ਮੋਗਾ: ਅੱਜ ਸਵੇਰੇ ਮੋਗਾ ਦੇ ਕਸਬਾ ਕੋਟ ਇਸੇ ਖਾਂ ਵਿੱਚ ਇਕ ਮੈਰਿਜ ਪੈਲੇਸ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਪੱਕਾ ਕਾਰਨ ਹਾਲੇ ਸਾਹਮਣੇ ਨਹੀਂ ਆਇਆ, ਪਰ ਅੰਦਾਜ਼ਾ ਹੈ ਕਿ ਇਹ ਹਾਦਸਾ ਸ਼ਾਰਟ ਸਰਕਿਟ ਕਾਰਨ ਵਾਪਰਿਆ ਹੋ ਸਕਦਾ ਹੈ। ਅਧਿਕਾਰਿਕ ਪੁਸ਼ਟੀ ਹਾਲੇ ਨਹੀਂ ਹੋਈ।
ਜਾਣਕਾਰੀ ਅਨੁਸਾਰ, ਇਹ ਮੈਰਿਜ ਪੈਲੇਸ ਇਸ ਸਮੇਂ ਟੈਂਟਾਂ ਦਾ ਗੋਦਾਮ ਬਣਿਆ ਹੋਇਆ ਸੀ। ਸਵੇਰੇ ਲਗਭਗ 3 ਵਜੇ ਅੱਗ ਲੱਗਣ ਨਾਲ ਨੇੜਲੇ ਰਿਹਾਇਸ਼ੀ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾ ਲਿਆ। ਖੁਸ਼ਕਿਸਮਤੀ ਨਾਲ, ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।