back to top
More
    HomePunjabਪੰਜਾਬ ਸਰਕਾਰ 10-11 ਜੁਲਾਈ ਨੂੰ ਬੁਲਾ ਸਕਦੀ ਵਿਸ਼ੇਸ਼ ਸੈਸ਼ਨ, ਡਰੱਗਜ਼ ਤੇ SYL...

    ਪੰਜਾਬ ਸਰਕਾਰ 10-11 ਜੁਲਾਈ ਨੂੰ ਬੁਲਾ ਸਕਦੀ ਵਿਸ਼ੇਸ਼ ਸੈਸ਼ਨ, ਡਰੱਗਜ਼ ਤੇ SYL ‘ਤੇ ਹੋ ਸਕਦਾ ਫੈਸਲਾ, ਸੋਮਵਾਰ ਨੂੰ ਕੈਬਨਿਟ ਮੀਟਿੰਗ…

    Published on

    ਸੂਚਨਾ ਮੁਤਾਬਿਕ ਪਤਾ ਚਲਿਆ ਹੈ ਕਿ ਪੰਜਾਬ ਸਰਕਾਰ 10–11 ਜੁਲਾਈ 2025 ਨੂੰ ਇੱਕ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾ ਸਕਦੀ ਹੈ। ਸਰਕਾਰੀ ਸਰੋਤਾਂ ਮੁਤਾਬਕ, ਇਸ ਸੈਸ਼ਨ ਲਈ 7 ਜੁਲਾਈ 2025, ਸੋਮਵਾਰ ਨੂੰ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਵਿੱਚ ਡਰੱਗਜ਼ ਤਸਕਰੀ ਨੂੰ ਲੈ ਕੇ ਸਖ਼ਤ ਫ਼ੈਸਲੇ ਲਏ ਜਾਣਗੇ ।ਨਾਲ ਹੀ, ਸਤਲੁਜ-ਯਮੁਨਾ ਲਿੰਕ (SYL) ਨਹਿਰ ‘ਤੇ ਰਣਨੀਤੀ ਤੈਅ ਕਰਨ ਦੇ ਮਾਮਲੇ ਨੂੰ ਲੈ ਕੇ ਵੀ ਚਰਚਾ ਹੋ ਸਕਦੀ ਹੈ।

    ਪਤਾ ਚਲਿਆ ਹੈ ਕਿ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸਵੇਰੇ 10.30 ਵਜੇ ਸ਼ੁਰੂ ਹੋਵੇਗੀ ਅਤੇ ਮੁੱਖ ਮੰਤਰੀ ਦੇ ਨਿਵਾਸ ‘ਤੇ ਹੀ ਆਯੋਜਿਤ ਕੀਤੀ ਗਈ ਹੈ। ਅਨੁਮਾਨ ਲਾਇਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਨਸ਼ਿਆਂ ਦਾ ਮਸਲਾ ਸਭ ਤੋਂ ਵੱਡਾ ਮੁੱਦਾ ਰਹੇਗਾ। ਇਸਦੇ ਇਲਾਵਾ SYL ਮਾਮਲੇ ‘ਤੇ ਵੀ ਚਰਚਾ ਹੋਵੇਗੀ, ਕਿਉਂਕਿ 9 ਜੁਲਾਈ ਨੂੰ ਹੀ ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਇਸ ਮਾਮਲੇ ‘ਤੇ ਗੱਲਬਾਤ ਲਈ ਬੁਲਾਇਆ ਗਿਆ ਹੈ।

    ਡਰੱਗ ਮਾਫੀਆ ‘ਤੇ ਸਖਤੀ


    ਪੰਜਾਬ ਵਿੱਚ ‘ਡਰੱਗ ਫ੍ਰੀ ਪੰਜਾਬ’ ਮੁਹਿੰਮ ਨੂੰ ਲਗਾਉਣ ਦੇ ਅਗਲੇ ਪੜਾਅ ਤਹਿਤ ਡੀ-ਐਡੀਕਸ਼ਨ ਕਲੀਨਿਕ ਖੋਲ੍ਹਣ, ਨਸ਼ਾ ਮੁਕਤੀ ਕੇਂਦਰਾਂ ‘ਤੇ ਹੋਰ ਧਿਆਨ ਕੇਂਦਰਿਤ ਕਰਨ ਅਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਕਾਨੂੰਨ ਵਿੱਚ ਸਖਤ ਨਿਯਮ ਲਿਆਂਦੇ ਜਾ ਸਕਦੇ ਹਨ। ਇਸ ਸਮੇਂ ਸਰਕਾਰ ਜ਼ਮੀਨੀ ਪੱਧਰ ‘ਤੇ ਨਸ਼ੇ ਨੂੰ ਰੋਕਣ ਲਈ ਗੰਭੀਰ ਤਰੀਕੇ ਨਾਲ ਕੰਮ ਕਰ ਰਹੀ ਹੈ।


    SYL ਨਹਿਰ ‘ਤੇ ਮੀਟਿੰਗਾਂ ਦਾ ਦੌਰ ਜਾਰੀ

    SYL ਵਿਵਾਦ 1982 ਤੋਂ ਲੈ ਕੇ ਹੁਣ ਤੱਕ ਲਟਕਿਆ ਹੋਇਆ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਵਿਚਕਾਰ ਇਸ ਮਸਲੇ ਨੂੰ ਸੁਲਝਾਉਣ ਲਈ 9 ਜੁਲਾਈ 2025 ਨੂੰ ਇਕ ਮੀਟਿੰਗ ਰੱਖੀ ਗਈ ਹੈ। ਇਸ ਕਾਰਨ, ਪੰਜਾਬ ਸਰਕਾਰ ਕੇਂਦਰ ਵੱਲ ਵੇਖਦੇ ਹੋਏ ਇਸ ਮਾਮਲੇ ‘ਤੇ ਵੀ ਕੋਈ ਫੈਸਲਾ ਲੈ ਸਕਦੀ ਹੈ।

    Latest articles

    ਪੰਜ ਪਿਆਰਿਆਂ ਵੱਲੋਂ ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ…

    ਸੁਖਬੀਰ ਸਿੰਘ ਬਾਦਲ ਨੂੰ ਤਖਤ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਨੇ ਤਨਖਾਹੀਆ ਕਰਾਰ ਦੇ...

    ਮਜੀਠੀਆ ਨੂੰ ਵੱਡਾ ਝਟਕਾ! ਹਾਈਕੋਰਟ ਤੋਂ ਨਹੀਂ ਮਿਲੀ ਰਾਹਤ: ਮੰਗਲਵਾਰ ਨੂੰ ਹੋਵੇਗੀ ਕੇਸ ਦੀ ਸੁਣਵਾਈ…

    ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ...

    The land of the 5 rivers—Punjab

    The land of the 5 rivers—Punjab, which is called SAPTSINDHUS by the RIGVEDA, and...

    More like this

    ਪੰਜ ਪਿਆਰਿਆਂ ਵੱਲੋਂ ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ…

    ਸੁਖਬੀਰ ਸਿੰਘ ਬਾਦਲ ਨੂੰ ਤਖਤ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਨੇ ਤਨਖਾਹੀਆ ਕਰਾਰ ਦੇ...

    ਮਜੀਠੀਆ ਨੂੰ ਵੱਡਾ ਝਟਕਾ! ਹਾਈਕੋਰਟ ਤੋਂ ਨਹੀਂ ਮਿਲੀ ਰਾਹਤ: ਮੰਗਲਵਾਰ ਨੂੰ ਹੋਵੇਗੀ ਕੇਸ ਦੀ ਸੁਣਵਾਈ…

    ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ...