ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀ ਇੱਕ ਈਮੇਲ ਰਾਹੀਂ ਮਿਲੀ ਧਮਕੀ ‘ਤੇ ਪੰਜਾਬ ਕਾਂਗਰਸ ਦੇ ਆਗੂ ਹਰਪ੍ਰੀਤ ਸਿੰਘ ਸੰਧੂ ਅਤੇ ਨਵਰੂਪ ਸਿੰਘ ਡਾਲੇਕੇ ਨੇ ਚਿੰਤਾ ਜਤਾਈ ਹੈ। ਦੋਹਾਂ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ, ਪਰ ਕੇਂਦਰ ਅਤੇ ਰਾਜ ਸਰਕਾਰਾਂ ਇਸ ਨੂੰ ਲਾਈਟ ਲੈ ਰਹੀਆਂ ਹਨ।ਉਨ੍ਹਾਂ ਮੰਗ ਕੀਤੀ ਕਿ ਪੁਲਿਸ ਜਲਦੀ ਤੋਂ ਜਲਦੀ ਜਾਂਚ ਕਰੇ ਅਤੇ ਜਿਸਨੇ ਇਹ ਈਮੇਲ ਭੇਜੀ, ਉਸਨੂੰ ਕਾਬੂ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ। ਇਹ ਤਾਂ ਕਿ ਭਵਿੱਖ ਵਿੱਚ ਕੋਈ ਵੀ ਪਵਿੱਤਰ ਅਸਥਾਨਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਿਮਤ ਨਾ ਕਰ ਸਕੇ।ਹਰਪ੍ਰੀਤ ਸੰਧੂ ਨੇ ਅਖੀਰ ‘ਚ ਕਿਹਾ ਕਿ ਜੇਕਰ ਕਾਂਗਰਸ ਹਾਈ ਕਮਾਂਡ ਵੱਲੋਂ ਐਕਸ਼ਨ ਲਈ ਹੁਕਮ ਮਿਲਿਆ, ਤਾਂ ਉਹ ਸਰਕਾਰ ‘ਤੇ ਦਬਾਅ ਬਣਾਉਣ ਲਈ ਵੱਡੇ ਪੱਧਰ ‘ਤੇ ਹੱਲਚਲ ਸ਼ੁਰੂ ਕਰਨਗੇ, ਤਾਂ ਜੋ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।