ਲਹਿੰਦੇ ਪੰਜਾਬ ਵਿਚ ਇਕ ਪਿਓ ਨੇ ਆਪਣੀ ਧੀ ਦਾ ਇਸ ਲਈ ਗੋਲੀ ਮਾਰਕੇ ਕਤਲ ਕਰ ਦਿੱਤਾ, ਕਿਉਂਕਿ ਉਹ ਸੋਸ਼ਲ ਮੀਡੀਆ ‘ਤੇ ਆਪਣੀਆਂ ਵੀਡੀਓਜ਼ ਬਣਾ ਕੇ ਪਾਉਂਦੀ ਸੀ ਅਤੇ ਪਿਤਾ ਦੇ ਕਹਿਣ ਤੋਂ ਬਾਅਦ ਵੀ ਉਸ ਨੇ ਆਪਣਾ ਸੋਸ਼ਲ ਮੀਡੀਆ ਅਕਾਊਂਟ ਡਿਲੀਟ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਹ ਘਟਨਾ ਰਾਵਲਪਿੰਡੀ ਜ਼ਿਲ੍ਹੇ ਦੇ ਢੋਕ ਚੌਧਰੀਆਂ ਤਖ਼ਤ ਪਰੀ ਪਿੰਡ ਵਿੱਚ ਵਾਪਰੀ। ਪੁਲਸ ਨੇ ਦੱਸਿਆ ਕਿ ਪੀੜਤਾ ਦੇ ਪਿਤਾ ਨੇ ਕਥਿਤ ਤੌਰ ‘ਤੇ ਉਸ ਨੂੰ ਵਾਰ-ਵਾਰ ਆਪਣਾ ਟਿਕਟਾਕ ਅਕਾਊਂਟ ਡਿਲੀਟ ਕਰਨ ਲਈ ਕਿਹਾ ਸੀ। ਜਦ ਧੀ ਨੇ ਇਨਕਾਰ ਕਰ ਦਿੱਤਾ ਤਾਂ ਉਸ ਦੇ ਪਿਤਾ ਨੇ ਕਥਿਤ ਤੌਰ ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
