ਹੁਸ਼ਿਆਰਪੁਰ ਜ਼ਿਲ੍ਹੇ ‘ਚ ਦਸੂਹਾ ਦੇ ਹਾਜੀਪੁਰ ਰੋਡ ‘ਤੇ ਪਿੰਡ ਸਾਗਰਾਂ ਨੇੜੇ ਸਵਾਰੀਆਂ ਨਾਲ ਭਰੀ ਨਿੱਜੀ ਕੰਪਨੀ ਦੀ ਇੱਕ ਮਿੰਨੀ ਬੱਸ ਦੀ ਇਕ ਕਾਰ ਨਾਲ ਟੱਕਰ ਹੋ ਗਈ ਹੈ। ਜਿਸ ਵਿੱਚ ਮੌਜੂਦ 4 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਦਰਜਨ ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀ ਲੋਕਾਂ ਨੂੰ ਦਸੂਹੇ ਦੇ ਸਰਕਾਰੀ ਹਸਪਤਾਲ ਲਿਜਾ ਕੇ ਭਰਤੀ ਕਰਾਇਆ ਗਿਆ। ਮੌਤਾਂ ਦੀ ਗਿਣਤੀ ਵੱਧ ਸਕਦੀ ਹੈ।
ਸੂਚਨਾ ਮੁਤਾਬਿਕ ਪਤਾ ਚਲਿਆ ਹੈ ਕਿ ਅੱਜ ਸਵੇਰੇ 10 ਵਜੇ ਦੇ ਕਰੀਬ ਹਾਜੀਪੁਰ ਤੋਂ ਦਸੂਹੇ ਵੱਲ ਨੂੰ ਜਾ ਰਹੀ ਸਵਾਰੀਆਂ ਨਾਲ ਭਰੀ ਹੋਈ ਨਿੱਜੀ ਕੰਪਨੀ ਦੀ ਮਿੰਨੀ ਬੱਸ ਦੀ ਸਾਹਮਣੇ ਤੋਂ ਆ ਰਹੀ ਕਾਰ ਨਾਲ ਸਿੱਧੀ ਟੱਕਰ ਹੋ ਗਈ। ਇਸ ਦੌਰਾਨ ਸਵਾਰੀਆਂ ਨਾਲ ਭਰੀ ਬੱਸ ਵਿਚ ਦੋ ਦਰਜਨ ਤੋਂ ਵੀ ਜਾਦਾ ਲੋਕ ਜ਼ਖ਼ਮੀ ਹੋ ਗਏ, ਉਥੇ ਹੀ ਕਈਆਂ ਦੀ ਮੌਤ ਵੀ ਹੋ ਗਈ ਹੈ।