Homeਦੇਸ਼ਦੇਸ਼ ਭਰ ‘ਚ ਸਰਕਾਰ ਦੀ ਅਗਨੀਪਥ ਯੋਜਨਾ ਵਿਰੋਧ ਵਿਚਾਲੇ ‘ਅਗਨੀਵੀਰਾਂ’ ਨੂੰ CAPF...

ਦੇਸ਼ ਭਰ ‘ਚ ਸਰਕਾਰ ਦੀ ਅਗਨੀਪਥ ਯੋਜਨਾ ਵਿਰੋਧ ਵਿਚਾਲੇ ‘ਅਗਨੀਵੀਰਾਂ’ ਨੂੰ CAPF ਤੇ ਅਸਾਮ ਰਾਈਫਲਸ ‘ਚ 10 ਫੀਸਦੀ ਰਾਖਵਾਂਕਰਨ ਦੇਣ ਦਾ ਫ਼ੈਸਲਾ

Published on

spot_img

ਦੇਸ਼ ਭਰ ‘ਚ ਸਰਕਾਰ ਦੀ ਅਗਨੀਪਥ ਯੋਜਨਾ ਦਾ ਵਿਰੋਧ ਵਧਦਾ ਜਾ ਰਿਹਾ ਹੈ। ਇਸੇ ਵਿਚਾਲੇ ਸਰਕਾਰ ਨੇ CAPF ਅਤੇ ਅਸਾਮ ਰਾਈਫਲਜ਼ ਵਿੱਚ ‘ਅਗਨੀਵੀਰਾਂ’ ਨੂੰ 10 ਫੀਸਦੀ ਰਾਖਵਾਂਕਰਨ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਮੀਦਵਾਰਾਂ ਨੂੰ ਉਮਰ ਹੱਦ ਵਿੱਚ ਛੋਟ ਦੇਣ ਦਾ ਫੈਸਲਾ ਕੀਤਾ ਗਿਆ।

ਗ੍ਰਹਿ ਮੰਤਰੀ ਦਫ਼ਤਰ ਨੇ ਸੋਸ਼ਲ ਮੀਡੀਆ ‘ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਗ੍ਰਹਿ ਮੰਤਰੀ ਦਫਤਰ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਲਿਖਿਆ ਕਿ ਗ੍ਰਹਿ ਮੰਤਰਾਲੇ ਨੇ ਅਗਨੀਪਥ ਯੋਜਨਾ ਦੇ ਤਹਿਤ 4 ਸਾਲ ਪੂਰੇ ਕਰ ਚੁੱਕੇ ਅਗਨੀਵੀਰਾਂ ਲਈ ਸੀਏਪੀਐਫ ਅਤੇ ਅਸਾਮ ਰਾਈਫਲਜ਼ ਵਿੱਚ ਭਰਤੀਆਂ ਵਿੱਚ 10 ਫੀਸਦੀ ਅਸਾਮੀਆਂ ਰਾਖਵੀਆਂ ਕਰਨ ਦਾ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ।

ਇਸ ਦੇ ਨਾਲ ਗ੍ਰਹਿ ਮੰਤਰਾਲੇ ਨੇ CAPF ਅਤੇ ਅਸਾਮ ਰਾਈਫਲਜ਼ ਵਿੱਚ ਭਰਤੀ ਲਈ ਅਗਨੀਵੀਰਾਂ ਲਈ ਤੈਅ ਵੱਧ ਤੋਂ ਵੱਧ ਦਾਖਲਾ ਉਮਰ ਸੀਮਾ ਵਿੱਚ 3 ਸਾਲ ਦੀ ਛੋਟ ਦੇਣ ਦਾ ਫੈਸਲਾ ਕੀਤਾ ਹੈ ਅਤੇ ਅਗਨੀਪਥ ਯੋਜਨਾ ਦੇ ਪਹਿਲੇ ਬੈਚ ਲਈ ਇਹ ਛੋਟ 5 ਸਾਲ ਹੋਵੇਗੀ।

ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਵਿੱਚ ਵਿਸ਼ੇਸ਼ ‘ਅਗਨੀਪਥ’ ਯੋਜਨਾ ਦੇ ਤਹਿਤ ਥੋੜ੍ਹੇ ਸਮੇਂ ਦੇ ਠੇਕੇ ‘ਤੇ ਭਰਤੀ ਕੀਤੇ ਗਏ ‘ਅਗਨੀਵੀਰ’ ਸਿਪਾਹੀਆਂ ਨੂੰ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਅਤੇ ਅਸਾਮ ਰਾਈਫਲਜ਼ ਵਿੱਚ ਭਰਤੀ ਵਿੱਚ ਤਰਜੀਹ ਦਿੱਤੀ ਜਾਵੇਗੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਐਲਾਨ ਕੀਤਾ।

ਮੰਤਰਾਲੇ ਨੇ ਕਿਹਾ ਕਿ ਇਸ ਯੋਜਨਾ ਤਹਿਤ ਚਾਰ ਸਾਲ ਦੀ ਸੇਵਾ ਪੂਰੀ ਕਰਨ ਵਾਲਿਆਂ ਨੂੰ ਭਰਤੀ ਪ੍ਰਕਿਰਿਆ ਵਿੱਚ ਪਹਿਲ ਦਿੱਤੀ ਜਾਵੇਗੀ। ਦਹਾਕਿਆਂ ਪੁਰਾਣੀ ਰੱਖਿਆ ਭਰਤੀ ਪ੍ਰਕਿਰਿਆ ਵਿੱਚ ਇੱਕ ਬੁਨਿਆਦੀ ਬਦਲਾਅ ਕਰਦੇ ਹੋਏ, ਸਰਕਾਰ ਨੇ ਮੰਗਲਵਾਰ ਨੂੰ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ ਵਿੱਚ ਸਿਪਾਹੀਆਂ ਦੀ ਭਰਤੀ ਲਈ ‘ਅਗਨੀਪਥ’ ਯੋਜਨਾ ਦਾ ਐਲਾਨ ਕੀਤਾ, ਜਿਸ ਦੇ ਤਹਿਤ ਸੈਨਿਕਾਂ ਨੂੰ ਥੋੜ੍ਹੇ ਸਮੇਂ ਲਈ ਠੇਕੇ ਦੇ ਆਧਾਰ ‘ਤੇ ਚਾਰ ਸਾਲ ਲਈ ਭਰਤੀ ਕੀਤਾ ਜਾਵੇਗਾ।

Latest articles

Top 10 Must-Watch Classic Punjabi Movies

Punjabi cinema has long been a major draw for the region's residents. People used...

ਲੋਕ ਸਭਾ ਚੋਣ: ਹਰਿਆਣਾ ‘ਚ ਅੱਜ ਤੋਂ ਸ਼ੁਰੂ ਹੋਵੇਗੀ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਵੋਟਿੰਗ 25 ਮਈ ਨੂੰ ਹੋਵੇਗੀ। 4 ਜੂਨ ਨੂੰ ਵੋਟਾਂ...

ਹਰਿਆਣਾ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਜਾਵੇਗੀ। ਹਰਿਆਣਾ...

29-4-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ...

More like this

Top 10 Must-Watch Classic Punjabi Movies

Punjabi cinema has long been a major draw for the region's residents. People used...

ਲੋਕ ਸਭਾ ਚੋਣ: ਹਰਿਆਣਾ ‘ਚ ਅੱਜ ਤੋਂ ਸ਼ੁਰੂ ਹੋਵੇਗੀ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਵੋਟਿੰਗ 25 ਮਈ ਨੂੰ ਹੋਵੇਗੀ। 4 ਜੂਨ ਨੂੰ ਵੋਟਾਂ...

ਹਰਿਆਣਾ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਜਾਵੇਗੀ। ਹਰਿਆਣਾ...