Site icon Punjab Mirror

ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਜੰਮੂ-ਕਸ਼ਮੀਰ ਦੇ 8 ਜ਼ਿਲ੍ਹਿਆਂ ‘ਚ ਬਰਫ਼ਬਾਰੀ ਦੀ ਚੇਤਾਵਨੀ

ਜੰਮੂ-ਕਸ਼ਮੀਰ ‘ਚ ਪਿਛਲੇ ਹਫਤੇ ਤੋਂ ਲਗਾਤਾਰ ਬਰਫਬਾਰੀ ਹੋ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿੱਚ avalanche ਦਾ ਅਲਰਟ ਜਾਰੀ ਕੀਤਾ ਹੈ। ਡੋਡਾ, ਕਿਸ਼ਤਵਾੜ, ਪੁੰਛ, ਰਾਮਬਨ, ਗੰਦਰਬਲ, ਬਾਂਦੀਪੁਰ, ਬਾਰਾਮੂਲਾ ਅਤੇ ਕੁਪਵਾੜਾ ਵਿੱਚ avalanche ਦੀ ਸੰਭਾਵਨਾ ਹੈ। ਰਾਜ ਆਫ਼ਤ ਪ੍ਰਬੰਧਨ ਅਥਾਰਟੀ ਨੇ ਸੋਮਵਾਰ (5 ਫਰਵਰੀ) ਨੂੰ ਸੈਲਾਨੀਆਂ ਨੂੰ ਅਗਲੇ 24 ਘੰਟਿਆਂ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਜਾਣ ਤੋਂ ਬਚਣ ਦੀ ਸਲਾਹ ਦਿੱਤੀ।

ਬਰਫਬਾਰੀ ਕਾਰਨ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ‘ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਗੁਲਮਰਗ ‘ਚ 5 ਫਰਵਰੀ ਨੂੰ ਘੱਟੋ-ਘੱਟ ਤਾਪਮਾਨ ਮਾਈਨਸ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। 4 ਫਰਵਰੀ ਨੂੰ ਇੱਥੇ ਤਾਪਮਾਨ ਮਾਈਨਸ 7 ਡਿਗਰੀ ਸੀ।

ਇਹ ਵੀ ਪੜ੍ਹੋ : Green Card ਦਾ ਖੁੱਲ੍ਹੇਗਾ ਰਾਹ ਅਮਰੀਕਾ ‘ਚ ਰਹਿ ਰਹੇ ਭਾਰਤੀਆਂ ਪ੍ਰਵਾਸੀਆਂ ਨੂੰ ਲੈ ਕੇ ਲਈ ਖ਼ੁਸ਼ਖਬਰੀ

ਬੀਤੀ ਰਾਤ ਪਹਿਲਗਾਮ ਵਿੱਚ ਘੱਟੋ-ਘੱਟ ਤਾਪਮਾਨ ਮਾਈਨਸ 11.9 ਡਿਗਰੀ ਸੈਲਸੀਅਸ ਸੀ। ਦੱਸ ਦੇਈਏ ਕਿ ਕਸ਼ਮੀਰ ਵਿੱਚ ਬਰਫਬਾਰੀ ਕਾਰਨ ਸੜਕੀ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ ਹੈ। ਅਜਿਹੇ ‘ਚ ਆਮ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਸੋਮਵਾਰ ਨੂੰ ਯੂਪੀ ਦੇ 72 ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਮੰਗਲਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ।

Exit mobile version