back to top
More
    HomePunjabSAD ਨਾਲ ਗਠਜੋੜ 'ਤੇ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ, 2027 ਚੋਣਾਂ ਲਈ...

    SAD ਨਾਲ ਗਠਜੋੜ ‘ਤੇ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ, 2027 ਚੋਣਾਂ ਲਈ ਭਾਜਪਾ ਨੇ ਕੀਤਾ ਵੱਡਾ ਐਲਾਨ…

    Published on

    ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਦੀ ਸਾਰੀਆਂ 117 ਸੀਟਾਂ ‘ਤੇ ਆਪਣੇ ਦਮ ‘ਤੇ ਚੋਣ ਲੜੇਗੀ। ਉਨ੍ਹਾਂ ਸਾਫ਼ ਕਰ ਦਿੱਤਾ ਕਿ ਭਵਿੱਖ ਵਿੱਚ ਅਕਾਲੀ ਦਲ ਨਾਲ ਕੋਈ ਵੀ ਗਠਜੋੜ ਨਹੀਂ ਕੀਤਾ ਜਾਵੇਗਾ।

    ਅਸ਼ਵਨੀ ਸ਼ਰਮਾ ਬਠਿੰਡਾ ਵਿਖੇ ਜ਼ਿਲ੍ਹਾ ਭਾਜਪਾ ਵੱਲੋਂ ਕਰਵਾਈ ਗਈ ਵਰਕਰ ਮੀਟਿੰਗ ਵਿੱਚ ਸ਼ਾਮਿਲ ਹੋਣ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਦੌਰ ਤੋਂ ਬਾਅਦ ਹਾਲਾਤਾਂ ਕਾਰਨ ਅਕਾਲੀ ਦਲ ਨਾਲ ਗਠਜੋੜ ਕਰਨਾ ਪਿਆ ਸੀ, ਪਰ ਹੁਣ ਭਾਜਪਾ ਆਪਣੇ ਬਲਬੂਤੇ ‘ਤੇ ਪੰਜਾਬ ਦੀ ਰਾਜਨੀਤੀ ਵਿੱਚ ਅੱਗੇ ਵਧੇਗੀ।ਉਨ੍ਹਾਂ ਵਰਕਰਾਂ ਦਾ ਹੋਂਸਲਾ ਵਧਾਉਂਦੇ ਹੋਏ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਜੋ ਸੂਬੇ ਨੂੰ ਕਰਜਮੁਕਤ ਤੇ ਵਿਕਸਿਤ ਰਾਹ ‘ਤੇ ਲਿਜਾਏਗੀ।

    ਤਰਨ ਤਾਰਨ ਜ਼ਿਮਨੀ ਚੋਣ ਲਈ ਭਾਜਪਾ ਤਿਆਰ

    ਤਰਨ ਤਾਰਨ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਵੀ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਭਾਜਪਾ ਪੂਰੀ ਤਿਆਰੀ ਵਿੱਚ ਹੈ ਅਤੇ ਚੋਣ ਜਿੱਤਣ ਦਾ ਪੂਰਾ ਭਰੋਸਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਅਤੇ ਨਕਾਮ ਲੈਂਡ ਪਾਲਿਸੀ ਨੇ ਮੌਜੂਦਾ ਸਰਕਾਰ ਨੂੰ ਬੇਨਕਾਬ ਕਰ ਦਿੱਤਾ ਹੈ।

    Latest articles

    ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ ‘ਤੇ ਹਰਪ੍ਰੀਤ ਸੰਧੂ ਨੇ ਸਰਕਾਰਾਂ ਤੋਂ ਗੰਭੀਰ ਜਾਂਚ ਦੀ ਮੰਗ ਕੀਤੀ…

    ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀ ਇੱਕ ਈਮੇਲ ਰਾਹੀਂ...

    ਕੈਨੇਡਾ ਭੇਜਣ ਦੇ ਨਾਂ ‘ਤੇ 11 ਲੱਖ ਰੁਪਏ ਦੀ ਠੱਗੀ, ਨਵਾਂਸ਼ਹਿਰ ‘ਚ ਮਾਮਲਾ ਦਰਜ…

    ਨਵਾਂਸ਼ਹਿਰ: ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨਵਾਂਸ਼ਹਿਰ ਦੀ ਇੱਕ ਲੜਕੀ ਤੋਂ 11.05 ਲੱਖ...

    ਪੰਚਾਇਤੀ ਜ਼ਿਮਨੀ ਚੋਣਾਂ ਨੂੰ ਲੈ ਕੇ ਤਰਨਤਾਰਨ ਜ਼ਿਲ੍ਹੇ ਦੇ ਕੁਝ ਪਿੰਡਾਂ ‘ਚ 27 ਤੋਂ 28 ਜੁਲਾਈ ਸਵੇਰੇ 10 ਵਜੇ ਤੱਕ ਡਰਾਈ ਡੇ ਘੋਸ਼ਿਤ…

    ਤਰਨਤਾਰਨ : ਜ਼ਿਲ੍ਹੇ ਵਿੱਚ ਪੰਚਾਇਤੀ ਜ਼ਿਮਨੀ ਚੋਣਾਂ 27 ਜੁਲਾਈ ਨੂੰ ਹੋਣ ਜਾ ਰਹੀਆਂ ਹਨ।...

    ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤਾ ਵੱਡਾ ਤੋਹਫ਼ਾ: ਹੁਣ ਮਾਪਿਆਂ ਦੀ ਸੇਵਾ ਲਈ ਮਿਲੇਗੀ 30 ਦਿਨ ਦੀ ਛੁੱਟੀ, ਤਨਖਾਹ ‘ਚ ਨਹੀਂ ਹੋਵੇਗੀ ਕਟੌਤੀ…

    ਕੇਂਦਰ ਸਰਕਾਰ ਨੇ ਆਪਣੇ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ ਉਹ ਆਪਣੇ ਬਜ਼ੁਰਗ...

    More like this