ਤਰਨਤਾਰਨ : ਜ਼ਿਲ੍ਹੇ ਵਿੱਚ ਪੰਚਾਇਤੀ ਜ਼ਿਮਨੀ ਚੋਣਾਂ 27 ਜੁਲਾਈ ਨੂੰ ਹੋਣ ਜਾ ਰਹੀਆਂ ਹਨ। ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਪਿੰਡਾਂ ਦੇ ਇਲਾਕਿਆਂ ‘ਚ, ਜਿੱਥੇ ਚੋਣਾਂ ਹੋਣਗੀਆਂ, 27 ਜੁਲਾਈ ਤੋਂ 28 ਜੁਲਾਈ ਸਵੇਰੇ 10 ਵਜੇ ਤੱਕ ਡਰਾਈ ਡੇ ਐਲਾਨਿਆ ਗਿਆ ਹੈ।ਡਰਾਈ ਡੇ ਦੌਰਾਨ ਉਨ੍ਹਾਂ ਇਲਾਕਿਆਂ ਵਿੱਚ ਸ਼ਰਾਬ ਦੀ ਵਿਕਰੀ ਤੇ ਸੇਵਨ ‘ਤੇ ਪਾਬੰਦੀ ਹੋਵੇਗੀ। ਜ਼ਿਲ੍ਹਾ ਮੈਜਿਸਟਰੇਟ ਰਾਹੁਲ ਵੱਲੋਂ ਇਹ ਹੁਕਮ ਜਾਰੀ ਕੀਤਾ ਗਿਆ ਹੈ, ਜੋ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੇ ਅਧੀਨ ਆਉਂਦਾ ਹੈ।