Site icon Punjab Mirror

ਪੰਜਾਬ ਤੋਂ ਬਾਅਦ ਹੁਣ ਹਰਿਆਣਾ ਦੇ ਸਕੂਲਾਂ ਦਾ ਵੀ ਬਦਲਿਆ ਸਮਾਂ, ਸਵੇਰੇ 7 ਤੋਂ 12 ਵਜੇ ਤੱਕ ਖੁੱਲ੍ਹਣਗੇ ਸਕੂਲਾਂ |

ਪੰਜਾਬ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਨੇ ਤਪਦੀ ਗਰਮੀ ਨੂੰ ਦੇਖਦੇ ਹੋਏ ਸਕੂਲਾਂ ਦੇ ਸਮੇਂ ਵਿਚ ਬਦਲਾਅ ਕਰ ਦਿੱਤਾ ਹੈ। 4 ਮਈ ਤੋਂ ਸਕੂਲ ਸਵੇਰੇ 7 ਵਜੇ ਤੋਂ 12 ਵਜੇ ਤੱਕ ਖੁੱਲ੍ਹਣਗੇ। ਹੁਣ ਤੱਕ ਸਕੂਲਾਂ ਦਾ ਸਮਾਂ 8.00 ਵਜੇ ਤੋਂ ਦੁਪਿਹਰ 2.30 ਵਜੇ ਤੱਕ ਸੀ।

ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਗੁੰਜਰ ਨੇ ਇਸ ਦੀ ਜਾਣਕਾਰੀ ਦਿੱਤੀ। ਸੂਬੇ ਦੇ ਸਕੂਲਾਂ ਵਿਚ ਨਿਯਮ ਮੁਤਾਬਕ 1 ਜੂਨ ਤੋਂ 30 ਜੂਨ ਤੱਕ ਗਰਮੀ ਦੀਆਂ ਛੁੱਟੀਆਂ ਹੁੰਦੀਆਂ ਹਨ। ਕਿਉਂਕਿ ਗਰਮੀ ਅਜੇ ਤੋਂ ਆਪਣਾ ਪ੍ਰਕੋਪ ਦਿਖਾਉਣ ਲੱਗੀ ਹੈ ਤਾਂ ਡਾਇਰੈਕਟੋਰੇਟ ਇਸ ਗੱਲ ‘ਤੇ ਵੀ ਵਿਚਾਰ ਕਰ ਰਿਹਾ ਹੈ ਕਿ 1 ਜੂਨ ਤੋਂ 30 ਜੂਨ ਤੱਕ ਦੀਆਂ ਛੁੱਟੀਆਂ ਮਈ ਮਹੀਨੇ ਵਿੱਚ ਤਬਦੀਲ ਕਰ ਦਿੱਤੀਆਂ ਜਾਣ।

ਖਾਸ ਗੱਲ ਇਹ ਹੈ ਕਿ ਗਰਮੀ ਦੀਆਂ ਛੁੱਟੀਆਂ ਦੀ ਮਿਆਦ ਇੱਕ ਮਹੀਨੇ ਹੀ ਰਹੇਗੀ ਫਿਰ ਭਾਵੇਂ ਉਹ ਪਹਿਲਾਂ ਹੋਣ ਜਾਂ ਬਾਅਦ ਵਿਚ। ਡਾਇਰੈਕਟੋਰੇਟ ਇਸ ‘ਤੇ ਵੀ ਵਿਚਾਰ ਕਰ ਰਿਹਾ ਹੈ ਕਿ ਅਜੇ ਪਹਿਲੀ ਤੋਂ 5ਵੀਂ ਕਲਾਸ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਜਾਣ। ਹੋਰ ਕਲਾਸਾਂ ਦੇ ਬੱਚਿਆਂ ਨੂੰ ਸਮਾਂ ਸਾਰਣੀ ਵਿਚ ਰਾਹਤ ਦਿੱਤੀ ਜਾਵੇ ਤਾਂ ਕਿ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਨਾ ਹੋ ਸਕੇ।

Exit mobile version