ਅੰਮ੍ਰਿਤਸਰ ਪੁਲਿਸ ਨੇ ਗੁਰਦਾਸਪੁਰ ਦੇ MP ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਨੂੰ ਧਮਕੀਆਂ ਦੇਣ ਵਾਲੇ ਸ਼ਖ਼ਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਜਾਣਕਾਰੀ ਅਨੁਸਾਰ, ਰੰਧਾਵਾ ਨੇ ਕੱਲ੍ਹ ਟਵੀਟ ਕਰਕੇ ਧਮਕੀਆਂ ਦੀ ਜਾਣਕਾਰੀ ਦਿੱਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਪਕੜ ਲਿਆ।ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦ ਹੋਰ ਖੁਲਾਸੇ ਹੋਣ ਦੀ ਉਮੀਦ ਹੈ।