Homeਪੰਜਾਬਮੀਂਹ ਨਾਲ ਹੋਈ ਮਈ ਦੀ ਸ਼ੁਰੂਆਤ, 5 ਤੱਕ ਯੈਲੋ ਅਲਰਟ ਜਾਰੀ ...

ਮੀਂਹ ਨਾਲ ਹੋਈ ਮਈ ਦੀ ਸ਼ੁਰੂਆਤ, 5 ਤੱਕ ਯੈਲੋ ਅਲਰਟ ਜਾਰੀ ਆਮ ਨਾਲੋਂ 12 ਡਿਗਰੀ ਡਿੱਗਿਆ ਪਾਰਾ

Published on

spot_img

ਭਿਆਨਕ ਗਰਮੀ ਦੇ ਮਹੀਨੇ ਮਈ ਦੀ ਸ਼ੁਰੂਆਤ ਮੀਂਹ ਨਾਲ ਹੋਈ, ਜਿਸ ਨਾਲ ਪਾਰਾ ਆਮ ਨਾਲੋਂ 12 ਡਿਗਰੀ ਹੇਠਾਂ ਆ ਗਿਆ। ਪੰਜਾਬ-ਹਰਿਆਣਾ ‘ਚ ਸੋਮਵਾਰ ਨੂੰ ਪਏ ਮੀਂਹ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਆਈ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ-ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਤੋਂ ਇਲਾਵਾ ਅੰਬਾਲਾ, ਭਿਵਾਨੀ, ਮਹਿੰਦਰਗੜ੍ਹ, ਸੋਨੀਪਤ, ਅੰਮ੍ਰਿਤਸਰ, ਪਠਾਨਕੋਟ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਇਸ ਵਾਰ ਮਈ ਦਾ ਮਹੀਨਾ ਹੋਰਨਾਂ ਸਾਲਾਂ ਦੇ ਮੁਕਾਬਲੇ ਘੱਟ ਗਰਮ ਰਹਿਣ ਵਾਲਾ ਹੈ।

17 ਮਈ ਤੋਂ ਬਾਅਦ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਮਈ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਕਰਨਾਲ ‘ਚ ਸੋਮਵਾਰ ਨੂੰ ਤਾਪਮਾਨ 22.2 ਤੱਕ ਡਿੱਗ ਗਿਆ।

ਹਰਿਆਣਾ-ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇੱਥੇ ਸੋਮਵਾਰ ਨੂੰ ਤਾਪਮਾਨ 25.7 ਡਿਗਰੀ ਸੈਲਸੀਅਸ ਰਿਹਾ, ਜਦੋਂਕਿ ਅੰਬਾਲਾ ਵਿੱਚ 26.1, ਹਿਸਾਰ ਵਿੱਚ 28.6, ਕਰਨਾਲ ਵਿੱਚ 22.2, ਨਾਰਨੌਲ ਅਤੇ ਰੋਹਤਕ ਵਿੱਚ 28 ਅਤੇ 23 ਡਿਗਰੀ ਸੈਲਸੀਅਸ ਰਿਹਾ।

ਇਸ ਤੋਂ ਇਲਾਵਾ ਪੰਜਾਬ ਦੇ ਅੰਮ੍ਰਿਤਸਰ ਵਿੱਚ 28.4 ਡਿਗਰੀ, ਲੁਧਿਆਣਾ ਵਿੱਚ 27.3, ਪਟਿਆਲਾ ਵਿੱਚ 27.7, ਪਠਾਨਕੋਟ ਵਿੱਚ 28.5, ਬਠਿੰਡਾ ਵਿੱਚ 29 ਅਤੇ ਮੁਹਾਲੀ ਵਿੱਚ 26.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ 2 ਮਈ ਨੂੰ ਹਰਿਆਣਾ ਅਤੇ ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਵੀ ਪ੍ਰਗਟਾਈ ਹੈ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਕੇਰਲ ‘ਚ ਨਵੀਂ ਲਾਂਚ ਕੀਤੀ ਗਈ ਵੰਦੇ ਭਾਰਤ ਐਕਸਪ੍ਰੈਸ ‘ਤੇ ਕੀਤਾ ਗਿਆ ਪਥਰਾਅ, ਕੋਚ ਦੇ ਸ਼ੀਸ਼ੇ ਟੁੱਟੇ

ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਵੀ ਆਸਾਰ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 3 ਤੋਂ 5 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ।

Latest articles

ਮਸ਼ਹੂਰ ਗਾਇਕ ਮਨਕੀਰਤ ਔਲਖ ਨੇ ਸੋਸ਼ਲ ਮੀਡਿਆ ‘ਤੇ ਸਾਂਝੀ ਕੀਤੀ ਤਸਵੀਰ Mankirt Aulakh ਦੇ ਘਰ ਆਇਆ ਨੰਨ੍ਹਾ ਮਹਿਮਾਨ

ਮਸ਼ਹੂਰ ਗਾਇਕ ਮਨਕੀਰਤ ਔਲਖ ਦੇ ਘਰ ਇਕ ਵਾਰ ਫਿਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ।...

ਦੁਬਈ ਤੋਂ ਬਾਅਦ ਹੁਣ ਸਾਊਦੀ ਅਰਬ ‘ਚ ਤਬਾ.ਹੀ ਵਾਲਾ ਮੀਂਹ, ਡਿੱਗ ਗਈ ਮਸਜਿਦ ਦੀ ਛੱਤ, ਵੀਡੀਓ ਵਾਇਰਲ

ਦੁਬਈ ਤੋਂ ਬਾਅਦ ਹੁਣ ਸਾਊਦੀ ਅਰਬ ‘ਚ ਵੀ ਮੀਂਹ ਨੇ ਤਬਾਹੀ ਮਚਾਈ ਹੈ। ਪਿਛਲੇ...

3-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ...

ਜਾਣੋ ਕਿੰਨਾ ਹੋਇਆ ਰੇਟ ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ ਦੀ ਵੀ ਵਧੀ ਕੀਮਤ

ਇੰਟਰਨੈਸ਼ਨਲ ਮਾਰਕੀਟ ‘ਚ ਸੋਨੇ ਦੀਆਂ ਕੀਮਤਾਂ ‘ਚ ਤੇਜ਼ੀ ਦੇ ਵਿਚਾਲੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ...

More like this