ਹੁਸ਼ਿਆਰਪੁਰ ਦੇ ਟਾਂਡਾ ਦੇ ਮੁਹੱਲਾ ਅਈਆਪੁਰ ਵਿੱਚ ਅੱਜ ਸਵੇਰੇ 5:30 ਵਜੇ ਦੋ ਮੰਜ਼ਿਲਾ ਇਮਾਰਤ ਦੀ ਛੱਤ ਡਿੱਗ ਗਈ ਜਿਸ ਹੇਠ ਆਉਣ ਕਾਰਨ ਪਰਿਵਾਰ ਦੇ 3 ਜਾਣਿਆ ਦੀ ਮੌਤ ਹੋ ਗਈ ਅਤੇ 3 ਬਹੁਤ ਬੁਰੀ ਤਰਾਂ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਪਤਾ ਚਲਿਆ ਹੈ ਕਿ ਪ੍ਰਵਾਸੀ ਮਜ਼ਦੂਰ ਸ਼ੰਕਰ ਮੰਡਲ ਆਪਣੀਆਂ 4 ਧੀਆਂ ਅਤੇ ਪਤਨੀ ਨਾਲ ਇਸ ਘਰ ਵਿੱਚ ਰਹਿੰਦਾ ਸੀ। ਸ਼ੰਕਰ ਮੰਡਲ ਮਜ਼ਦੂਰੀ ਦਾ ਕੰਮ ਕਰਦਾ ਸੀ। ਅੱਜ ਸਵੇਰੇ 5:30 ਵਜੇ ਦੇ ਕਰੀਬ ਅਚਾਨਕ ਪੂਰਾ ਘਰ ਡਿੱਗ ਗਿਆ, ਜਿਸ ਥੱਲੇ ਪੂਰਾ ਪਰਿਵਾਰ ਦੱਬ ਗਿਆ।
ਜਦ ਮੁਹੱਲੇ ਦੇ ਲੋਕਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਤੁਰੰਤ ਪਰਿਵਾਰ ਦੀ ਮਦਦ ਕੀਤੀ ਅਤੇ ਪਰਿਵਾਰ ਦੇ ਸਾਰੇ ਜਿਆਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ। ਇਸ ਹਾਦਸੇ ਵਿੱਚ ਸ਼ੰਕਰ ਮੰਡਲ ਅਤੇ ਉਸ ਦੀਆਂ 2 ਧੀਆਂ ਸ਼ਿਵਾਨੀ ਅਤੇ ਪੂਜਾ ਦੀ ਮੌਤ ਹੋ ਗਈ। ਸ਼ੰਕਰ ਮੰਡਲ ਦੀ ਪਤਨੀ ਅਤੇ 2 ਹੋਰ ਧੀਆਂ ਬਹੁਤ ਗੰਭੀਰ ਜ਼ਖਮੀ ਹਾਲਤ ਵਿੱਚ ਹਨ ਅਤੇ ਹੁਣ ਟਾਂਡਾ ਦੇ ਸਰਕਾਰੀ ਹਸਪਤਾਲ ਭਰਤੀ ਹਨ।