Site icon Punjab Mirror

PM ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ‘ਚ ਫਿਰ ਚੂਕ, ਰੋਡ ਸ਼ੋਅ ਦੌਰਾਨ ਬੈਰੀਅਰ ਟੱਪ ਕੇ ਪ੍ਰਧਾਨ ਮੰਤਰੀ ਤੱਕ ਪਹੁੰਚਿਆ ਬੰਦਾ

ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਵੱਡੀ ਚੂਕ ਨਜ਼ਰ ਆਈ ਹੈ। ਕਰਨਾਟਕ ਦੇ ਹੁਬਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੋਡ ਸ਼ੋਅ ਦੌਰਾਨ ਇੱਕ ਬੰਦਾ ਪੀ.ਐੱਮ. ਮੋਦੀ ਦਾ ਸੁਰੱਖਿਆ ਘੇਰਾ ਤੋੜ ਕੇ ਉਨ੍ਹਾਂ ਦੀ ਕਾਰ ਵੱਲ ਉਨ੍ਹਾਂ ਨੂੰ ਹਾਰ ਪਾਉਣ ਲਈ ਦੌੜਿਆ। ਜਿਵੇਂ ਹੀ ਸੁਰੱਖਿਆ ਕਰਮਚਾਰੀਆਂ ਨੇ ਉਸ ਨੂੰ ਦੇਖਿਆ ਤਾਂ ਉਨ੍ਹਾਂ ਨੇ ਉਸ ਨੂੰ ਪਿੱਛੇ ਖਿੱਚ ਲਿਆ।

PM ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਵੀਡੀਓ ‘ਚ ਵਿਅਕਤੀ ਅਚਾਨਕ ਬੈਰੀਅਰ ਤੋਂ ਛਾਲ ਮਾਰ ਕੇ ਪੀ.ਐੱਮ. ਮੋਦੀ ਦੇ ਬਿਲਕੁਲ ਨੇੜੇ ਪਹੁੰਚ ਗਿਆ। ਵਿਅਕਤੀ ਨੇ ਹੱਥ ਵਿੱਚ ਫੁੱਲਾਂ ਦਾ ਹਾਰ ਫੜਿਆ ਹੋਇਆ ਸੀ। ਪ੍ਰਧਾਨ ਮੰਤਰੀ ਮੋਦੀ 26ਵੇਂ ਰਾਸ਼ਟਰੀ ਯੁਵਾ ਉਤਸਵ ਦਾ ਉਦਘਾਟਨ ਕਰਨ ਲਈ ਕਰਨਾਟਕ ਦੇ ਹੁਬਲੀ ਪਹੁੰਚੇ ਹਨ।

ਪ੍ਰਧਾਨ ਮੰਤਰੀ ਨੇ 26ਵੇਂ ਰਾਸ਼ਟਰੀ ਯੁਵਕ ਮੇਲੇ ਦਾ ਉਦਘਾਟਨ ਕਰਨ ਤੋਂ ਠੀਕ ਪਹਿਲਾਂ ਰੋਡ ਸ਼ੋਅ ਕੀਤਾ। ਇਸ ਦੌਰਾਨ ਸੜਕ ਦੇ ਦੋਵੇਂ ਪਾਸੇ ਕਤਾਰਾਂ ਵਿੱਚ ਖੜ੍ਹੇ ਲੋਕਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਆਪਣੀ ਚੱਲਦੀ ਕਾਰ ਦੇ ਰਨਿੰਗ ਬੋਰਡ ‘ਤੇ ਖੜ੍ਹੇ ਹੋ ਕੇ ਪੀ.ਐੱਮ. ਮੋਦੀ ਨੇ ਹੱਥ ਹਿਲਾ ਕੇ ਭੀੜ ਦੀਆਂ ਸ਼ੁਭਕਾਮਨਾਵਾਂ ਸਵੀਕਾਰ ਕੀਤੀਆਂ।

ਇਸ ਦੌਰਾਨ ਸੜਕ ਦੇ ਦੋਵੇਂ ਪਾਸੇ ਖੜ੍ਹੇ ਕਈ ਲੋਕ ‘ਮੋਦੀ, ਮੋਦੀ’ ਅਤੇ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਲਗਾਉਂਦੇ ਨਜ਼ਰ ਆਏ। ਕੁਝ ਥਾਵਾਂ ‘ਤੇ ਲੋਕਾਂ ਨੇ ਫੁੱਲਾਂ ਦੀ ਵਰਖਾ ਕੀਤੀ ਕਿਉਂਕਿ ਉਨ੍ਹਾਂ ਦਾ ਕਾਫਲਾ ਹੌਲੀ-ਹੌਲੀ ਸੜਕ ਤੋਂ ਲੰਘ ਰਿਹਾ ਸੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਪੰਜਾਬ ਦੌਰੇ ‘ਤੇ ਆਏ ਪ੍ਰਧਾਨ ਮੰਤਰੀ ਦੇ ਕਾਫਲੇ ਨੂੰ ਫਿਰੋਜ਼ਪੁਰ ਵਿੱਚ ਫਲਾਈਓਵਰ ‘ਤੇ 20 ਮਿੰਟ ਉਡੀਕ ਕਰਨੀ ਪਈ ਸੀ। ਉਸ ਵੇਲੇ ਪ੍ਰਦਰਸ਼ਨਕਾਰੀਆਂ ਨੇ ਅੱਗੇ ਸੜਕ ਜਾਮ ਕੀਤੀ ਸੀ। ਇਸ ਘਟਨਾ ਤੋਂ ਬਾਅਦ ਪ੍ਰਧਾਨ ਮੰਤਰੀ ਦਿੱਲੀ ਪਰਤ ਗਏ। ਉਹ ਨਾ ਤਾਂ ਕਿਸੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਅਤੇ ਨਾ ਹੀ ਕੋਈ ਰੈਲੀ ਕੀਤੀ ਸੀ।

Exit mobile version