Site icon Punjab Mirror

ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਪੰਜਾਬ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ |

ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਪੰਜਾਬ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੂਰੇ ਸੂਬੇ ਵਿੱਚ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ।

ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਐਤਵਾਰ ਰਾਤ ਕਰੀਬ 2 ਵਜੇ ਪੁਲਿਸ ਅੱਗੇ ਸਰੰਡਰ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਪੰਜਾਬ ਸਰਕਾਰ ਨੇ ਅੱਜ ਦੁਪਹਿਰ ਤੱਕ ਇੰਟਰਨੈਟ ਸੇਵਾਵਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ।

Exit mobile version