Homeਦੇਸ਼ਭਾਰਤੀ ਸ਼ਰਧਾਲੂਆਂ ਨੂੰ ਦੇਵੇਗਾ 10 ਦਿਨਾਂ ਦਾ ਵੀਜ਼ਾ ਸ੍ਰੀ ਗੁਰੂ ਨਾਨਕ ਦੇਵ...

ਭਾਰਤੀ ਸ਼ਰਧਾਲੂਆਂ ਨੂੰ ਦੇਵੇਗਾ 10 ਦਿਨਾਂ ਦਾ ਵੀਜ਼ਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿ ਦੂਤਾਵਾਸ 3000

Published on

spot_img

ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪਾਕਿਸਤਾਨ ਵਿੱਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ । ਪਾਕਿਸਤਾਨ ਦੇ ਲਾਹੌਰ ਵਿੱਚ ਇਸ ਨੂੰ ਲੈ ਕੇ ਰਾਸ਼ਟਰੀ ਪੱਧਰ ਦੀ ਮੀਟਿੰਗ ਹੋਈ, ਜਿਸ ਵਿੱਚ ਇਸ ਸਾਲ 8 ਹਜ਼ਾਰ ਵਿਦੇਸ਼ੀ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਦਾ ਫੈਸਲਾ ਲਿਆ ਗਿਆ ਹੈ, ਤਾਂ ਜੋ ਦੁਨੀਆ ਭਰ ਤੋਂ ਸ਼ਰਧਾਲੂ ਆ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਿਆਂ ਵਿੱਚ ਨਤਮਸਤਕ ਹੋ ਸਕਣ।

ਮਿਲੀ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 533ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਲਾਹੌਰ ਵਿੱਚ ਬੁਲਾਈ ਗਈ ਮੀਟਿੰਗ ਦੀ ਪ੍ਰਧਾਨਗੀ ਮੁਤੁਕਾ ਵਕਫ਼ ਪ੍ਰਾਪਰਟੀ ਬੋਰਡ ਦੇ ਚੇਅਰਮੈਨ ਹਬੀਬੁਰ ਰਹਿਮਾਨ ਗਿਲਾਨੀ ਨੇ ਕੀਤੀ। ਇਸ ਵਿੱਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਅਮੀਰ ਸਿੰਘ, ਬੋਰਡ ਦੇ ਉਪ ਸਕੱਤਰ ਸ਼ਿਰੀਨ ਸੈਫੁੱਲਾ ਖੋਖਰ ਤੋਂ ਇਲਾਵਾ ਪਾਕਿਸਤਾਨ ਰੇਂਜਰਾਂ ਅਤੇ ਪਾਕਿ ਸੁਰੱਖਿਆ ਏਜੰਸੀਆਂ ਦੇ ਅਧਿਕਾਰੀ, ਸਿਹਤ ਵਿਭਾਗ ਦੇ ਅਧਿਕਾਰੀ, ਰੇਲਵੇ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਵੀ ਪਹੁੰਚੇ । ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਦਾ ਅਟਾਰੀ-ਵਾਹਗਾ ਸਰਹੱਦ ’ਤੇ ਸਵਾਗਤ ਕੀਤਾ ਜਾਵੇਗਾ।

ਬੋਰਡ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਾਲ ਪਾਕਿਸਤਾਨ 8 ਹਜ਼ਾਰ ਵਿਦੇਸ਼ੀ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਜਾ ਰਿਹਾ ਹੈ । ਇਨ੍ਹਾਂ ਵਿਚੋਂ 3 ਹਜ਼ਾਰ ਸ਼ਰਧਾਲੂ ਭਾਰਤ ਤੋਂ ਅਤੇ 5 ਹਜ਼ਾਰ ਵਿਸ਼ਵ ਭਰ ਤੋਂ ਹੋਣਗੇ । ਇਸ ਤੋਂ ਇਲਾਵਾ ਪਾਕਿਸਤਾਨ ਵਿੱਚ ਵਸੇ 14 ਹਜ਼ਾਰ ਸਿੱਖ ਸ਼ਰਧਾਲੂ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰਨਗੇ। ਮੀਟਿੰਗ ਵਿੱਚ ਦੱਸਿਆ ਗਿਆ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ 10 ਦਿਨਾਂ ਦਾ ਵੀਜ਼ਾ ਦਿੱਤਾ ਜਾਵੇਗਾ, ਜੋ ਕਿ 6 ਨਵੰਬਰ ਤੋਂ ਸ਼ੁਰੂ ਹੋਵੇਗਾ । ਭਾਰਤ ਤੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਅਟਾਰੀ-ਵਾਹਗਾ ਸਰਹੱਦ ‘ਤੇ ਸਵਾਗਤ ਕੀਤਾ ਜਾਵੇਗਾ । 10 ਦਿਨਾਂ ਵਿੱਚ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਤੋਂ ਇਲਾਵਾ ਪੰਜਾ ਸਾਹਿਬ, ਕਰਤਾਰਪੁਰ ਸਾਹਿਬ ਆਦਿ ਗੁਰਦੁਆਰਿਆਂ ਦੇ ਵੀ ਦਰਸ਼ਨ ਕਰਨਗੇ।

Latest articles

Elvish Yadav Case: ED ਨੇ ਮਨੀ ਲਾਂਡਰਿੰਗ ਮਾਮਲੇ ‘ਚ FIR ਕੀਤੀ ਦਰਜ ਐਲਵਿਸ਼ ਯਾਦਵ ਨੂੰ ਫਿਰ ਮੁਸੀਬਤਾਂ ਨੇ ਘੇਰਿਆ!

Elvish Yadav Case: ਬਿੱਗ ਬੌਸ ਓਟੀਟੀ 2 ਦੇ ਵਿਜੇਤਾ ਅਤੇ ਯੂਟਿਊਬਰ ਐਲਵਿਸ਼ ਯਾਦਵ ਦੀਆਂ...

ਮਸ਼ਹੂਰ ਗਾਇਕ ਮਨਕੀਰਤ ਔਲਖ ਨੇ ਸੋਸ਼ਲ ਮੀਡਿਆ ‘ਤੇ ਸਾਂਝੀ ਕੀਤੀ ਤਸਵੀਰ Mankirt Aulakh ਦੇ ਘਰ ਆਇਆ ਨੰਨ੍ਹਾ ਮਹਿਮਾਨ

ਮਸ਼ਹੂਰ ਗਾਇਕ ਮਨਕੀਰਤ ਔਲਖ ਦੇ ਘਰ ਇਕ ਵਾਰ ਫਿਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ।...

ਦੁਬਈ ਤੋਂ ਬਾਅਦ ਹੁਣ ਸਾਊਦੀ ਅਰਬ ‘ਚ ਤਬਾ.ਹੀ ਵਾਲਾ ਮੀਂਹ, ਡਿੱਗ ਗਈ ਮਸਜਿਦ ਦੀ ਛੱਤ, ਵੀਡੀਓ ਵਾਇਰਲ

ਦੁਬਈ ਤੋਂ ਬਾਅਦ ਹੁਣ ਸਾਊਦੀ ਅਰਬ ‘ਚ ਵੀ ਮੀਂਹ ਨੇ ਤਬਾਹੀ ਮਚਾਈ ਹੈ। ਪਿਛਲੇ...

3-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ...

More like this