Homeਦੇਸ਼Amritsar Blast: ਫਿਰ ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਹੋਇਆ ਧਮਾਕਾ,ਧਮਾਕੇ...

Amritsar Blast: ਫਿਰ ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਹੋਇਆ ਧਮਾਕਾ,ਧਮਾਕੇ ਦੀ ਇਹ ਹੈ ਤੀਜੀ ਘਟਨਾ ਧਮਾਕੇ ਤੋਂ ਬਾਅਦ ਮੌਕੇ ‘ਤੇ ਪਹੁੰਚੇ ਪੁਲਿਸ ਕਮਿਸ਼ਨਰ

Published on

spot_img

Amritsar Blast: ਬੁੱਧਵਾਰ ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਫਿਰ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਦੀ ਇਹ ਥਾਂ ਪਹਿਲੀ ਥਾਂ ਤੋਂ ਬਿਲਕੁਲ ਵੱਖਰੀ ਹੈ।

Amritsar Blast: ਬੁੱਧਵਾਰ ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਫਿਰ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਦੀ ਇਹ ਥਾਂ ਪਹਿਲੀ ਥਾਂ ਤੋਂ ਬਿਲਕੁਲ ਵੱਖਰੀ ਹੈ। ਇਹ ਧਮਾਕਾ ਪਹਿਲੇ ਸਥਾਨ ਤੋਂ ਕਰੀਬ 1:45 ਕਿਲੋਮੀਟਰ ਦੂਰ ਹੈ। ਇਹ ਧਮਾਕਾ ਲਾਂਘੇ ਵਾਲੇ ਪਾਸੇ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਏ ਨੇੜੇ ਦੁਪਹਿਰ ਕਰੀਬ 12:45 ਵਜੇ ਹੋਇਆ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਸਥਾਨਕ ਨੂੰ ਚਾਰੇ ਪਾਸਿਓ ਸੀਲ ਕਰ ਦਿੱਤਾ ਗਿਆ ਹੈ। ਉਥੇ ਕਿਸੇ ਨੂੰ ਵੀ ਜਾਣ ਦੀ ਇਜਾਜ਼ਤ ਨਹੀਂ ਹੈ।

ਕਿਸੇ ਕਿਸਮ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ

ਫਿਲਹਾਲ ਇਸ ਧਮਾਕੇ ਵਿਚ ਕਿਸੇ ਕਿਸਮ ਦੇ ਜਾਨੀ ਨੁਕਸਾਨ ਦੀ ਖਬਰ ਸਾਹਮਣੇ ਨਹੀਂ ਆਈ। ਦੱਸ ਦਈਏ ਪਿਛਲੇ 5 ਦਿਨਾਂ ਵਿਚ ਇਹ ਅਜਿਹੀ ਤੀਜੀ ਘਟਨਾ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਰਾਤ ਤੇ ਸੋਮਵਾਰ ਸਵੇਰ ਨੂੰ ਹੈਰੀਟੇਜ ਸਟਰੀਟ ਨੇੜੇ ਧਮਾਕੇ ਹੋਏ ਸਨ।

ਘਟਨਾ ਤੋਂ ਬਾਅਦ ਪੁਲਿਸ ਤੁਰੰਤ ਹਰਕਤ ਵਿਚ ਆ ਗਈ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚੀ ਤੇ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਸ਼ੱਕੀ ਵਿਅਕਤੀਆਂ ਨੂੰ ਰਾਊਂਡ-ਅੱਪ ਕੀਤਾ ਗਿਆ ਹੈ ਤੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵੀ ਮੌਕੇ ‘ਤੇ ਪਹੁੰਚੇ

ਦੇਰ ਰਾਤ ਨੂੰ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵੀ ਮੌਕੇ ‘ਤੇ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੁਲਸ ਨੂੰ ਰਾਤ 12:15 ਵਜੇ ਦੇ ਕਰੀਬ ਇਹ ਸੂਚਨਾ ਮਿਲੀ ਸੀ ਕਿ ਸ੍ਰੀ ਦਰਬਾਰ ਸਾਹਿਬ ਨੇੜੇ ਇਕ ‘ਉੱਚੀ ਆਵਾਜ਼’ ਸੁਣਾਈ ਦਿੱਤੀ ਹੈ। ਖ਼ਦਸ਼ਾ ਹੈ ਕਿ ਇਕ ਹੋਰ ਧਮਾਕਾ ਹੋਇਆ ਹੈ। ਫ਼ਿਲਹਾਲ ਹਨੇਰੇ ਕਾਰਨ ਇਹ ਪੱਕਾ ਨਹੀਂ ਕਿਹਾ ਜਾ ਸਕਦਾ ਹੈ ਕਿ ਇਹ ਧਮਾਕਾ ਹੀ ਹੈ ਜਾਂ ਕੋਈ ਹੋਰ ਕਾਰਨ ਹੈ। ਫੋਰੈਂਸਿਕ ਟੀਮ ਵੱਲੋਂ ਮੌਕੇ ‘ਤੇ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੇ ਤਹਿਤ ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅੱਪ ਕੀਤਾ ਜਾ ਰਿਹਾ ਹੈ ਤੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਪੁਲਿਸ ਵੱਲੋਂ ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਜਾਂਚ ਲਈ ਅੰਮ੍ਰਿਤਸਰ ਪਹੁੰਚੀ NIA ਸ੍ਰੀ ਦਰਬਾਰ ਸਾਹਿਬ ਕੋਲ ਧਮਾਕੇ ‘ਚ ਅੱਤਵਾਦੀ ਹਮਲੇ ਦਾ ਖਦਸ਼ਾ

ਪੁਲਿਸ ਕਮਿਸ਼ਨਰ ਨੇ ਅੱਗੇ ਦੱਸਦੇ ਹੋਏ ਕਿਹਾ ਕਿ ਰਾਤ 12:15 ਤੋਂ 12:30 ਦੇ ਵਿਚਾਲੇ ਇਕ ਉੱਚੀ ਆਵਾਜ਼ ਸੁਣਾਈ ਦਿੱਤੀ ਹੈ, ਪਰ ਇਹ ਅਜੇ ਪੱਕੇ ਤੌਰ ‘ਤੇ ਨਹੀਂ ਕਿਹਾ ਜਾ ਸਕਦਾ ਕਿ ਇਹ ਧਮਾਕਾ ਹੈ ਜਾਂ ਕੋਈ ਹੋਰ ਘਟਨਾ। ਕਿਉਂਕਿ ਇਹ ਧਮਾਕਾ ਇਮਾਰਤ ਦੇ ਪਿਛਲੇ ਹਿੱਸੇ ਵੱਲ ਹੋਇਆ ਹੈ ਤੇ ਇੱਥੇ ਬਹੁਤ ਹਨੇਰਾ। ਟੀਮ ਵੱਲੋਂ ਮੌਕੇ ‘ਤੇ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਦੇ ਪਿਛਲੇ ਦਿਨਾਂ ਵਿਚ ਹੋਏ ਧਮਾਕਿਆਂ ਨਾਲ ਸਬੰਧ ਹੋਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਫ਼ਿਲਹਾਲ ਇਸ ਬਾਰੇ ਕੁੱਝ ਨਹੀਂ ਕਿਹਾ ਜਾ ਸਕਦਾ। 

Latest articles

3-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ...

ਜਾਣੋ ਕਿੰਨਾ ਹੋਇਆ ਰੇਟ ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ ਦੀ ਵੀ ਵਧੀ ਕੀਮਤ

ਇੰਟਰਨੈਸ਼ਨਲ ਮਾਰਕੀਟ ‘ਚ ਸੋਨੇ ਦੀਆਂ ਕੀਮਤਾਂ ‘ਚ ਤੇਜ਼ੀ ਦੇ ਵਿਚਾਲੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ...

ਸਾਵਧਾਨ! ਇਨ੍ਹਾਂ ਅੰਗਾਂ ‘ਤੇ ਪੈਂਦਾ ਏ ਮਾੜਾ ਅਸਰ! ਜ਼ਿਆਦਾ ਕੋਲਡ ਡ੍ਰਿੰਕ ਪੀਣਾ ਹੋ ਸਕਦੈ ਖ਼ਤ.ਰਨਾਕ

ਗਰਮੀਆਂ ਵਿੱਚ ਲੋਕ ਕੋਲਡ ਡਰਿੰਕ ਬਹੁਤ ਪੀਂਦੇ ਹਨ। ਬਾਜ਼ਾਰ ਹੋਵੇ ਜਾਂ ਘਰ, ਲੋਕ ਆਪਣੀ...

Petrol-Diesel Price Today: ਜਾਣੋ ਆਪਣੇ ਸ਼ਹਿਰ ‘ਚ ਤੇਲ ਦੇ ਰੇਟਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਹੋਈਆਂ ਜਾਰੀ

Petrol-Diesel Price Today: ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ ਅਤੇ...

More like this

3-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ...

ਜਾਣੋ ਕਿੰਨਾ ਹੋਇਆ ਰੇਟ ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ ਦੀ ਵੀ ਵਧੀ ਕੀਮਤ

ਇੰਟਰਨੈਸ਼ਨਲ ਮਾਰਕੀਟ ‘ਚ ਸੋਨੇ ਦੀਆਂ ਕੀਮਤਾਂ ‘ਚ ਤੇਜ਼ੀ ਦੇ ਵਿਚਾਲੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ...

ਸਾਵਧਾਨ! ਇਨ੍ਹਾਂ ਅੰਗਾਂ ‘ਤੇ ਪੈਂਦਾ ਏ ਮਾੜਾ ਅਸਰ! ਜ਼ਿਆਦਾ ਕੋਲਡ ਡ੍ਰਿੰਕ ਪੀਣਾ ਹੋ ਸਕਦੈ ਖ਼ਤ.ਰਨਾਕ

ਗਰਮੀਆਂ ਵਿੱਚ ਲੋਕ ਕੋਲਡ ਡਰਿੰਕ ਬਹੁਤ ਪੀਂਦੇ ਹਨ। ਬਾਜ਼ਾਰ ਹੋਵੇ ਜਾਂ ਘਰ, ਲੋਕ ਆਪਣੀ...