ਚੰਡੀਗੜ੍ਹ – ਪੰਜਾਬ ਦੀ ਮਾਨ ਸਰਕਾਰ ਨੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਅੱਗੇ ਵਧਾਉਂਦੇ ਹੋਏ ਇੱਕ ਨਵਾਂ ਫ਼ੈਸਲਾ ਲਿਆ ਹੈ। ਹੁਣ ਹਰ ਪਿੰਡ ਅਤੇ ਵਾਰਡ ਪੱਧਰ ‘ਤੇ ਨਸ਼ਿਆਂ ਦੀ ਰੋਕਥਾਮ ਲਈ ‘ਡਿਫੈਂਸ ਕਮੇਟੀਆਂ’ ਬਣਾਈ ਜਾਣਗੀਆਂ।ਇਸ ਯੋਜਨਾ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਤੋਂ ਕਰਨਗੇ।
ਇਨ੍ਹਾਂ ਕਮੇਟੀਆਂ ਦੀ ਬਣਤਰ ਪਿੰਡ ਦੀ ਅਬਾਦੀ ਦੇ ਅਧਾਰ ‘ਤੇ ਕੀਤੀ ਜਾਵੇਗੀ। ਹਰ ਕਮੇਟੀ ਵਿਚ ਘੱਟੋ-ਘੱਟ 10 ਅਤੇ ਵੱਧ ਤੋਂ ਵੱਧ 20 ਮੈਂਬਰ ਹੋਣਗੇ।ਕਮੇਟੀ ਦੇ ਮੈਂਬਰਾਂ ਵਿੱਚ ਸੇਵਾ ਮੁਕਤ ਫੌਜੀ, ਅਧਿਆਪਕ ਅਤੇ ਨੰਬਰਦਾਰ ਨੂੰ ਤਰਜੀਹ ਦਿੱਤੀ ਜਾਵੇਗੀ। ਇਹ ਲੋਕ ਆਪਣੇ ਇਲਾਕੇ ਵਿੱਚ ਨਸ਼ਿਆਂ ਵਿਰੁੱਧ ਲੜਾਈ ਚ ਚਰਚਾ ਕਰਨ ਅਤੇ ਜਾਗਰੂਕਤਾ ਫੈਲਾਉਣ ਦੀ ਜ਼ਿੰਮੇਵਾਰੀ ਨਿਭਾਣਗੇ।