HomeਪੰਜਾਬPunjab News: 28 ਮੁਲਕਾਂ ਦੇ 55 ਡੈਲੀਗੇਟ ਲੈ ਰਹੇ ਹਿੱਸਾ ਅੰਮ੍ਰਿਤਸਰ 'ਚ...

Punjab News: 28 ਮੁਲਕਾਂ ਦੇ 55 ਡੈਲੀਗੇਟ ਲੈ ਰਹੇ ਹਿੱਸਾ ਅੰਮ੍ਰਿਤਸਰ ‘ਚ ਜੀ20 ਸੰਮੇਲਨ ਸ਼ੁਰੂ

Published on

spot_img

Punjab News: ਅੰਮ੍ਰਿਤਸਰ ਦੇ ਇਤਿਹਾਸਕ ਖਾਲਸਾ ਕਾਲਜ ਵਿੱਚ ਅੱਜ ਜੀ20 ਸੰਮੇਲਨ ਸ਼ੁਰੂ ਹੋ ਰਿਹਾ ਹੈ। ਸੰਮੇਲਨ ਵਿੱਚ ਜੀ20 ਨਾਲ ਸਬੰਧਤ 28 ਮੁਲਕਾਂ ਦੇ ਲਗਪਗ 55 ਡੈਲੀਗੇਟ ਸ਼ਾਮਲ ਹੋਣਗੇ। ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕਰਵਾਏ ਜਾ ਰਹੇ ਸੰਮੇਲਨ.

Punjab News: ਅੰਮ੍ਰਿਤਸਰ ਦੇ ਇਤਿਹਾਸਕ ਖਾਲਸਾ ਕਾਲਜ ਵਿੱਚ ਅੱਜ ਜੀ20 ਸੰਮੇਲਨ ਸ਼ੁਰੂ ਹੋ ਰਿਹਾ ਹੈ। ਸੰਮੇਲਨ ਵਿੱਚ ਜੀ20 ਨਾਲ ਸਬੰਧਤ 28 ਮੁਲਕਾਂ ਦੇ ਲਗਪਗ 55 ਡੈਲੀਗੇਟ ਸ਼ਾਮਲ ਹੋਣਗੇ। ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕਰਵਾਏ ਜਾ ਰਹੇ ਸੰਮੇਲਨ ਵਿੱਚ ਸੈਮੀਨਾਰ, ਪ੍ਰਦਰਸ਼ਨੀਆਂ ਤੇ ਵੱਖ ਵੱਖ ਕਾਰਜ ਸਮੂਹਾਂ ਦੀਆਂ ਮੀਟਿੰਗਾਂ ਸ਼ਾਮਲ ਹੋਣਗੀਆਂ। ਇਸ ਸੰਮੇਲਨ ਵਿੱਚ ਦੂਜੀ ਐਜੂਕੇਸ਼ਨ ਵਰਕਿੰਗ ਗਰੁੱਪ ਦੇ ਮੈਂਬਰਾਂ ਤੋਂ ਇਲਾਵਾ ਯੂਨੈਸਕੋ, ਯੂਨੀਸੈਫ਼ ਤੇ ਹੋਰ ਅੰਤਰਰਾਸ਼ਟਰੀ ਸੰਸਥਾਵਾਂ ਦੇ ਨੁਮਾਇੰਦੇ ਵੀ ਸ਼ਾਮਲ ਹੋ ਰਹੇ ਹਨ।

ਕੇਂਦਰ ਦੇ ਉਚੇਰੀ ਸਿੱਖਿਆ ਮੰਤਰਾਲੇ ਦੇ ਸਕੱਤਰ ਕੇ. ਸੰਜੇ ਮੂਰਤੀ ਨੇ ਦੱਸਿਆ ਕਿ ਇਹ ਸੰਮੇਲਨ ਦੂਜੀ ਐਜੂਕੇਸ਼ਨ ਵਰਕਿੰਗ ਕਮੇਟੀ ਦੇ ਮੈਂਬਰ ਦੇਸ਼ਾਂ ਤੇ ਅੰਤਰਰਾਸ਼ਟਰੀ ਸੰਸਥਾਵਾਂ ਨੂੰ ਆਪਸੀ ਵਿਦਿਅਕ ਸਹਿਯੋਗ ਨੂੰ ਮਜ਼ਬੂਤ ਕਰਨ ਤੇ ਸਹਿਯੋਗ ਲਈ ਨਵੇਂ ਮੌਕਿਆਂ ਬਾਰੇ ਚਰਚਾ ਕਰਨ ਵਾਸਤੇ ਮੰਚ ਮੁਹੱਈਆ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਦੂਜੀ ਐਜੂਕੇਸ਼ਨ ਵਰਕਿੰਗ ਕਮੇਟੀ ਦੀਆਂ ਚਾਰ ਮੀਟਿੰਗਾਂ ਹੋ ਚੁੱਕੀਆਂ ਹਨ। ਇਨ੍ਹਾਂ ਤੋਂ ਬਾਅਦ ਇੱਕ ਸਾਂਝਾ ਰੋਡ ਮੈਪ ਤਿਆਰ ਕੀਤਾ ਜਾਵੇਗਾ, ਜੋ ਵਿਦਿਅਕ ਤੇ ਰੁਜ਼ਗਾਰ ਦੇ ਮੌਕਿਆਂ ਦੇ ਵਿਕਾਸ ਲਈ ਮਾਰਗ ਦਰਸ਼ਕ ਵਜੋਂ ਕੰਮ ਕਰੇਗਾ।

ਇਸ ਉੱਚ ਪੱਧਰੀ ਵਿੱਦਿਅਕ ਸੰਮੇਲਨ ਵਿੱਚ ਆਈਆਈਟੀ ਰੋਪੜ, ਆਈਆਈਐੱਮ ਅੰਮ੍ਰਿਤਸਰ, ਆਈਆਈਐੱਸਸੀ ਬੰਗਲੁਰੂ ਤੇ ਟੀਆਈਐੱਸਐੱਸ ਮੁੰਬਈ ਵਰਗੀਆਂ ਪ੍ਰਮੁੱਖ ਸੰਸਥਾਵਾਂ ਆਪਣੀ ਖੋਜ, ਸਰੋਤੀਕਰਨ ਅਤੇ ਨਵੀਨਤਾਵਾਂ ਨੂੰ ਉਤਸ਼ਾਹਿਤ ਕਰਨ ਦੇ ਵਿਸ਼ੇ ’ਤੇ ਸੈਮੀਨਾਰ ਕਰਨਗੀਆਂ। ਇਹ ਸੈਮੀਨਾਰ ਆਈਆਈਐਸਸੀ ਬੰਗਲੂਰੂ ਦੇ ਡਾਇਰੈਕਟਰ ਪ੍ਰੋਫੈਸਰ ਗੋਬਿੰਦ ਰੰਗਰਾਜਨ ਵੱਲੋਂ ਜੀ20 ਮੁਲਕਾਂ ਵਿਚ ਖੋਜ ਪਹਿਲਕਦਮੀਆਂ ’ਤੇ ਇਕ ਪੇਸ਼ਕਾਰੀ ਨਾਲ ਸ਼ੁਰੂ ਹੋਵੇਗਾ।

ਇਹ ਵੀ ਪੜ੍ਹੋ : Amritsar News: G20 ਦੇਸ਼ਾਂ ਦੇ ਨੁਮਾਇੰਦਿਆਂ ਦਾ ਖਾਲਿਸਤਾਨ ਵਿੱਚ ਸਵਾਗਤ ਹੈ ਜੀ-20 ਸੰਮੇਲਨ ਤੋਂ ਪਹਿਲਾਂ ਗੁਰਪਤਵੰਤ ਪੰਨੂ ਨੇ ਫਿਰ ਦਿੱਤੀ ਚੇਤਾਵਨੀ

ਇਸ ਸੈਮੀਨਾਰ ਵਿਚ ਦੋ ਸੈਸ਼ਨ ਵਿਚਾਰ ਵਟਾਂਦਰੇ ਦੇ ਵੀ ਹੋਣਗੇ, ਜਿਨ੍ਹਾਂ ਵਿੱਚੋਂ ਇੱਕ ਦੀ ਪ੍ਰਧਾਨਗੀ ਆਈਆਈਟੀ ਰੋਪੜ ਦੇ ਡਾਇਰੈਕਟਰ ਪ੍ਰੋਫ਼ੈਸਰ ਰਾਜੀਵ ਆਹੂਜਾ ਕਰਨਗੇ, ਜਦੋਂ ਕਿ ਦੂਜੇ ਸੈਸ਼ਨ ਦੀ ਪ੍ਰਧਾਨਗੀ ਟੀਆਈਐਸਐਸ ਮੁੰਬਈ ਦੀ ਡਾਇਰੈਕਟਰ ਡਾ. ਸ਼ਾਲਿਨੀ ਭਾਰਤ ਵੱਲੋਂ ਕੀਤੀ ਜਾਵੇਗੀ। ਪੈਨਲ ਚਰਚਾ ਵਿੱਚ ਭਾਰਤ ਸਮੇਤ ਫਰਾਂਸ, ਇੰਗਲੈਂਡ, ਆਸਟਰੇਲੀਆ, ਓਮਾਨ, ਦੱਖਣੀ ਅਫਰੀਕਾ, ਯੂਨੀਸੈਫ਼ ਚੀਨ ਆਦਿ ਮੁਲਕਾਂ ਦੇ ਪ੍ਰਤੀਨਿਧ ਭਾਗ ਲੈਣਗੇ। ਸੈਮੀਨਾਰ ਦੇ ਨਾਲ ਹੀ ਇੱਕ ਮਲਟੀਮੀਡੀਆ ਪ੍ਰਦਰਸ਼ਨੀ ਦਾ ਵੀ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਖੋਜ, ਨਵੀਨਤਾ, ਸਹਿਯੋਗ ਅਤੇ ਸਾਂਝੇਦਾਰੀ ਸਬੰਧੀ ਯਤਨਾਂ ਦੀ ਪੇਸ਼ਕਾਰੀ ਹੋਵੇਗੀ।

Latest articles

Top 10 Must-Watch Classic Punjabi Movies

Punjabi cinema has long been a major draw for the region's residents. People used...

ਲੋਕ ਸਭਾ ਚੋਣ: ਹਰਿਆਣਾ ‘ਚ ਅੱਜ ਤੋਂ ਸ਼ੁਰੂ ਹੋਵੇਗੀ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਵੋਟਿੰਗ 25 ਮਈ ਨੂੰ ਹੋਵੇਗੀ। 4 ਜੂਨ ਨੂੰ ਵੋਟਾਂ...

ਹਰਿਆਣਾ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਜਾਵੇਗੀ। ਹਰਿਆਣਾ...

29-4-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ...

More like this

Top 10 Must-Watch Classic Punjabi Movies

Punjabi cinema has long been a major draw for the region's residents. People used...

ਲੋਕ ਸਭਾ ਚੋਣ: ਹਰਿਆਣਾ ‘ਚ ਅੱਜ ਤੋਂ ਸ਼ੁਰੂ ਹੋਵੇਗੀ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਵੋਟਿੰਗ 25 ਮਈ ਨੂੰ ਹੋਵੇਗੀ। 4 ਜੂਨ ਨੂੰ ਵੋਟਾਂ...

ਹਰਿਆਣਾ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਜਾਵੇਗੀ। ਹਰਿਆਣਾ...