HomeਪੰਜਾਬPSPCL ਨੇ ਤੋੜਿਆ ਰਿਕਾਰਡ! ਇੱਕ ਦਿਨ 3265 ' ਲੱਖ ਯੂਨਿਟ ਬਿਜਲੀ ਸਪਲਾਈ ਕਰਨ ਦਾ...

PSPCL ਨੇ ਤੋੜਿਆ ਰਿਕਾਰਡ! ਇੱਕ ਦਿਨ 3265 ‘ ਲੱਖ ਯੂਨਿਟ ਬਿਜਲੀ ਸਪਲਾਈ ਕਰਨ ਦਾ ਰਿਕਾਰਡ ਕਾਇਮ ਕੀਤਾ ਹੈ।

Published on

spot_img

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਇੱਕ ਦਿਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ ਕਰਨ ਦਾ ਰਿਕਾਰਡ ਕਾਇਮ ਕੀਤਾ ਹੈ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਤੀਬਾੜੀ ਅਤੇ ਘਰੇਲੂ ਖੇਤਰ ਲਈ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਸਬੰਧੀ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਇੱਕ ਦਿਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ ਕਰਨ ਦਾ ਰਿਕਾਰਡ ਕਾਇਮ ਕੀਤਾ ਹੈ। ਇਹ ਸਪਲਾਈ ਪਿਛਲੇ ਸਾਲ ਦੇ ਮੁਕਾਬਲੇ 6.49 ਫ਼ੀਸਦੀ ਵੱਧ ਹੈ। ਪਿਛਲੇ ਸਾਲ 1 ਜੁਲਾਈ, 2021 ਨੂੰ 3066 ਲੱਖ ਯੂਨਿਟ ਸਪਲਾਈ ਕੀਤੀ ਗਈ ਸੀ।

ਇਸ ਸਾਲ ਪੀ.ਐਸ.ਪੀ.ਸੀ.ਐਲ. ਨੇ 29-06-2022 ਨੂੰ ਦੁਪਹਿਰ 12.15 ਵਜੇ 14207 ਮੈਗਾਵਾਟ ਬਿਜਲੀ ਦੀ ਸਭ ਤੋਂ ਵੱਡੀ ਮੰਗ ਨੂੰ ਸਫ਼ਲਤਾਪੂਰਵਕ ਪੂਰਾ ਕਰਕੇ ਪਿਛਲੇ ਸਾਲ 01-07-2021 ਨੂੰ 13431 ਮੈਗਾਵਾਟ ਬਿਜਲੀ ਸਪਲਾਈ ਕਰਨ ਦੇ ਰਿਕਾਰਡ ਨੂੰ ਤੋੜ ਦਿੱਤਾ ਹੈ। ਗਰਮੀ ਦੇ ਇਸ ਸੀਜ਼ਨ ਦੌਰਾਨ ਵਧ ਰਹੇ ਤਾਪਮਾਨ ਕਾਰਨ ਬਿਜਲੀ ਦੀ ਮੰਗ ਲਗਾਤਾਰ ਵੱਧ ਰਹੀ ਹੈ ਪਰ ਇਸ ਦੇ ਬਾਵਜੂਦ ਪੀ.ਐਸ.ਪੀ.ਸੀ.ਐਲ. ਵੱਲੋਂ ਖੇਤੀਬਾੜੀ ਖਪਤਕਾਰਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਹੋਰਨਾਂ ਸਾਰੇ ਵਰਗਾਂ ਦੇ ਖਪਤਕਾਰਾਂ ਨੂੰ ਬਿਨਾਂ ਬਿਜਲੀ ਕੱਟ ਲਗਾਏ 24 ਘੰਟੇ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾ ਰਹੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਲਗਾਤਾਰ ਵੱਧ ਰਹੀ ਬਿਜਲੀ ਦੀ ਮੰਗ ਦੇ ਮੱਦੇਨਜ਼ਰ ਪੀ.ਐਸ.ਪੀ.ਸੀ.ਐਲ. ਵੱਲੋਂ ਸਰੋਤਾਂ ਨੂੰ ਵਰਤਦਿਆਂ ਬਿਜਲੀ ਪ੍ਰਬੰਧਨ ਵਾਸਤੇ ਪਰਿਵਰਤਨ ਦੇ ਨਿਪਟਾਰੇ ਸਬੰਧੀ ਵੱਖ-ਵੱਖ ਵਿਧੀਆਂ ਅਪਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਸਟਮ ਦੀ ਬਿਜਲੀ ਸਬੰਧੀ ਲੋੜ ਨੂੰ ਪੂਰਾ ਕਰਨ ਲਈ ਰਣਜੀਤ ਸਾਗਰ ਡੈਮ ਪਲਾਂਟ ਦੀ 3 ਨੰਬਰ ਯੂਨਿਟ ਦੇ ਕੰਡੈਂਸਰ ਮੋਡ, ਜਿਸ ਦੀ ਕਈ ਸਾਲਾਂ ਤੋਂ ਵਰਤੋਂ ਨਹੀਂ ਕੀਤੀ ਜਾ ਰਹੀ ਸੀ, ਨੂੰ ਸਿਸਟਮ ਵਿੱਚ ਬਿਜਲੀ ਦੀ 60 ਮੈਗਾ ਵੋਲਟ ਐਂਪੀਅਰ ਰੀਐਕਟਿਵ (ਐਮ.ਵੀ.ਏ.ਆਰ.) ਦੀ ਲੋੜ ਨੂੰ ਪੂਰਾ ਕਰਨ ਲਈ ਚਾਲੂ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿਸ਼ੇਸ਼ ਮੁਹਿੰਮ ਤਹਿਤ ਸਿਸਟਮ ਦੀ ਮੈਗਾ ਵੋਲਟ ਐਂਪੀਅਰ ਰਿਐਕਟਿਵ ਸਮਰੱਥਾ ਵਧਾਈ ਗਈ ਹੈ ਜਿਸ ਵਿੱਚ ਗਰਿੱਡ ਸਬ ਸਟੇਸ਼ਨਾਂ ‘ਤੇ 251 ਯੂਨਿਟ ਦੇ ਕੈਪੇਸੀਟਰ ਬੈਂਕਾਂ ਨਾਲ 341.61 ਮੈਗਾ ਵੋਲਟ ਐਂਪੀਅਰ ਰਿਐਕਟਿਵ ਸਮਰੱਥਾ ਅਤੇ ਸਿਸਟਮ ਦੇ ਵੋਲਟੇਜ ਪ੍ਰੋਫਾਈਲ ਨੂੰ ਬਿਹਤਰ ਬਣਾਉਣ ਲਈ 11 ਕੇਵੀ ਫੀਡਰ ‘ਤੇ ਲੋੜੀਂਦੀ ਸਮਰੱਥਾ ਦੇ ਸ਼ੰਟ ਕੈਪੇਸੀਟਰ ਲਗਾ ਕੇ ਵਧਾਇਆ ਗਿਆ ਹੈ।

Latest articles

3-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ...

ਜਾਣੋ ਕਿੰਨਾ ਹੋਇਆ ਰੇਟ ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ ਦੀ ਵੀ ਵਧੀ ਕੀਮਤ

ਇੰਟਰਨੈਸ਼ਨਲ ਮਾਰਕੀਟ ‘ਚ ਸੋਨੇ ਦੀਆਂ ਕੀਮਤਾਂ ‘ਚ ਤੇਜ਼ੀ ਦੇ ਵਿਚਾਲੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ...

ਸਾਵਧਾਨ! ਇਨ੍ਹਾਂ ਅੰਗਾਂ ‘ਤੇ ਪੈਂਦਾ ਏ ਮਾੜਾ ਅਸਰ! ਜ਼ਿਆਦਾ ਕੋਲਡ ਡ੍ਰਿੰਕ ਪੀਣਾ ਹੋ ਸਕਦੈ ਖ਼ਤ.ਰਨਾਕ

ਗਰਮੀਆਂ ਵਿੱਚ ਲੋਕ ਕੋਲਡ ਡਰਿੰਕ ਬਹੁਤ ਪੀਂਦੇ ਹਨ। ਬਾਜ਼ਾਰ ਹੋਵੇ ਜਾਂ ਘਰ, ਲੋਕ ਆਪਣੀ...

Petrol-Diesel Price Today: ਜਾਣੋ ਆਪਣੇ ਸ਼ਹਿਰ ‘ਚ ਤੇਲ ਦੇ ਰੇਟਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਹੋਈਆਂ ਜਾਰੀ

Petrol-Diesel Price Today: ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ ਅਤੇ...

More like this

3-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ...

ਜਾਣੋ ਕਿੰਨਾ ਹੋਇਆ ਰੇਟ ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ ਦੀ ਵੀ ਵਧੀ ਕੀਮਤ

ਇੰਟਰਨੈਸ਼ਨਲ ਮਾਰਕੀਟ ‘ਚ ਸੋਨੇ ਦੀਆਂ ਕੀਮਤਾਂ ‘ਚ ਤੇਜ਼ੀ ਦੇ ਵਿਚਾਲੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ...

ਸਾਵਧਾਨ! ਇਨ੍ਹਾਂ ਅੰਗਾਂ ‘ਤੇ ਪੈਂਦਾ ਏ ਮਾੜਾ ਅਸਰ! ਜ਼ਿਆਦਾ ਕੋਲਡ ਡ੍ਰਿੰਕ ਪੀਣਾ ਹੋ ਸਕਦੈ ਖ਼ਤ.ਰਨਾਕ

ਗਰਮੀਆਂ ਵਿੱਚ ਲੋਕ ਕੋਲਡ ਡਰਿੰਕ ਬਹੁਤ ਪੀਂਦੇ ਹਨ। ਬਾਜ਼ਾਰ ਹੋਵੇ ਜਾਂ ਘਰ, ਲੋਕ ਆਪਣੀ...