HomeਮਨੋਰੰਜਨArjun Rampal, ਤੇ ਦਿਲਜੀਤ ਦੋਸਾਂਝ ਪਹਿਲੀ ਵਾਰ ਕਿਸੇ ਫਿਲਮ ‘ਚ ਇਕੱਠੇ ਨਜ਼ਰ...

Arjun Rampal, ਤੇ ਦਿਲਜੀਤ ਦੋਸਾਂਝ ਪਹਿਲੀ ਵਾਰ ਕਿਸੇ ਫਿਲਮ ‘ਚ ਇਕੱਠੇ ਨਜ਼ਰ ਆਉਣਗੇ ਇਸ ਮੁੱਦੇ ‘ਤੇ ਬਣੇਗੀ ਫਿਲਮ

Published on

spot_img

Diljit Dosanjh-Arjun Rampal Film : ਪਾਲੀਵੁੱਡ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅਕਸਰ ਕਈ ਮਿਊਜ਼ਿਕ ਵੀਡੀਓਜ਼ ਅਤੇ ਫਿਲਮਾਂ ਵਿੱਚ ਨਜ਼ਰ ਆਉਂਦੇ ਹਨ। ਤੁਹਾਨੂੰ ਦੱਸ ਦੇਈਏ ਕਿ ਹੁਣ ਦਿਲਜੀਤ ਦੋਸਾਂਝ ਪਹਿਲੀ ਵਾਰ ਬੀ-ਟਾਊਨ ਐਕਟਰ ਅਰਜੁਨ ਰਾਮਪਾਲ ਨਾਲ ਕਿਸੇ ਫਿਲਮ ‘ਚ ਇਕੱਠੇ ਨਜ਼ਰ ਆਉਣ ਵਾਲੇ ਹਨ। ਇਹ ਫਿਲਮ 1984 ਦੇ ਦੰਗਿਆਂ ‘ਤੇ ਆਧਾਰਿਤ ਹੋਵੇਗੀ। ਦੋਵਾਂ ਸਿਤਾਰਿਆਂ ਨੇ ਅੰਮ੍ਰਿਤਸਰ ‘ਚ ਫਿਲਮ ਦੀ ਸ਼ੂਟਿੰਗ ਵੀ ਸ਼ੁਰੂ ਕਰ ਦਿੱਤੀ ਹੈ।

ਦਸ ਦੇਈਏ ਕਿ ਖਬਰਾਂ ਮੁਤਾਬਕ ਇਹ ਫਿਲਮ ‘ਰਾਤ ਅਕੇਲੀ ਹੈ’ ਦੇ ਨਿਰਦੇਸ਼ਕ ਹਨੀ ਤ੍ਰੇਹਨ ਡਾਇਰੈਕਟ ਕਰ ਰਹੇ ਹਨ। ਉਨ੍ਹਾਂ ਦੀ ਇਸ ਫਿਲਮ ‘ਚ ਨਵਾਜ਼ੂਦੀਨ ਸਿੱਦੀਕੀ ਅਤੇ ਰਾਧਿਕਾ ਆਪਟੇ ਨਜ਼ਰ ਆਏ ਸਨ। ਰੋਨੀ ਸਕ੍ਰੂਵਾਲਾ ਆਪਣੇ ਆਰਐਸਵੀਪੀ ਬੈਨਰ ਹੇਠ ਇਸ ਫਿਲਮ ਦਾ ਨਿਰਮਾਣ ਕਰਨਗੇ। ਇਸ ਦੇ ਨਾਲ ਹੀ ਤ੍ਰੇਹਨ ਅਤੇ ਅਭਿਸ਼ੇਕ ਚੌਬੇ ਮਿਲ ਕੇ ਫਿਲਮ ਦਾ ਨਿਰਮਾਣ ਵੀ ਕਰਨਗੇ। ਦਸ ਦੇਈਏ ਕਿ ਦਿਲਜੀਤ ਦੋਸਾਂਝ ਫਿਲਮ ਵਿੱਚ ਐਕਟਿਵਿਸਟ ਹੋਣਗੇ। ਕਿਉਂਕਿ ਕਹਾਣੀ 1984 ਦੇ ਦੰਗਿਆਂ ‘ਤੇ ਹੈ, ਇਸ ਲਈ ਉਹ ਉਨ੍ਹਾਂ ਪੀੜਤਾਂ ਨੂੰ ਇਨਸਾਫ਼ ਦਿੰਦਾ ਨਜ਼ਰ ਆਵੇਗਾ।

ਦਿਲਜੀਤ ਅਸਲੀ ਐਕਟੀਵਿਸਟ ਦਾ ਕਿਰਦਾਰ ਨਿਭਾਉਣਗੇ, ਹਾਲਾਂਕਿ ਦਿਲਜੀਤ ਜਿਸ ਐਕਟੀਵਿਸਟ ਦਾ ਕਿਰਦਾਰ ਨਿਭਾ ਰਿਹਾ ਹੈ, ਉਸ ਦਾ ਨਾਂ ਸਾਹਮਣੇ ਨਹੀਂ ਆਇਆ ਹੈ। ਇਨ੍ਹਾਂ ਦੰਗਿਆਂ ਵਿੱਚ ਸਿਰਫ਼ ਤਿੰਨ ਦਿਨਾਂ ਵਿੱਚ 3 ਹਜ਼ਾਰ ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਦਿਲਜੀਤ ਦੋਸਾਂਝ ਪਹਿਲਾਂ ਵੀ ਇਸ ਤਰ੍ਹਾਂ ਦੀ ਫ਼ਿਲਮ ਕਰ ਚੁੱਕੇ ਹਨ। ਉਸਨੇ ਅਨੁਰਾਗ ਸਿੰਘ ਦੀ ਪੰਜਾਬੀ ਫਿਲਮ ਪੰਜਾਬ 1984 ਵਿੱਚ ਕੰਮ ਕੀਤਾ ਸੀ ਅਤੇ ਇਹ ਫਿਲਮ ਸਾਲ 2014 ਵਿੱਚ ਰਿਲੀਜ਼ ਹੋਈ ਸੀ। ਉੱਥੇ ਹੀ ਅਰਜੁਨ ਰਾਮਪਾਲ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਰੋਲ ਨੂੰ ਫਿਲਹਾਲ ਲੁਕਾ ਕੇ ਰੱਖਿਆ ਗਿਆ ਹੈ। ਉਨ੍ਹਾਂ ਦੀ ਭੂਮਿਕਾ ਦੇ ਵੇਰਵੇ ਸਾਹਮਣੇ ਨਹੀਂ ਆਏ ਹਨ।

Latest articles

ਅਮਰੀਕੀ ਮੀਡੀਆ ਦਾ ਦਾਅਵਾ ਗੈਂਗਸਟਰ ਗੋਲਡੀ ਬਰਾੜ ਦਾ ਗੋਲੀਆਂ ਮਾਰ ਕੇ ਕਤਲ?

Goldy Brar: ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕਾ ਵਿੱਚ ਗੋਲਡੀ ਬਰਾੜ ਨੂੰ ਗੋਲੀਆਂ ਮਾਰ ਕੇ ਮੌਤ...

ICMR ਵਿਗਿਆਨੀ ਨੇ ਕੀਤਾ ਦਾਅਵਾ ਕੋਵਿਸ਼ੀਲਡ ਵੈਕਸੀਨ ਲਵਾਉਣ ਵਾਲੇ 10 ਲੱਖ ‘ਚੋਂ ਸਿਰਫ਼ 7 ਨੂੰ ਹੋ ਸਕਦਾ ਬਲੱਡ ਕਲੋਟਿੰਗ ਦਾ ਖਤਰਾ

ਕੋਰੋਨਾ ਵੈਕਸੀਨ ਕੋਵਿਸ਼ੀਲਡ ਨੂੰ ਲੈ ਕੇ ਭਾਰਤ ਵਿੱਚ ਫੈਲੇ ਡਰ ਵਿਚਾਲੇ ICMR ਦੇ ਇੱਕ...

1-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ...

ਜਾਣੋ ਕਿਵੇਂ ਕਰੀਏ ਇਸਤੇਮਾਲ ਹੁਣ ਗੂਗਲ ਦਾ AI ਟੂਲ ਸਿਖਾਏਗਾ ਫਰਾਟੇਦਾਰ ਇੰਗਲਿਸ਼ ਬੋਲਣਾ

ਤਕਨੀਕੀ ਦਿੱਗਜ ਗੂਗਲ ਅਕਸਰ ਯੂਜ਼ਰਸ ਲਈ ਨਵੇਂ ਫੀਚਰਸ ਪੇਸ਼ ਕਰਦਾ ਰਹਿੰਦਾ ਹੈ। ਅਜਿਹੇ ‘ਚ...

More like this