Site icon Punjab Mirror

Amritpal arrest Operation: ਦਿੱਲੀ ਪੁਲਿਸ ਵੱਲੋਂ ਮੁਕੱਦਮਾ ਦਰਜ ਭਾਰਤ ਸਰਕਾਰ ਵੱਲੋਂ ਵਿਦੇਸ਼ਾਂ ‘ਚ ਅੰਮ੍ਰਿਤਪਾਲ ਦੇ ਹਮਾਇਤੀਆਂ ‘ਤੇ ਵੱਡੀ ਕਾਰਵਾਈ

‘ਵਾਰਿਸ ਪੰਜਾਬ ਦੇ’ ਜਥੇਬੰਦੀ ਖਿਲਾਫ ਐਕਸ਼ਨ ਮਗਰੋਂ ਵਿਦੇਸ਼ਾਂ ਵਿੱਚ ਵਿਰੋਧ ਕਰਨ ਵਾਲਿਆਂ ਖਿਲਾਫ ਭਾਰਤ ਸਰਕਾਰ ਨੇ ਕਾਰਵਾਈ ਵਿੱਢ ਦਿੱਤੀ ਹੈ। ਭਾਰਤੀ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਵੱਡੀ ਕਾਰਵਾਈ ਕੀਤੀ ਹੈ।

Amritpal arrest Operation: ‘ਵਾਰਿਸ ਪੰਜਾਬ ਦੇ’ ਜਥੇਬੰਦੀ ਖਿਲਾਫ ਐਕਸ਼ਨ ਮਗਰੋਂ ਵਿਦੇਸ਼ਾਂ ਵਿੱਚ ਵਿਰੋਧ ਕਰਨ ਵਾਲਿਆਂ ਖਿਲਾਫ ਭਾਰਤ ਸਰਕਾਰ ਨੇ ਕਾਰਵਾਈ ਵਿੱਢ ਦਿੱਤੀ ਹੈ। ਭਾਰਤੀ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਵੱਡੀ ਕਾਰਵਾਈ ਕੀਤੀ ਹੈ। ਲੰਡਨ ‘ਚ ਭਾਰਤੀ ਦੂਤਾਵਾਸ ‘ਚ ਖਾਲਿਸਤਾਨ ਸਮਰਥਕਾਂ ਦੇ ਪ੍ਰਦਰਸ਼ਨ ‘ਤੇ ਦਿੱਲੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।

ਹਾਸਲ ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਯੂਏਪੀਏ ਤੇ ਪੀਡੀਪੀਪੀ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਜਿਹੇ ਲੋਕਾਂ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ ਜੋ ਭਾਰਤ ਦੇ ਨਾਗਰਿਕ ਹਨ ਤੇ ਬਾਹਰ ਰਹਿੰਦੇ ਹਨ ਤੇ ਭਾਰਤ ਵਿਰੋਧੀ ਪ੍ਰਦਰਸ਼ਨ ਦਾ ਹਿੱਸਾ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ਵਿਚ ਡ੍ਰੋਨ ਨਾਲ ਘੁਸਪੈਠ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ ਗੁਰਦਾਸਪੁਰ ‘ਚ ਪਾਕਿ ਸਰਹੱਦ ‘ਤੇ ਡ੍ਰੋਨ ਮੂਵਮੈਂਟ, BSF ਨੇ ਫਾਇਰਿੰਗ ਕਰ ਭਜਾਇਆ, ਤਲਾਸ਼ੀ ‘ਚ ਹਥਿਆਰ ਬਰਾਮਦ

ਹੁਣ ਤੱਕ 207 ਵਿਅਕਤੀ ਪੁਲਿਸ ਹਿਰਾਸਤ ‘ਚ

ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਅੱਠ ਪੁਲਿਸ ਕੇਸ ਦਰਜ ਕੀਤੇ ਹਨ। ਪੁਲਿਸ ਨੇ ਦੱਸਿਆ ਹੈ ਕਿ ਹੁਣ ਤੱਕ 207 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ’ਚੋਂ 30 ਵਿਅਕਤੀਆਂ ਖ਼ਿਲਾਫ਼ ਫ਼ੌਜਦਾਰੀ ਮੁਕੱਦਮੇ ਦਰਜ ਕੀਤੇ ਗਏ ਹਨ ਜਦੋਂਕਿ 177 ਜਣਿਆ ਨੂੰ ਧਾਰਾ 107,151 ਤਹਿਤ ਹੀ ਹਿਰਾਸਤ ’ਚ ਰੱਖਿਆ ਹੈ।

ਵੱਡੇ ਪੱਧਰ ਉੱਪਰ ਗ੍ਰਿਫਤਾਰੀਆਂ ਕਰਕੇ ਪੁਲਿਸ ਤੰ ਪੰਜਾਬ ਸਰਕਾਰ ਖਿਲਾਫ ਲੋਕਾਂ ਵਿੱਚ ਰੋਸ ਵਧਣ ਲੱਗਾ ਹੈ। ਸੋਸ਼ਲ ਮੀਡੀਆ ਉੱਪਰ ਗ੍ਰਿਫਤਾਰੀਆਂ ਉੱਪਰ ਸਵਾਲ ਉਠਾਏ ਜਾ ਰਹੇ ਹਨ। ਸਿਆਸੀ ਪਾਰਟੀਆਂ ਭਗਵੰਤ ਮਾਨ ਸਰਕਾਰ ਨੂੰ ਘੇਰ ਰਹੀਆਂ ਹਨ। ਇਸ ਕਰਕੇ ਸਿਆਸੀ ਤੌਰ ’ਤੇ ਪੰਜਾਬ ਵਿੱਚ ਸਰਕਾਰ ਪ੍ਰਤੀ ਅਜਿਹਾ ਨਜ਼ਰੀਆ ਬਣਨਾ ਸ਼ੁਰੂ ਹੋ ਗਿਆ ਹੈ ਕਿ ਪੰਜਾਬ ਪੁਲਿਸ ਸੂਬੇ ਦੇ ਬੇਕਸੂਰ ਨੌਜਵਾਨਾਂ ਨੂੰ ਫੜ ਰਹੀ ਹੈ। 

Exit mobile version