More
    HomeUncategorizedਅਭਿਨੇਤਰੀ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਦੀਵਾਲੀ...

    ਅਭਿਨੇਤਰੀ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਦੀਵਾਲੀ ਤੋਂ ਪਹਿਲਾਂ ਹੱਤਿਆ ਕਰਨ ਦੀ ਕਹੀ ਗੱਲ|

    Published on

    spot_img

    ਅਭਿਨੇਤਰੀ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੂੰ ਬੀਤੀ ਰਾਤ ਅਣਪਛਾਤੇ ਮੋਬਾਈਲ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਫੋਨ ਕਰਨ ਵਾਲੇ ਦੋਸ਼ੀ ਨੇ ਉਨ੍ਹਾਂ ਨੂੰ ਧਮਕਾਉਂਦੇ ਹੋਏ ਦੀਵਾਲੀ ਤੋਂ ਪਹਿਲਾਂ ਹੱਤਿਆ ਕਰਨ ਦੀ ਗੱਲ ਕਹੀ ਹੈ। ਇਸ ਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ ਸੰਤੋਖ ਸਿੰਘ ‘ਤੇ ਜੰਡਿਆਲਾ ਗੁਰੂ ਖੇਤਰ ਵਿਚ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ‘ਤੇ ਫਾਇਰਿੰਗ ਕਰਕੇ ਕਤਲ ਦੀ ਕੋਸ਼ਿਸ਼ ਕੀਤੀ ਸੀ।

    ਸੰਤੋਖ ਗਿੱਲ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਉਹ ਕਿਸੇ ਕੰਮ ਦੇ ਸਿਲਸਿਲੇ ਵਿਚ ਆਪਣੀ ਕਾਰ ਵਿਚ ਸਵਾਰ ਹੋ ਕੇ ਤਰਨਤਾਰਨ ਜਾ ਰਹੇ ਸਨ। ਇਸ ਵਿਚ ਉਨ੍ਹਾਂ ਦੇ ਮੋਬਾਈਲ ‘ਤੇ ਕਿਸੇ ਅਣਪਛਾਤੇ ਨੰਬਰ ਤੋਂ ਫੋਨ ਆਇਆ। ਕਾਲ ਕਰਨ ਵਾਲੇ ਨੇ ਉਨ੍ਹਾਂ ਨੂੰ ਧਮਕਾਉਂਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਦੀਵਾਲੀ ਤੋਂ ਪਹਿਲਾਂ ਜਾਨ ਤੋਂ ਮਾ ਦੇਵੇਗਾ। ਕਾਲ ਕਰਨ ਵਾਲੇ ਨੇ ਧਮਕਾਉਂਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਗੋਲੀ ਨਾਲ ਨਹੀਂ ਸਗੋਂ ਟੁਕੜੇ-ਟੁਕੜੇ ਕਰਕੇ ਮਾਰੇਗਾ।

    ਦੂਜੇ ਪਾਸੇ SSP ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਸਬੰਧਤ ਸਬੂਤ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ।

    Latest articles

    Sidhu Moose Wala: ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦਾ ਗਾਣਾ ‘410’ ਹੋਇਆ ਰਿਲੀਜ਼!

    Sidhu Moose Wala New Song: ਸਿੱਧੂ ਮੂਸੇਵਾਲਾ ਦੇ ਫੈਨਜ਼ ਦਾ ਇੰਤਜ਼ਾਰ ਖਤਮ ਹੋ ਗਿਆ...

    BJP releases list of 6 candidates for Punjab!

    Chandigarh: BJP released the 8th list of Lok Sabha Candidates from Punjab, Odisha and...

    Drinking Coconut Water: ਜਾਣੋ ਕਿੰਨਾ ਅਤੇ ਕਦੋਂ ਕਰਨਾ ਚਾਹੀਦਾ ਸੇਵਨ ਹਾਈ ਬੀਪੀ ਦੇ ਮਰੀਜ਼ਾਂ ਲਈ ਨਾਰੀਅਲ ਪਾਣੀ ਪੀਣਾ ਵਰਦਾਨ!

    Health News: ਨਾਰੀਅਲ ਪਾਣੀ ਪੀਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਕਈ...

    More like this