ਲੁਧਿਆਣਾ : ਥਾਣਾ ਲਾਡੋਵਾਲ ਪੁਲਿਸ ਨੇ 9 ਸਾਲਾ ਬੱਚੀ ਨਾਲ ਗਲਤ ਕਿਰਤ ਕਰਨ ਦੇ ਦੋਸ਼ਾਂ ‘ਤੇ ਗੁਆਂਢੀ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਗੁਰਸ਼ਿੰਦਰ ਕੌਰ ਮੁਤਾਬਕ, ਪੀੜਤਾ ਦੀ ਮਾਤਾ ਦੀ ਸ਼ਿਕਾਇਤ ‘ਤੇ ਮੁਲਜ਼ਮ ਜਸਪ੍ਰੀਤ ਸਿੰਘ ਜੱਸੀ ਵਾਲੀ ਰਜੋਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ ਹੈ ਕਿ ਉਸ ਨੇ ਬੱਚੀ ਨੂੰ ਭੁਜੀਆ ਦੇਣ ਦਾ ਲਾਲਚ ਦੇ ਕੇ ਆਪਣੇ ਘਰ ਬੁਲਾਇਆ ਅਤੇ ਉੱਥੇ ਉਸ ਨਾਲ ਗਲਤ ਕਿਰਤ ਕੀਤੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।