ਨੋਟੀਫਿਕੇਸ਼ਨ ਜਾਰੀ ਮਾਨ ਸਰਕਾਰ ਵੱਲੋਂ ਘਰੇਲੂ ਬਿਜਲੀ ਡਿਫਾਲਟਰਾਂ ਦੇ 31 ਦਸੰਬਰ ਤੱਕ ਬਕਾਏ ਬਿੱਲ ਮੁਆਫ਼

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕਰਦਿਆਂ ਸਾਰੇ ਘਰੇਲੂ ਬਿਜਲੀ ਖਪਤਕਾਰਾਂ ਦੇ 31 ਦਸੰਬਰ 2021 ਤੱਕ ਦੇ ਬਕਾਇਆ ਬਿੱਲ ਮੁਆਫ਼ ਕਰ ਦਿੱਤੇ ਹਨ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. (PSPCL) ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਘਰੇਲੂ ਬਿਜਲੀ ਦੇ ਡਿਫਾਲਟਰ ਖਪਤਕਾਰਾਂ ਲਈ ਬਿੱਲ ਮੁਆਫ਼ੀ ਦਾ ਐਲਾਨ ਕਰਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ 30 ਜੂਨ 2022 ਤੱਕ ਆਪਣੇ ਬਕਾਏ ਦਾ ਭੁਗਤਾਨ ਨਹੀਂ ਕੀਤਾ, ਉਨ੍ਹਾਂ ਦੇ 31 ਦਸੰਬਰ, 2021 ਤੱਕ ਦੇ ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ਼ ਕਰ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹੜੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ, ਉਨ੍ਹਾਂ ਨੂੰ ਬਹਾਲ ਕਰਨਾ ਸੰਭਵ ਨਹੀਂ ਹੈ, ਬਿਨੈਕਾਰ ਦੀ ਬੇਨਤੀ ‘ਤੇ ਪੀ.ਐੱਸ.ਪੀ.ਸੀ.ਐੱਲ. ਵੱਲੋਂ ਦੁਬਾਰਾ ਜਾਰੀ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਨਵੇਂ ਘਰੇਲੂ ਬਿਜਲੀ ਕੁਨੈਕਸ਼ਨ ਲਈ ਜੋ ਖਰਚੇ ਬਿਜਲੀ ਖਪਤਕਾਰਾਂ ਵੱਲੋਂ ਅਦਾ ਕੀਤੇ ਜਾਣੇ ਹਨ, ਦੀ ਅਦਾਇਗੀ ਵੀ ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ. ਨੂੰ ਕੀਤੀ ਜਾਵੇਗੀ।

ਹੋਰ ਸਾਰੇ ਖਪਤਕਾਰ ਜਿਵੇਂ ਕਿ ਸਰਕਾਰੀ ਹਸਪਤਾਲ/ਡਿਸਪੈਂਸਰੀਆਂ, ਧਾਰਮਿਕ ਸਥਾਨ, ਸਰਕਾਰੀ ਖੇਡ ਸੰਸਥਾਵਾਂ, ਮਿਲਟਰੀ ਰੈਸਟ ਹਾਊਸ, ਸਰਕਾਰੀ ਸਹਾਇਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਅਤੇ ਅਟੈਚਡ ਹੋਸਟਲ ਆਦਿ ਨੂੰ ਇਸ ਮੁਆਫ਼ੀ ਸਕੀਮ ਅਧੀਨ ਕਵਰ ਨਹੀਂ ਕੀਤਾ ਜਾਵੇਗਾ।

ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਾਰੇ ਯੋਗ ਵਸਨੀਕਾਂ ਨੂੰ ਵਾਅਦੇ ਮੁਤਾਬਕ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੀ ਹੈ। ਸੂਬਾ ਸਰਕਾਰ ਸਾਰੇ ਚੋਣ ਵਾਅਦੇ ਪੂਰੇ ਕਰੇਗੀ ਅਤੇ ਲੋਕ ਹਿੱਤ ਵਿੱਚ ਕੰਮ ਕਰਦੀ ਰਹੇਗੀ।

Leave a Reply

Your email address will not be published.