ਅੰਮ੍ਰਿਤਸਰ: ਸ਼੍ਰੀਨਗਰ ‘ਚ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਆਯੋਜਿਤ ਸਮਾਗਮ ਦੌਰਾਨ ਹੋਏ ਨਾਚ-ਗਾਣੇ ਦੇ ਮਾਮਲੇ ‘ਚ, 6 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਧਾਰਮਿਕ ਸਜ਼ਾ ਦਿੱਤੀ ਸੀ।

ਬੁੱਧਵਾਰ ਸਵੇਰੇ, ਹਰਜੋਤ ਬੈਂਸ ਨੇ ਇਹ ਸਜ਼ਾ ਪੂਰੀ ਕਰਕੇ ਸ੍ਰੀ ਅਕਾਲ ਤਖਤ ਸਾਹਿਬ ‘ਚ ਮੱਥਾ ਟੇਕਿਆ ਅਤੇ ਆਪਣੀ ਗਲਤੀ ਲਈ ਖਿਮਾ ਮੰਗੀ। ਇਸ ਤੋਂ ਬਾਅਦ, ਉਹਨਾਂ ਨੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵੀ ਮੁਲਾਕਾਤ ਕੀਤੀ।