Homeਪੰਜਾਬਯੈਲੋ ਅਲਰਟ ਕੀਤਾ ਜਾਰੀ ਮੌਸਮ ਵਿਭਾਗ ਨੇ ਪੰਜਾਬ ‘ਚ ਹੋਰ 2 ਦਿਨ...

ਯੈਲੋ ਅਲਰਟ ਕੀਤਾ ਜਾਰੀ ਮੌਸਮ ਵਿਭਾਗ ਨੇ ਪੰਜਾਬ ‘ਚ ਹੋਰ 2 ਦਿਨ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ

Published on

spot_img

ਮੌਸਮ ਵਿਭਾਗ ਨੇ 1 ਜੂਨ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਸਾਰੇ ਜ਼ਿਲ੍ਹਿਆਂ ਵਿਚ ਮੀਂਹ ਪੈਣ ਦਾ ਅਨੁਮਾਨ ਹੈ। ਜੇਠ ਮਹੀਨੇ ਦੀ ਸ਼ੁਰੂਆਤ 15 ਮਈ ਤੋਂ ਹੋ ਗਈ ਸੀ। ਸੂਰਯ ਦੇ ਰੋਹਿਣੀ ਨਕਸ਼ੱਤਰ ਵਿਚ ਜਾਣ ‘ਤੇ ਨੌਤਪਾ ਸ਼ੁਰੂ ਹੋ ਜਾਂਦਾ ਹੈ ਜੋ 25 ਮਈ ਤੋਂ ਸ਼ੁਰੂ ਹੁੰਦਾ ਹੈ ਤੇ 3 ਜੂਨ ਤੱਕ ਰਹਿਣ ਵਾਲਾ ਹੈ। ਇਹ ਸਾਲ ਦੇ ਸਭ ਤੋਂ ਗਰਮ ਦਿਨ ਹੁੰਦੇ ਹਨ। ਅੱਜ ਨਿਰਜਲਾ ਏਕਾਦਸ਼ੀ ਹੈ ਯਾਨੀ ਕਿ ਤਪਿਸ਼ ਦਾ ਵੀ ਸਭ ਤੋਂ ਗਰਮ ਦਿਨ ਪਰ ਇਸ ਵਾਰ ਅਜਿਹਾ ਨਹੀਂ ਹੋ ਰਿਹਾ। ਪੱਛਮੀ ਗੜਬੜੀ ਵਿਚ ਗਰਮੀ ਦੇ ਅਸਰ ਨੂੰ ਘੱਟ ਕਰ ਦਿੱਤਾ ਹੈ ਦੂਜੇ ਪਾਸੇ 3 ਜੂਨ ਤੱਕ ਕੁਝ ਅਜਿਹਾ ਹੀ ਮੌਸਮ ਰਹਿਣ ਦਾ ਅਨੁਮਾਨ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੰਜਾਬ ਵਿਚ ਇਸ ਵਾਰ ਮਈ ਮਹੀਨੇ ਵਿਚ 161 ਫੀਸਦੀ ਵਧ ਮੀਂਹ ਪਿਆ। ਸਾਧਾਰਨ ਤੌਰ ‘ਤੇ ਪੰਜਾਬ ਵਿਚ ਮਈ ਮਹੀਨੇ ਵਿਚ 17.30ਐੱਮਐੱਮ ਮੀਂਹ ਦਰਜ ਕੀਤਾ ਜਾਂਦਾ ਹੈ ਪਰ ਇਸ ਵਾਰ ਇਨ੍ਹਾਂ 30 ਦਿਨਾਂ ਵਿਚ 45.1 ਐੱਮਐੱਮ ਮੀਂਹ ਦਰਜ ਕੀਤਾ ਗਿਆ। ਪੰਜਾਬ ਦੇ ਦੋ ਜ਼ਿਲ੍ਹਿਆਂ ਅੰਮ੍ਰਿਤਸਰ ਤੇ ਹੁਸ਼ਿਆਰਪੁਰ ਨੂੰ ਛੱਡ ਸਾਰੇ ਜ਼ਿਲ੍ਹਿਆਂ ਵਿਚ ਸਾਧਾਰਨ ਤੋਂ ਬਹੁਤ ਵਧ ਮੀਂਹ ਪਿਆ।

ਲਗਾਤਾਰ ਪੰਜਾਬ ਵਿਚ ਹੋ ਰਹੇ ਮੀਂਹ ਕਾਰਨ ਪੂਰੇ ਪੰਜਾਬ ਵਿਚ ਤਾਪਮਾਨ ਵਿਚ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਬੀਤੇ ਦਿਨੀਂ ਲੁਧਿਆਣਾ ਵਿਚ 30.2 ਐੱਮਐੱਮ, ਗੁਰਦਾਸਪੁਰ ਵਿਚ 17 ਐੱਮਐੱਮ ਤੇ ਜਲੰਧਰ ਵਿਚ 14.5 ਐੱਮਐੱਮ ਮੀਂਹ ਦਰਜ ਕੀਤੀ ਗਈ ਹੈ ਜਿਸ ਨਾਲ ਪੰਜਾਬ ਦੇ ਜ਼ਿਆਦਾਤਰ ਸ਼ਹਿਰ ਦਾ ਤਾਪਮਾਨ 4.50 ਡਿਗਰੀ ਤੱਕ ਘੱਟ ਦਰਜ ਕੀਤਾ ਜਾ ਰਿਹਾ ਹੈ।

ਜੇਠ ਦਾ ਮਹੀਨੇ 15 ਮਈ ਤੋਂ ਸ਼ੁਰੂ ਹੋ ਚੁੱਕਾ ਹੈ ਪਰ ਇਸ ਵਾਰ ਜੇਠ ਮਹੀਨਾ ਵੀ ਪੱਛਮੀ ਗੜਬੜੀ ਦੇ ਕਾਰਨ ਜ਼ਿਆਦਾ ਦਿਨ ਅਸਰ ਨਹੀਂ ਦਿਖਾ ਸਕਿਆ। 15 ਤੋਂ 23 ਮਈ ਤੱਕ ਗਰਮੀ ਨੇ ਜ਼ੋਰ ਦਿਖਾਇਆ। ਇਨ੍ਹੀਂ ਦਿਨੀਂ ਹੀ ਤਾਪਮਾਨ 40 ਤੋੰ 46 ਡਿਗਰੀ ਦੇ ਵਿਚ ਰਿਕਾਰਡ ਕੀਤਾ ਜਾਂਦਾ ਹੈ ਪਰ ਜਦੋਂ ਤੋਂ ਨੌਤਪਾ ਸ਼ੁਰੂ ਹੋਇਆ, ਪੱਛਮੀ ਗੜਬੜੀ ਨੇ ਤਾਪਮਾਨ ਨੂੰ ਵਧਣ ਹੀ ਨਹੀਂ ਦਿੱਤਾ।

ਅੱਜ ਪੂਰੇ ਪੰਜਾਬ ਦੇ ਸ਼ਹਿਰਾਂ ਵਿਚ ਮੀਂਹ ਦੇਖਣ ਨੂੰ ਮਿਲ ਰਹੀ ਹੈ ਜਿਸ ਦੇ ਚੱਲਦੇ ਅੱਜ ਪੂਰੇ ਪੰਜਾਬ ਵਿਚ ਅਧਿਕਤਮ ਤਾਪਮਾਨ 24 ਤੋਂ 28 ਡਿਗਰੀ ਤੱਕ ਰਹਿਣ ਦਾ ਅਨੁਮਾਨ ਹੈ ਜੋ ਬੀਤੇ ਦਿਨ ਤੋਂ ਤਕਰੀਬਨ 5 ਡਿਗਰੀ ਤੱਕ ਠੰਡਾ ਹੈ।

ਅੰਮ੍ਰਿਤਸਰ-ਘੱਟੋ-ਘੱਟ ਤਾਪਮਾਨ 20.2 ਡਿਗਰੀ ਦਰਜ ਕੀਤਾ ਗਿਆ, ਜੋ ਸਾਧਾਰਨ ਤੋਂ 3.2 ਤੇ ਬੀਤੇ ਦਿਨ ਤੋਂ 2.3 ਡਿਗਰੀ ਘੱਟ ਹੈ। ਬੀਤੇ 24 ਘੰਟਿਆਂ ਵਿਚ 3.4ਐੱਮਐੱਮ ਮੀਂਹ ਪਿਆ। ਅੱਜ ਵੀ ਮੀਂਹ ਪੈਂਦਾ ਰਹੇਗਾ ਤੇ ਦਿਨ ਦਾ ਅਧਿਕਤਮ ਤਾਪਮਾਨ 26 ਡਿਗਰੀ ਦੇ ਕਰੀਬ ਰਹਿਣ ਦਾ ਅਨੁਮਾਨ ਹੈ।

Latest articles

ਜਾਣੋ ਕੀਮਤ ਅਤੇ ਫੀਚਰਸ TVS Apache ਬਾਈਕ ਦਾ ਬਲੈਕ ਐਡੀਸ਼ਨ ਹੋਇਆ ਲਾਂਚ,

TVS ਮੋਟਰ ਕੰਪਨੀ ਨੇ ਆਪਣੀ ਬਾਈਕ ਨੂੰ ਨਵੇਂ ਰੂਪ ਨਾਲ ਬਾਜ਼ਾਰ ‘ਚ ਉਤਾਰਿਆ ਹੈ।...

ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ਮਈ ਦੇ ਅੰਤ ‘ਚ ਗੁਰੂ ਗ੍ਰਹਿ ਨਾਲ ਮਿਲ ਕੇ ਬਣਨਗੇ 3 ਰਾਜਯੋਗ,

ਜੋਤਿਸ਼ ਸ਼ਾਸਤਰ ਦੇ ਅਨੁਸਾਰ, 31 ਮਈ ਦੀ ਰਾਤ ਨੂੰ, ਬੁਧ ਬ੍ਰਿਸ਼ਭ ਵਿੱਚ ਪ੍ਰਵੇਸ਼ ਕਰੇਗਾ,...

ਜਾਣੋ ਰੇਟ ਬਣ ਗਿਆ ਆਲ ਟਾਈਮ ਹਾਈ ਰਿਕਾਰਡ, ਚਾਂਦੀ ਦੀਆਂ ਕੀਮਤਾਂ ਨੂੰ ਲੱਗੀ ਅੱ.ਗ,

ਸ਼ੁੱਕਰਵਾਰ ਨੂੰ ਚਾਂਦੀ ਨੇ ਆਪਣੇ ਸਾਰੇ ਰਿਕਾਰਡ ਤੋੜ ਦਿੱਤੇ ਅਤੇ ਇਸ ਦੀ ਕੀਮਤ 90,000...

Top 10 Best Wedding Destinations in India(2024-2025)

For many couples, planning a for Best Wedding Destinations in India is a dream...

More like this

ਜਾਣੋ ਕੀਮਤ ਅਤੇ ਫੀਚਰਸ TVS Apache ਬਾਈਕ ਦਾ ਬਲੈਕ ਐਡੀਸ਼ਨ ਹੋਇਆ ਲਾਂਚ,

TVS ਮੋਟਰ ਕੰਪਨੀ ਨੇ ਆਪਣੀ ਬਾਈਕ ਨੂੰ ਨਵੇਂ ਰੂਪ ਨਾਲ ਬਾਜ਼ਾਰ ‘ਚ ਉਤਾਰਿਆ ਹੈ।...

ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ਮਈ ਦੇ ਅੰਤ ‘ਚ ਗੁਰੂ ਗ੍ਰਹਿ ਨਾਲ ਮਿਲ ਕੇ ਬਣਨਗੇ 3 ਰਾਜਯੋਗ,

ਜੋਤਿਸ਼ ਸ਼ਾਸਤਰ ਦੇ ਅਨੁਸਾਰ, 31 ਮਈ ਦੀ ਰਾਤ ਨੂੰ, ਬੁਧ ਬ੍ਰਿਸ਼ਭ ਵਿੱਚ ਪ੍ਰਵੇਸ਼ ਕਰੇਗਾ,...

ਜਾਣੋ ਰੇਟ ਬਣ ਗਿਆ ਆਲ ਟਾਈਮ ਹਾਈ ਰਿਕਾਰਡ, ਚਾਂਦੀ ਦੀਆਂ ਕੀਮਤਾਂ ਨੂੰ ਲੱਗੀ ਅੱ.ਗ,

ਸ਼ੁੱਕਰਵਾਰ ਨੂੰ ਚਾਂਦੀ ਨੇ ਆਪਣੇ ਸਾਰੇ ਰਿਕਾਰਡ ਤੋੜ ਦਿੱਤੇ ਅਤੇ ਇਸ ਦੀ ਕੀਮਤ 90,000...