ਪੰਜਾਬ ’ਚ ਇੱਕ ਵਾਰ ਫਿਰ ਤੋਂ ਮੌਸਮ ਫਿਰ ਤੋਂ ਬਹੁਤ ਖ਼ਰਾਬ ਹੋ ਰਿਹਾ ਹੈ। ਦੱਸ ਦਈਏ ਕਿ ਬੁੱਧਵਾਰ ਨੂੰ ਪੰਜਾਬ ਵਿੱਚ ਮੌਸਮ ਖੁਸ਼ਕ ਰਿਹਾ, ਜਿਸ ਕਾਰਨ ਤਾਪਮਾਨ 5 ਡਿਗਰੀ ਤੱਕ ਵੱਧ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਭਵਿੱਖਬਾਣੀ ਕਰਦਿਆਂ ਦਸਿਆ ਹੈ ਕਿ ਅਗਲੇ ਦੋ ਦਿਨਾਂ ਤੱਕ ਵੀ ਪੰਜਾਬ ਵਿੱਚ ਮੌਸਮ ਦੇ ਖੁਸ਼ਕ ਹੋਣ ਦੀ ਸੰਭਾਵਨਾ ਰਹੇਗੀ । ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਪਰ 5 ਜੁਲਾਈ ਤੋਂ ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਵਿਗੜ ਜਾਵੇਗਾ।
ਮੌਸਮ ਵਿਭਾਗ ਨੇ ਚਾਰ ਦਿਨਾਂ ਲਈ ਪੰਜਾਬ ਵਿਚ ਕਈ ਇਲਾਕਿਆਂ ‘ਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਸੂਚਨਾ ਮੁਤਾਬਿਕ ਪਤਾ ਚਲਿਆ ਹੈ ਕਿ 6 ਜੁਲਾਈ ਨੂੰ ਮੌਸਮ ਹੋਰ ਵੀ ਖਰਾਬ ਰਹੇਗਾ ਅਤੇ ਇਸ ਦਿਨ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ।ਇਸ ਲਈ ਮੌਸਮ ਵਿਭਾਗ ਵਲੋਂ ਚਿਤਾਵਨੀ ਦਿਤੀ ਗਈ ਹੈ । ਮੀਂਹ ਕਾਰਨ ਤਾਪਮਾਨ ਵਿੱਚ 3 ਤੋਂ 4 ਡਿਗਰੀ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਪੰਜਾਬ ਦਾ ਵੱਧ ਤੋਂ ਵੱਧ ਪਾਰਾ ਇਸ ਸਮੇਂ ਆਮ ਦੇ ਨੇੜੇ ਹੈ।
ਦਸਿਆ ਗਿਆ ਹੈ ਕਿ ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼, ਉਤਰਾਖੰਡ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਮੌਨਸੂਨ ਉੱਤਰ-ਪੱਛਮ, ਮੱਧ ਅਤੇ ਪੂਰਬੀ ਭਾਰਤ ਦੇ ਕਈ ਹਿੱਸਿਆਂ ਵਿੱਚ ਖ਼ਰਾਬ ਰਹੇਗਾ।