ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸੋਮਵਾਰ ਨੂੰ ਤਿੰਨ ਨਵੇਂ ਚਿਹਰਿਆਂ ਨੂੰ ਵੱਡੇ ਅਹੁਦਿਆਂ ਲਈ ਨਿਯੁਕਤ ਕੀਤਾ ਹੈ।
ਪ੍ਰੋਫੈਸਰ ਅਸ਼ੀਮ ਕੁਮਾਰ ਘੋਸ਼ ਨੂੰ ਹਰਿਆਣਾ ਦਾ ਨਵਾਂ ਰਾਜਪਾਲ ਬਣਾਇਆ ਗਿਆ ਹੈ। ਉਹ ਇੱਕ ਮਸ਼ਹੂਰ ਅਕਾਦਮਿਕ ਹਨ ਅਤੇ ਉੱਚ ਸਿੱਖਿਆ ਵਿਭਾਗ ਵਿੱਚ ਲੰਬਾ ਤਜਰਬਾ ਰੱਖਦੇ ਹਨ।
ਗੋਆ ਲਈ, ਸੀਨੀਅਰ ਸਿਆਸਤਦਾਨ ਅਤੇ ਸਾਬਕਾ ਕੇਂਦਰੀ ਮੰਤਰੀ ਪੁਸ਼ਪਾਪਤੀ ਅਸ਼ੋਕ ਗਜਪਤੀ ਰਾਜੂ ਨੂੰ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਆਪਣੇ ਰਾਜਨੀਤਿਕ ਕਰੀਅਰ ਦੌਰਾਨ ਆਂਧਰਾ ਪ੍ਰਦੇਸ਼ ਅਤੇ ਕੇਂਦਰ ਵਿੱਚ ਕਈ ਵੱਡੀਆਂ ਜ਼ਿੰਮੇਵਾਰੀਆਂ ਨਿਭਾਈਆਂ ਹਨ।ਉਸੇ ਤਰ੍ਹਾਂ, ਜੰਮੂ-ਕਸ਼ਮੀਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕਵਿੰਦਰ ਗੁਪਤਾ ਨੂੰ ਲੱਦਾਖ ਦਾ ਨਵਾਂ ਉਪ ਰਾਜਪਾਲ ਬਣਾਇਆ ਗਿਆ ਹੈ। ਉਹ ਪਹਿਲਾਂ ਜੰਮੂ ਅਤੇ ਕਸ਼ਮੀਰ ਵਿਧਾਨ ਸਭਾ ਦੇ ਸਪੀਕਰ ਵੀ ਰਹਿ ਚੁੱਕੇ ਹਨ।
ਇਸ ਨਿਯੁਕਤੀ ਦੇ ਨਾਲ ਹੀ, ਲੱਦਾਖ ਦੇ ਮੌਜੂਦਾ ਉਪ ਰਾਜਪਾਲ ਬ੍ਰਿਗੇਡੀਅਰ (ਡਾ.) ਬੀ.ਡੀ. ਮਿਸ਼ਰਾ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਜੋ ਕਿ ਰਾਸ਼ਟਰਪਤੀ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ।ਇਹ ਤਬਦੀਲੀਆਂ ਦੱਸਦੀਆਂ ਹਨ ਕਿ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਉੱਚ ਅਹੁਦਿਆਂ ਲਈ ਨਵੇਂ ਚਿਹਰੇ ਲਿਆਂਦੇ ਜਾ ਰਹੇ ਹਨ।