ਗੁਰਦਾਸਪੁਰ – ਜ਼ਿਲ੍ਹੇ ਵਿੱਚ ਨਸ਼ੇ ਖ਼ਿਲਾਫ਼ ਚਲ ਰਹੀ ਮੁਹਿੰਮ ‘ਯੁੱਧ ਨਸ਼ੇ ਦੇ ਵਿਰੁੱਧ’ ਤਹਿਤ ਗੁਰਦਾਸਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਕੁੱਲ 15.5 ਗ੍ਰਾਮ ਹੈਰੋਇਨ, 149 ਨਸ਼ੀਲੇ ਕੈਪਸੂਲ ਅਤੇ 930 ਰੁਪਏ ਨਕਦੀ (ਡਰੱਗ ਮਨੀ) ਬਰਾਮਦ ਹੋਈ ਹੈ।
ਐਸ.ਐਸ.ਪੀ. ਆਦਿੱਤਯ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ:
ਥਾਣਾ ਸਿਟੀ ਗੁਰਦਾਸਪੁਰ ਦੀ ਟੀਮ ਨੇ ਅਨਿਲ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਥਾਣਾ ਕਲਾਨੌਰ ਦੀ ਪੁਲਿਸ ਨੇ ਕੰਵਲਜੀਤ ਸਿੰਘ ਅਤੇ ਦਵਿੰਦਰ ਸਿੰਘ ਨੂੰ ਕਾਬੂ ਕਰਕੇ 5.5 ਗ੍ਰਾਮ ਹੈਰੋਇਨ ਜ਼ਬਤ ਕੀਤੀ।
ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਨੇ ਬਲਵੰਤ ਸਿੰਘ ਕੋਲੋਂ 149 ਨਸ਼ੀਲੇ ਕੈਪਸੂਲ ਅਤੇ 930 ਰੁਪਏ ਡਰੱਗ ਮਨੀ ਬਰਾਮਦ ਕੀਤੇ।
ਐਸ.ਐਸ.ਪੀ. ਨੇ ਜ਼ਿਲ੍ਹੇ ਵਾਸੀਆਂ ਨੂੰ ਅਪੀਲ ਕੀਤੀ ਕਿ ਜੋ ਵੀ ਵਿਅਕਤੀ ਗੈਰਕਾਨੂੰਨੀ ਨਸ਼ੇ ਦੇ ਧੰਦੇ ‘ਚ ਲਿਪਤ ਹਨ, ਉਨ੍ਹਾਂ ਦੀ ਜਾਣਕਾਰੀ ਪੁਲਿਸ ਨੂੰ ਦਿਓ। ਉਨ੍ਹਾਂ ਭਰੋਸਾ ਦਿਵਾਇਆ ਕਿ ਐਸੇ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਿਸ ਨਸ਼ਿਆਂ ਦੇ ਜੜੋਂ ਸਾਫ਼ੇ ਮੁਕਾਬਲੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।