HomeUncategorizedPM ਮੋਦੀ ਨੇ ਘਟਨਾ ‘ਤੇ ਪ੍ਰਗਟਾਇਆ ਦੁੱਖ ਸਮ੍ਰਿਧੀ ਐਕਸਪ੍ਰੈਸਵੇਅ ‘ਤੇ ਗਰਡਰ ਲਾਂਚਿੰਗ...

PM ਮੋਦੀ ਨੇ ਘਟਨਾ ‘ਤੇ ਪ੍ਰਗਟਾਇਆ ਦੁੱਖ ਸਮ੍ਰਿਧੀ ਐਕਸਪ੍ਰੈਸਵੇਅ ‘ਤੇ ਗਰਡਰ ਲਾਂਚਿੰਗ ਮਸ਼ੀਨ ਡਿੱਗਣ ਕਾਰਨ 17 ਦੀ ਮੌ.ਤ

Published on

spot_img

ਮਹਾਰਾਸ਼ਟਰ ‘ਚ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ 17 ਲੋਕਾਂ ਦੀ ਮੌਤ ਹੋ ਗਈ। ਘਟਨਾ ਮੁੰਬਈ ਨੇੜੇ ਠਾਣੇ ਜ਼ਿਲ੍ਹੇ ਦੀ ਹੈ। NDRF ਮੌਕੇ ‘ਤੇ ਪਹੁੰਚ ਗਿਆ ਹੈ। ਪੁਲਿਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦਰਦਨਾਕ ਘਟਨਾ ਤੇ ਪ੍ਰਧਾਨ ਮੰਤਰੀ ਨੇ ਦੁੱਖ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਦਫ਼ਤਰ (PMO) ਵੱਲੋਂ ਜਾਰੀ ਇੱਕ ਟਵੀਟ ਵਿੱਚ ਮੋਦੀ ਨੇ ਕਿਹਾ, ”ਮਹਾਰਾਸ਼ਟਰ ਵਿੱਚ ਵਾਪਰਿਆ ਹਾਦਸਾ ਬੇਹੱਦ ਦੁਖਦਾਈ ਹੈ। ਇਸ ਵਿੱਚ, ਮੈਂ ਉਨ੍ਹਾਂ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।” ਪੀਐਮਓ ਨੇ ਕਿਹਾ, “ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ, ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ ਹਰੇਕ ਜ਼ਖਮੀ ਨੂੰ 50,000 ਰੁਪਏ ਦਿੱਤੇ ਜਾਣਗੇ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸ਼ਾਹਪੁਰ ਪੁਲਿਸ ਨੇ ਦੱਸਿਆ ਕਿ ਸਮ੍ਰਿਧੀ ਐਕਸਪ੍ਰੈਸ ਹਾਈਵੇਅ ਦੇ ਤੀਜੇ ਪੜਾਅ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਮੰਗਲਵਾਰ ਤੜਕੇ ਸ਼ਾਹਪੁਰ ਨੇੜੇ ਇੱਕ ਗਰਡਰ ਲਾਂਚ ਕਰਨ ਵਾਲੀ ਮਸ਼ੀਨ ਡਿੱਗ ਗਈ, ਜਿਸ ਕਾਰਨ 17 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ ਤਿੰਨ ਲੋਕ ਜ਼ਖਮੀ ਹੋਏ ਹਨ।

ਇਹ ਵੀ ਪੜ੍ਹੋ : ਅੱਖਾਂ ‘ਚ ਫਲੂ ਦਾ ਖ਼ਤਰਾ ਵੀ ਵਧਿਆ ਪੰਜਾਬ ‘ਚ ਡੇਂਗੂ ਦੇ 440 ਮਾਮਲੇ ਆਏ ਸਾਹਮਣੇ

ਪੁਲਿਸ ਨੇ ਦੱਸਿਆ ਕਿ ਐਂਬੂਲੈਂਸ ਅਤੇ ਨਿਵਾਸੀਆਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਇਸ ਦੇ ਨਾਲ ਹੀ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਵੀ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਜੇਸੀਬੀ ਅਤੇ ਬਚਾਅ ਟੀਮ ਨੇ ਚਾਰਜ ਸੰਭਾਲ ਲਿਆ ਹੈ। ਘਟਨਾ ਵਾਲੀ ਥਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਛੇ ਲੋਕ ਅਜੇ ਵੀ ਗਿਰਡਰ ਦੇ ਹੇਠਾਂ ਫਸੇ ਹੋਏ ਹਨ।

Latest articles

ਜਾਣੋ ਕੀਮਤ ਅਤੇ ਫੀਚਰਸ TVS Apache ਬਾਈਕ ਦਾ ਬਲੈਕ ਐਡੀਸ਼ਨ ਹੋਇਆ ਲਾਂਚ,

TVS ਮੋਟਰ ਕੰਪਨੀ ਨੇ ਆਪਣੀ ਬਾਈਕ ਨੂੰ ਨਵੇਂ ਰੂਪ ਨਾਲ ਬਾਜ਼ਾਰ ‘ਚ ਉਤਾਰਿਆ ਹੈ।...

ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ਮਈ ਦੇ ਅੰਤ ‘ਚ ਗੁਰੂ ਗ੍ਰਹਿ ਨਾਲ ਮਿਲ ਕੇ ਬਣਨਗੇ 3 ਰਾਜਯੋਗ,

ਜੋਤਿਸ਼ ਸ਼ਾਸਤਰ ਦੇ ਅਨੁਸਾਰ, 31 ਮਈ ਦੀ ਰਾਤ ਨੂੰ, ਬੁਧ ਬ੍ਰਿਸ਼ਭ ਵਿੱਚ ਪ੍ਰਵੇਸ਼ ਕਰੇਗਾ,...

ਜਾਣੋ ਰੇਟ ਬਣ ਗਿਆ ਆਲ ਟਾਈਮ ਹਾਈ ਰਿਕਾਰਡ, ਚਾਂਦੀ ਦੀਆਂ ਕੀਮਤਾਂ ਨੂੰ ਲੱਗੀ ਅੱ.ਗ,

ਸ਼ੁੱਕਰਵਾਰ ਨੂੰ ਚਾਂਦੀ ਨੇ ਆਪਣੇ ਸਾਰੇ ਰਿਕਾਰਡ ਤੋੜ ਦਿੱਤੇ ਅਤੇ ਇਸ ਦੀ ਕੀਮਤ 90,000...

Top 10 Best Wedding Destinations in India(2024-2025)

For many couples, planning a for Best Wedding Destinations in India is a dream...

More like this