ਚੰਡੀਗੜ੍ਹ: ਪੰਜਾਬ ਵਿੱਚ ਅੱਜ ਸਰਕਾਰੀ ਆਧਾਰ ਕਾਰਡ ਬੱਸਾਂ ਨਹੀਂ ਚੱਲਣਗੀਆਂ, ਜਿਸ ਕਾਰਨ ਰੱਖੜੀ ਤੋਂ ਇਕ ਦਿਨ ਪਹਿਲਾਂ ਖਾਸ ਕਰਕੇ ਮਹਿਲਾਵਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਨੇ ਇੱਕ ਵਾਰ ਫਿਰ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਹੈ। ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ. ਅਤੇ ਪਨਬਸ ਕੰਟ੍ਰੈਕਟ ਯੂਨੀਅਨ ਵੱਲੋਂ 8 ਅਗਸਤ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਪੰਜਾਬ ਦੇ ਸਾਰੇ 27 ਡਿਪੂਆਂ ‘ਚ ਬੱਸਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ।ਯੂਨੀਅਨ ਦੇ ਪੰਜਾਬ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਅੱਜ ਹੀ ਮੰਗਾਂ ਨਾ ਮੰਨੀਆਂ ਤਾਂ ਦੁਪਹਿਰ ਤੋਂ ਬਾਅਦ 27 ਦੇ 27 ਡਿਪੂਆਂ ‘ਚ ਪੂਰਾ ਚੱਕਾ ਜਾਮ ਕੀਤਾ ਜਾਵੇਗਾ।