘੰਟਿਆਂ ਦੌਰਾਨ 4,82,039 ਸੈਂਪਲ ਲਏ ਗਏ ਹਨ। ਹੁਣ ਤੱਕ ਦੇਸ਼ ਵਿੱਚ 79.25 ਕਰੋੜ ਲੋਕਾਂ ਦੇ ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ

ਗੌਰਤਲਬ ਹੈ ਕਿ ਪਿਛਲੇ ਸਾਲ 4 ਮਈ ਨੂੰ ਕੋਰੋਨਾ ਨਾਲ ਪੀੜਤ ਲੋਕਾਂ ਦੀ ਗਿਣਤੀ 20 ਮਿਲੀਅਨ ਅਤੇ 23 ਜੂਨ, 2021 ਨੂੰ, ਇਹ 30 ਮਿਲੀਅਨ ਨੂੰ ਪਾਰ ਕਰ ਗਈ ਸੀ। ਇਸ ਸਾਲ 26 ਜਨਵਰੀ ਨੂੰ ਮਾਮਲੇ ਚਾਰ ਕਰੋੜ ਨੂੰ ਪਾਰ ਕਰ ਗਏ ਸਨ।

Latest articles

ਲੋਕ ਸਭਾ ਚੋਣ: ਹਰਿਆਣਾ ‘ਚ ਅੱਜ ਤੋਂ ਸ਼ੁਰੂ ਹੋਵੇਗੀ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਵੋਟਿੰਗ 25 ਮਈ ਨੂੰ ਹੋਵੇਗੀ। 4 ਜੂਨ ਨੂੰ ਵੋਟਾਂ...

ਹਰਿਆਣਾ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਜਾਵੇਗੀ। ਹਰਿਆਣਾ...

29-4-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ...

Stock Market Today Opening: ਸੈਂਸੈਕਸ 74,000 ਤਾਂ ਨਿਫਟੀ 22500 ਨੇੜੇ ਖੁੱਲ੍ਹਿਆ ਸ਼ੇਅਰ ਬਜ਼ਾਰ ਦੀ ਹੋਈ ਸ਼ਾਨਦਾਰ ਸ਼ੁਰੂਆਤ

Stock Market Opening: ਬੈਂਕਿੰਗ ਸ਼ੇਅਰਾਂ ਦੇ ਸਮਰਥਨ ਨਾਲ ਬਾਜ਼ਾਰ ਉੱਪਰ ਵੱਲ ਜਾ ਰਿਹਾ ਹੈ...

More like this