ਪਟਿਆਲਾ ਵਿੱਚ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਇੱਕ ਵਿਸ਼ੇਸ਼ ਪੈਨਸ਼ਨ ਅਦਾਲਤ ਲਾਈ ਜਾ ਰਹੀ ਹੈ। ਇਸ ਲਈ ਜ਼ਿਲਾ ਮਾਲ ਅਫਸਰ ਨਵਦੀਪ ਸਿੰਘ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।ਇਹ ਪੈਨਸ਼ਨ ਅਦਾਲਤ 11 ਅਗਸਤ 2025 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਕਮੇਟੀ ਹਾਲ, ਧਰਾਤਲ ਮੰਜ਼ਿਲ, ਮਿੰਨੀ ਸਕੱਤਰੇਤ, ਪਟਿਆਲਾ ਵਿੱਚ ਲਾਈ ਜਾਵੇਗੀ।
ਇਸ ਦੌਰਾਨ ਪੈਨਸ਼ਨਰਾਂ ਦੀਆਂ ਸਾਰੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ। ਸਾਰੇ ਸਬੰਧਤ ਵਿਭਾਗਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਅਧਿਕਾਰੀਆਂ ਨੂੰ ਨਿਰਧਾਰਤ ਮਿਤੀ ‘ਤੇ ਭੇਜਣ ਤਾਂ ਜੋ ਸਮੱਸਿਆਵਾਂ ਦਾ ਹੱਲ ਸਮੇਂ ਸਿਰ ਕੀਤਾ ਜਾ ਸਕੇ।ਪੈਨਸ਼ਨਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਦੋਂ ਵੀ ਉਹ ਆਪਣੀ ਸ਼ਿਕਾਇਤ ਦਰਜ ਕਰਵਾਉਣ ਆਉਣ, ਤਾਂ ਆਪਣੇ ਜਰੂਰੀ ਦਸਤਾਵੇਜ਼ ਜਿਵੇਂ ਕਿ ਪੈਨਸ਼ਨ ਪੱਤਰ, ਆਈ.ਡੀ. ਕਾਰਡ ਅਤੇ ਹੋਰ ਸਬੂਤ ਆਪਣੇ ਨਾਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੀ ਸਮੱਸਿਆ ਦਾ ਜਲਦ ਹੱਲ ਹੋ ਸਕੇ।ਕਿਸੇ ਵੀ ਸਹਾਇਤਾ ਜਾਂ ਜਾਣਕਾਰੀ ਲਈ ਨੋਡਲ ਅਫਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।