ਨਵੀਂ ਦਿੱਲੀ: ਭਾਰਤ ਦੇ ਉਪ ਰਾਸ਼ਟਰਪਤੀ ਅਹੁਦੇ ਲਈ ਚੋਣ 9 ਸਤੰਬਰ ਨੂੰ ਹੋਵੇਗੀ। ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਨੋਟੀਫਿਕੇਸ਼ਨ 7 ਅਗਸਤ ਨੂੰ ਜਾਰੀ ਕੀਤਾ ਜਾਵੇਗਾ, ਜਦਕਿ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ 21 ਅਗਸਤ ਹੋਵੇਗੀ। ਵੋਟਾਂ ਦੀ ਗਿਣਤੀ ਅਤੇ ਨਤੀਜੇ ਵੀ 9 ਸਤੰਬਰ ਨੂੰ ਹੀ ਐਲਾਨੇ ਜਾਣਗੇ।ਇਹ ਅਹੁਦਾ 22 ਜੁਲਾਈ ਨੂੰ ਜਗਦੀਪ ਧਨਖੜ ਦੇ ਅਸਤੀਫਾ ਦੇਣ ਤੋਂ ਬਾਅਦ ਖਾਲੀ ਹੋਇਆ ਸੀ।ਭਾਰਤੀ ਸੰਵਿਧਾਨ ਦੇ ਅਨੁਸਾਰ, ਉਪ ਰਾਸ਼ਟਰਪਤੀ ਦੀ ਚੋਣ ਚੋਣ ਮੰਡਲ ਦੁਆਰਾ ਕੀਤੀ ਜਾਂਦੀ ਹੈ, ਜਿਸ ਵਿੱਚ ਲੋਕ ਸਭਾ ਅਤੇ ਰਾਜ ਸਭਾ ਦੇ ਚੁਣੇ ਹੋਏ ਮੈਂਬਰਾਂ ਦੇ ਨਾਲ-ਨਾਲ ਰਾਜ ਸਭਾ ਦੇ ਨਾਮਜ਼ਦ ਮੈਂਬਰ ਵੀ ਸ਼ਾਮਲ ਹੁੰਦੇ ਹਨ।
ਚੋਣ ਕਮਿਸ਼ਨ ਨੇ ਦੱਸਿਆ ਕਿ 2025 ਦੀ ਉਪ ਰਾਸ਼ਟਰਪਤੀ ਚੋਣ ਲਈ ਚੋਣ ਮੰਡਲ ਦੀ ਅੱਪਡੇਟ ਕੀਤੀ ਹੋਈ ਸੂਚੀ ਤਿਆਰ ਕਰ ਲਈ ਗਈ ਹੈ। ਇਸ ਸੂਚੀ ਵਿੱਚ ਸਾਰੇ ਮੈਂਬਰਾਂ ਦੇ ਨਾਂ ਵਰਣਮਾਲਾ ਅਨੁਸਾਰ ਲਾਏ ਗਏ ਹਨ ਅਤੇ ਉਨ੍ਹਾਂ ਦੇ ਨਵੀਨਤਮ ਪਤੇ ਵੀ ਦਰਜ ਹਨ।