31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਹੋਣਗੇ ਮੁਆਫ CM ਭਗਵੰਤ ਮਾਨ ਦਾ ਵੱਡਾ ਐਲਾਨ ,

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬਿਜਲੀ ਬਿੱਲਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਮੁਆਫ ਹੋਣਗੇ। ਭਾਵੇਂ ਉਸ ਦਾ 1 ਕਿਲੋਵਾਟ ਦਾ ਲੋਡ ਹੈ ਜਾਂ 10 ਕਿਲੋਵਾਟ ਦਾ ਲੋਡ ਹੈ। 31 ਦਸੰਬਰ 2021 ਤਕ ਸਾਰੇ ਬਕਾਇਆ ਬਿੱਲ ਮੁਆਫ ਕਰ ਦਿੱਤੇ ਜਾਣਗੇ। ਹਰ ਕੈਟਾਗਰੀ ਦੇ ਬਿਜਲੀ ਦੇ ਬਿੱਲ ਪੰਜਾਬ ਸਰਕਾਰ ਵੱਲੋਂ ਮੁਆਫ ਕੀਤੇ ਗਏ ਹਨ।

ਦੱਸ ਦੇਈਏ ਕਿ CM ਮਾਨ ਅੱਜ ਦਿੱਲੀ ਪਹੁੰਚੇ ਹੋਏ ਹਨ। ਉਥੇ ਉਨ੍ਹਾਂ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ ਤੇ ਇਥੇ ਹੀ ਗੱਲਬਾਤ ਦੇ ਦੌਰਾਨ ਉਨ੍ਹਾਂ ਨੇ ਬਿਜਲੀ ਬਿੱਲਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ ਕਿ 31 ਦਸੰਬਰ ਤੱਕ ਦੇ ਬਿੱਲ ਮੁਆਫ ਕਰ ਦਿੱਤੇ ਗਏ ਹਨ। ਜਿਨ੍ਹਾਂ ਦਾ ਵੀ ਪੈਂਡਿੰਗ ਬਿੱਲ ਸੀ, ਉਨ੍ਹਾਂ ਨੂੰ ਬਿਲ ਨਹੀਂ ਭਰਨਾ ਹਵੇਗਾ।

Leave a Reply

Your email address will not be published.