Homeਦੇਸ਼ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਘੱਟਾਉਣ ਦੇ ਐਲਾਨ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

ਪੈਟਰੋਲ-ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘੱਟਾਉਣ ਦੇ ਐਲਾਨ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲੀ ਪ੍ਰਤੀਕਿਰਿਆ, ਬੋਲੇ ਸਾਡੇ ਲਈ ਲੋਕ ਪਹਿਲਾਂ

Published on

spot_img

Centre Cuts Excise Duty on Petrol And Diesel: ਕੇਂਦਰ ਸਰਕਾਰ ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ‘ਚ ਕਟੌਤੀ ਦਾ ਐਲਾਨ ਕੀਤਾ ਹੈ।

ਨਵੀਂ ਦਿੱਲੀ: ਸ਼ਨੀਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲਈ ਜਨਤਾ ਸਭ ਤੋਂ ਪਹਿਲਾਂ ਹੈ। ਮੋਦੀ ਨੇ ਟਵੀਟ ਕਰ ਕਿਹਾ, “ਲੋਕ ਹਮੇਸ਼ਾ ਸਾਡੇ ਲਈ ਪਹਿਲੇ ਹੁੰਦੇ ਹਨ! ਅੱਜ ਦੇ ਫੈਸਲਿਆਂ, ਖਾਸ ਤੌਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਹੱਤਵਪੂਰਨ ਕਮੀ ਨਾਲ ਸਬੰਧਤ, ਵੱਖ-ਵੱਖ ਸੈਕਟਰਾਂ ‘ਤੇ ਸਕਾਰਾਤਮਕ ਪ੍ਰਭਾਵ ਪਾਉਣਗੇ, ਸਾਡੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨਗੇ ਅਤੇ ‘ਜੀਵਨ ਦੀ ਸੌਖ’ ਨੂੰ ਅੱਗੇ ਵਧਾਉਣਗੇ।”

ਦੱਸ ਦਈਏ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਉਣ ਅਤੇ ਗੈਸ ਸਬਸਿਡੀ ਦੇਣ ਦੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ। ਪਿਛਲੇ ਕੁਝ ਮਹੀਨਿਆਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਤੋਂ ਇਲਾਵਾ ਐੱਲਪੀਜੀ ਦੀਆਂ ਕੀਮਤਾਂ ‘ਚ ਵੀ ਲਗਾਤਾਰ ਵਾਧਾ ਹੋਇਆ ਹੈ।

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ 200 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ ਦੇਣ ਦੇ ਫੈਸਲੇ ਦਾ ਵੀ ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ। ਉਨ੍ਹਾਂ ਕਿਹਾ, ”ਉਜਵਲਾ ਯੋਜਨਾ ਨੇ ਕਰੋੜਾਂ ਭਾਰਤੀਆਂ, ਖਾਸ ਕਰਕੇ ਔਰਤਾਂ ਦੀ ਮਦਦ ਕੀਤੀ ਹੈ। ਉੱਜਵਲਾ ਸਬਸਿਡੀ ‘ਤੇ ਅੱਜ ਦਾ ਫੈਸਲਾ ਪਰਿਵਾਰਕ ਬਜਟ ਨੂੰ ਬਹੁਤ ਸੌਖਾ ਕਰੇਗਾ।”

ਦਰਅਸਲ ਮੋਦੀ ਸਰਕਾਰ ਨੇ ਐਕਸਾਈਜ਼ ਡਿਊਟੀ ‘ਚ ਵੱਡੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਖੁਦ ਟਵੀਟ ਕਰਕੇ ਕਿਹਾ ਹੈ ਕਿ ਪੈਟਰੋਲ ‘ਤੇ ਐਕਸਾਈਜ਼ ਡਿਊਟੀ 8 ਰੁਪਏ ਅਤੇ ਡੀਜ਼ਲ ‘ਤੇ 7 ਰੁਪਏ ਐਕਸਾਈਜ਼ ਡਿਊਟੀ ਘੱਟ ਕੀਤੀ ਜਾਵੇਗੀ।

ਮੋਦੀ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹੁਣ ਪੈਟਰੋਲ 9.5 ਰੁਪਏ ਸਸਤਾ ਹੋ ਜਾਵੇਗਾ। ਇਸ ਦੇ ਨਾਲ ਹੀ ਡੀਜ਼ਲ ਵੀ 7 ਰੁਪਏ ਸਸਤਾ ਹੋਵੇਗਾ। ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ ‘ਤੇ ਸਾਲਾਨਾ ਕਰੀਬ 1 ਲੱਖ ਕਰੋੜ ਰੁਪਏ ਦਾ ਬੋਝ ਪਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਾਰੀਆਂ ਸੂਬਾ ਸਰਕਾਰਾਂ ਨੂੰ ਵੈਟ ਘਟਾਉਣ ਅਤੇ ਜਨਤਾ ਨੂੰ ਰਾਹਤ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਰਾਜਾਂ ਨੂੰ ਕੀਮਤ ਘਟਾਉਣ ਲਈ ਕਿਹਾ ਹੈ, ਜਿਨ੍ਹਾਂ ਨੇ ਨਵੰਬਰ 2021 ਵਿੱਚ ਵੈਟ ਵਿੱਚ ਕਟੌਤੀ ਨਹੀਂ ਕੀਤੀ ਸੀ।

ਇੰਨਾ ਹੀ ਨਹੀਂ ਮੋਦੀ ਸਰਕਾਰ ਨੇ ਇਸ ਸਾਲ ਪੀਐੱਮ ਉੱਜਵਲਾ ਯੋਜਨਾ ਦੇ ਕਰੀਬ 9 ਕਰੋੜ ਲਾਭਪਾਤਰੀਆਂ ਨੂੰ ਗੈਸ ਸਬਸਿਡੀ ਦੇਣ ਦਾ ਵੀ ਫੈਸਲਾ ਕੀਤਾ ਹੈ। ਸਰਕਾਰ ਨੇ ਕਿਹਾ ਹੈ ਕਿ ਉਹ ਪ੍ਰਤੀ ਗੈਸ ਸਿਲੰਡਰ ‘ਤੇ 200 ਰੁਪਏ ਦੀ ਸਬਸਿਡੀ ਦੇਵੇਗੀ। ਨਿਰਮਲਾ ਸੀਤਾਰਮਨ ਨੇ ਟਵੀਟ ‘ਚ ਲਿਖਿਆ ਹੈ ਕਿ ਇਸ ਨਾਲ ਮਾਵਾਂ-ਭੈਣਾਂ ਨੂੰ ਕਾਫੀ ਮਦਦ ਮਿਲੇਗੀ। ਇਸ ਨਾਲ ਸਰਕਾਰ ਨੂੰ ਸਾਲਾਨਾ 6100 ਕਰੋੜ ਰੁਪਏ ਦਾ ਬੋਝ ਪਵੇਗਾ।

Latest articles

Elvish Yadav Case: ED ਨੇ ਮਨੀ ਲਾਂਡਰਿੰਗ ਮਾਮਲੇ ‘ਚ FIR ਕੀਤੀ ਦਰਜ ਐਲਵਿਸ਼ ਯਾਦਵ ਨੂੰ ਫਿਰ ਮੁਸੀਬਤਾਂ ਨੇ ਘੇਰਿਆ!

Elvish Yadav Case: ਬਿੱਗ ਬੌਸ ਓਟੀਟੀ 2 ਦੇ ਵਿਜੇਤਾ ਅਤੇ ਯੂਟਿਊਬਰ ਐਲਵਿਸ਼ ਯਾਦਵ ਦੀਆਂ...

ਮਸ਼ਹੂਰ ਗਾਇਕ ਮਨਕੀਰਤ ਔਲਖ ਨੇ ਸੋਸ਼ਲ ਮੀਡਿਆ ‘ਤੇ ਸਾਂਝੀ ਕੀਤੀ ਤਸਵੀਰ Mankirt Aulakh ਦੇ ਘਰ ਆਇਆ ਨੰਨ੍ਹਾ ਮਹਿਮਾਨ

ਮਸ਼ਹੂਰ ਗਾਇਕ ਮਨਕੀਰਤ ਔਲਖ ਦੇ ਘਰ ਇਕ ਵਾਰ ਫਿਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ।...

ਦੁਬਈ ਤੋਂ ਬਾਅਦ ਹੁਣ ਸਾਊਦੀ ਅਰਬ ‘ਚ ਤਬਾ.ਹੀ ਵਾਲਾ ਮੀਂਹ, ਡਿੱਗ ਗਈ ਮਸਜਿਦ ਦੀ ਛੱਤ, ਵੀਡੀਓ ਵਾਇਰਲ

ਦੁਬਈ ਤੋਂ ਬਾਅਦ ਹੁਣ ਸਾਊਦੀ ਅਰਬ ‘ਚ ਵੀ ਮੀਂਹ ਨੇ ਤਬਾਹੀ ਮਚਾਈ ਹੈ। ਪਿਛਲੇ...

3-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ...

More like this

Elvish Yadav Case: ED ਨੇ ਮਨੀ ਲਾਂਡਰਿੰਗ ਮਾਮਲੇ ‘ਚ FIR ਕੀਤੀ ਦਰਜ ਐਲਵਿਸ਼ ਯਾਦਵ ਨੂੰ ਫਿਰ ਮੁਸੀਬਤਾਂ ਨੇ ਘੇਰਿਆ!

Elvish Yadav Case: ਬਿੱਗ ਬੌਸ ਓਟੀਟੀ 2 ਦੇ ਵਿਜੇਤਾ ਅਤੇ ਯੂਟਿਊਬਰ ਐਲਵਿਸ਼ ਯਾਦਵ ਦੀਆਂ...

ਮਸ਼ਹੂਰ ਗਾਇਕ ਮਨਕੀਰਤ ਔਲਖ ਨੇ ਸੋਸ਼ਲ ਮੀਡਿਆ ‘ਤੇ ਸਾਂਝੀ ਕੀਤੀ ਤਸਵੀਰ Mankirt Aulakh ਦੇ ਘਰ ਆਇਆ ਨੰਨ੍ਹਾ ਮਹਿਮਾਨ

ਮਸ਼ਹੂਰ ਗਾਇਕ ਮਨਕੀਰਤ ਔਲਖ ਦੇ ਘਰ ਇਕ ਵਾਰ ਫਿਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ।...

ਦੁਬਈ ਤੋਂ ਬਾਅਦ ਹੁਣ ਸਾਊਦੀ ਅਰਬ ‘ਚ ਤਬਾ.ਹੀ ਵਾਲਾ ਮੀਂਹ, ਡਿੱਗ ਗਈ ਮਸਜਿਦ ਦੀ ਛੱਤ, ਵੀਡੀਓ ਵਾਇਰਲ

ਦੁਬਈ ਤੋਂ ਬਾਅਦ ਹੁਣ ਸਾਊਦੀ ਅਰਬ ‘ਚ ਵੀ ਮੀਂਹ ਨੇ ਤਬਾਹੀ ਮਚਾਈ ਹੈ। ਪਿਛਲੇ...