ਅੰਮ੍ਰਿਤਸਰ: ਅੰਮ੍ਰਿਤਸਰ ਦੇ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਥਮਕੀ ਵਾਲੀ ਈਮੇਲ ਮਿਲੀ ਹੈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੇ ਪ੍ਰਸ਼ਾਸਨ ਚੌਕਸ ਹੋ ਗਏ ਹਨ। ਇਹ ਈਮੇਲ ਸੋਮਵਾਰ ਨੂੰ ਹਵਾਈ ਅੱਡੇ ਦੇ ਆਧਿਕਾਰਿਕ ਪਤੇ ‘ਤੇ ਭੇਜੀ ਗਈ ਸੀ।ਜਿਵੇਂ ਹੀ ਧਮਕੀ ਦੀ ਜਾਣਕਾਰੀ ਮਿਲੀ, ਸਥਾਨਕ ਪੁਲਿਸ ਅਤੇ ਹੋਰ ਸੁਰੱਖਿਆ ਜਥਿਆਂ ਨੂੰ ਸੂਚਿਤ ਕਰ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ। ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਲਈ ਆਈਪੀ ਐਡਰੈੱਸ ਖੰਗਾਲਿਆ ਜਾ ਰਿਹਾ ਹੈ।
ਸੁਰੱਖਿਆ ਪ੍ਰਬੰਧ ਹੋਏ ਕੜੇ:
ਹਵਾਈ ਅੱਡੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਬੰਬ ਨਿਰੋਧਕ ਦਸਤਾ ਅਤੇ ਸੀਆਈਐਸਐਫ ਅਲਰਟ ‘ਤੇ ਹਨ। ਹਵਾਈ ਅੱਡੇ ‘ਚ ਆਉਣ ਵਾਲੇ ਹਰ ਯਾਤਰੀ ਦੀ ਸਕਤੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਪਹਿਲਾਂ ਵੀ ਮਿਲ ਚੁਕੀਆਂ ਨੇ ਧਮਕੀਆਂ:
ਇਹ ਪਹਿਲੀ ਵਾਰ ਨਹੀਂ ਕਿ ਅੰਮ੍ਰਿਤਸਰ ਵਿਚ ਇਸ ਤਰ੍ਹਾਂ ਦੀ ਧਮਕੀ ਮਿਲੀ ਹੋਵੇ। ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨੂੰ ਵੀ ਬੰਬ ਨਾਲ ਉਡਾਉਣ ਦੀਆਂ ਕਈ ਈਮੇਲ ਧਮਕੀਆਂ ਮਿਲ ਚੁੱਕੀਆਂ ਹਨ। SGPC ਅਨੁਸਾਰ, ਉਨ੍ਹਾਂ ਨੂੰ ਹੁਣ ਤੱਕ 9 ਤੋਂ ਵੱਧ ਧਮਕੀ ਭਰੀਆਂ ਈਮੇਲਾਂ ਮਿਲ ਚੁੱਕੀਆਂ ਹਨ, ਜੋ ਕਿ ਜਾਅਲੀ ਆਈਡੀਜ਼ ਤੋਂ ਭੇਜੀਆਂ ਗਈਆਂ ਹਨ।
ਸਾਵਧਾਨ ਰਹਿਣ ਦੀ ਲੋੜ:
ਮਾਹਿਰਾਂ ਦਾ ਕਹਿਣਾ ਹੈ ਕਿ ਭਾਵੇਂ ਇਹ ਈਮੇਲ ਸਿਰਫ ਡਰਾਉਣ ਵਾਲੀਆਂ ਵੀ ਹੋ ਸਕਦੀਆਂ ਹਨ, ਪਰ ਪੰਜਾਬ ਦੀ ਹਾਲਤ ਨੂੰ ਦੇਖਦਿਆਂ ਇਨ੍ਹਾਂ ਨੂੰ ਹਲਕਾ ਨਹੀਂ ਲੈਣਾ ਚਾਹੀਦਾ।