ਚੰਡੀਗੜ੍ਹ: ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਨੇ ਪ੍ਰਾਪਰਟੀ ਟੈਕਸ ਨੂੰ ਲੈ ਕੇ ਚਲ ਰਹੀ ਵਨ ਟਾਈਮ ਸੈਟਲਮੈਂਟ (OTS) ਸਕੀਮ ਦੀ ਮਿਆਦ 15 ਅਗਸਤ ਤੱਕ ਵਧਾ ਦਿੱਤੀ ਹੈ। ਹੁਣ ਲੋਕ ਆਪਣੇ ਪੁਰਾਣੇ ਬਕਾਇਆ ਪ੍ਰਾਪਰਟੀ ਟੈਕਸ ‘ਤੇ 100% ਜੁਰਮਾਨਾ ਅਤੇ ਵਿਆਜ ਸਮੇਤ ਟੈਕਸ ਆਸਾਨੀ ਨਾਲ ਭਰ ਸਕਣਗੇ।ਇਹ ਸਕੀਮ ਉਨ੍ਹਾਂ ਲੋਕਾਂ ਲਈ ਵੱਡਾ ਮੌਕਾ ਹੈ ਜੋ ਆਪਣੇ ਬਕਾਇਆ ਟੈਕਸ ਨੂੰ ਨਿਪਟਾਉਣਾ ਚਾਹੁੰਦੇ ਹਨ। ਇਸ ਨਾਲ ਜਿੱਥੇ ਲੋਕਾਂ ਨੂੰ ਆਰਥਿਕ ਲਾਭ ਮਿਲੇਗਾ, ਉੱਥੇ ਹੀ ਸਰਕਾਰ ਦੀ ਆਮਦਨ ‘ਚ ਵੀ ਵਾਧਾ ਹੋਵੇਗਾ।
ਸਰਕਾਰ ਦੀ ਇਹ ਕੋਸ਼ਿਸ਼ ਲੋਕਾਂ ਨੂੰ ਸਮੇਂ ਸਿਰ ਟੈਕਸ ਭਰਨ ਲਈ ਉਤਸ਼ਾਹਿਤ ਕਰਦੀ ਹੈ, ਜਿਸ ਨਾਲ ਉਹਨਾਂ ਦੀਆਂ ਵਿੱਤੀ ਸਮੱਸਿਆਵਾਂ ਘੱਟ ਹੋ ਸਕਦੀਆਂ ਹਨ। ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਲੈਂਦੇ ਹੋਏ ਜਲਦੀ ਤੋਂ ਜਲਦੀ ਆਪਣਾ ਬਕਾਇਆ ਟੈਕਸ ਭਰ ਦੇਣ।