back to top
More
    HomePunjabਅੰਮ੍ਰਿਤਸਰ ਖ਼ਬਰ : ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ...

    ਅੰਮ੍ਰਿਤਸਰ ਖ਼ਬਰ : ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਕਲਕੱਤਾ ਵੱਲ ਰਵਾਨਾ

    Published on

    ਪੱਛਮੀ ਬੰਗਾਲ ਦੇ ਮਾਲਦਾ ਤੋਂ ਹੋਈ ਰਵਾਨਗੀ, ਸੰਗਤਾਂ ਵੱਲੋਂ ਰਸਤੇ ਭਰਵਾਂ ਸਵਾਗਤ – ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਤੇ ਡੌਕੂਮੈਂਟਰੀ ਵੀ ਖਿੱਚ ਦਾ ਕੇਂਦਰ

    ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹ ਨੂੰ ਸਮਰਪਿਤ ਨਗਰ ਕੀਰਤਨ ਅੱਜ ਪੱਛਮੀ ਬੰਗਾਲ ਦੇ ਮਾਲਦਾ ਤੋਂ ਅਗਲੇ ਪੜਾਅ ਕਲਕੱਤਾ ਵੱਲ ਰਵਾਨਾ ਹੋ ਗਿਆ। ਇਹ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਧੋਬੜੀ ਸਾਹਿਬ (ਆਸਾਮ) ਤੋਂ ਸ਼ੁਰੂ ਹੋਇਆ ਸੀ, ਜੋ ਹੁਣ ਪੂਰਬੀ ਭਾਰਤ ਦੇ ਕਈ ਇਤਿਹਾਸਕ ਪੜਾਵਾਂ ਤੋਂ ਲੰਘਦਾ ਹੋਇਆ ਕਲਕੱਤਾ ਤੱਕ ਪਹੁੰਚ ਰਿਹਾ ਹੈ।

    ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਆਯੋਜਿਤ ਧਾਰਮਿਕ ਦੀਵਾਨ ਵਿੱਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਇਸ ਮੌਕੇ ਬਾਬਾ ਗੁਰਮੇਲ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ, ਐਸ.ਜੀ.ਪੀ.ਸੀ. ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵਡ, ਡਾ. ਸਤਨਾਮ ਸਿੰਘ ਆਹਲੂਵਾਲੀਆ ਸਮੇਤ ਪ੍ਰਮੁੱਖ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਰਹੀ।

    ਰਵਾਨਗੀ ਤੋਂ ਪਹਿਲਾਂ ਬਾਬਾ ਗੁਰਮੇਲ ਸਿੰਘ ਨੇ ਪੰਜ ਪਿਆਰਿਆਂ, ਨਿਸ਼ਾਨਚੀ ਸਿੰਘਾਂ ਅਤੇ ਹੋਰ ਵਿਸ਼ੇਸ਼ ਸ਼ਖਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ। ਨਗਰ ਕੀਰਤਨ ਦੌਰਾਨ ਵਿਸ਼ੇਸ਼ ਬੱਸ ਵਿੱਚ ਗੁਰੂ ਸਾਹਿਬਾਨ ਨਾਲ ਸੰਬੰਧਤ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਨਾਲ ਹੀ ਵੱਡੀਆਂ ਸਕਰੀਨਾਂ ’ਤੇ ਗੁਰੂ ਸਾਹਿਬ ਦੇ ਇਤਿਹਾਸ ਤੇ ਪਾਵਨ ਅਸਥਾਨਾਂ ਨਾਲ ਸੰਬੰਧਿਤ ਡੌਕੂਮੈਂਟਰੀ ਵੀਡੀਓ ਵੀ ਦਿਖਾਈਆਂ ਜਾ ਰਹੀਆਂ ਹਨ, ਜੋ ਸੰਗਤਾਂ ਲਈ ਖਿੱਚ ਦਾ ਵੱਡਾ ਕੇਂਦਰ ਬਣੀਆਂ ਹੋਈਆਂ ਹਨ।

    ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਜੋਸ਼ੋ-ਖਰੋਸ਼ ਨਾਲ ਸਵਾਗਤ ਕੀਤਾ ਗਿਆ। ਜਿੱਥੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ, ਉੱਥੇ ਹੀ ਜੰਗੀਪੁਰ ਵਿਖੇ ਪੰਜਾਬੀ ਢਾਬੇ ਦੇ ਮਾਲਕ ਭਾਈ ਮਨਜੀਤ ਸਿੰਘ ਅਤੇ ਪਰਿਵਾਰ ਨੇ ਖ਼ਾਸ ਪ੍ਰਬੰਧ ਕਰਕੇ ਸੰਗਤਾਂ ਦੀ ਸੇਵਾ ਕੀਤੀ।

    ਇਹ ਸ਼ਹੀਦੀ ਨਗਰ ਕੀਰਤਨ ਮਾਲਦਾ ਤੋਂ ਜੰਗੀਪੁਰ, ਬੈਰਲਪੁਰ ਆਦਿ ਸਥਾਨਾਂ ਤੋਂ ਹੁੰਦਾ ਹੋਇਆ ਕਲਕੱਤਾ ਪਹੁੰਚ ਗਿਆ, ਜਿੱਥੇ ਸੰਗਤਾਂ ਨੇ ਉਸਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। 24 ਅਗਸਤ ਨੂੰ ਇਹ ਨਗਰ ਕੀਰਤਨ ਕਲਕੱਤਾ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਜਾਵੇਗਾ। ਇਸ ਮੌਕੇ ਐਸ.ਜੀ.ਪੀ.ਸੀ. ਦੇ ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਇੰਚਾਰਜ ਦਵਿੰਦਰ ਸਿੰਘ ਖੁਸ਼ੀਪੁਰ, ਰਾਮ ਸਿੰਘ ਰਾਠੌਰ ਮੁੰਬਈ, ਮੈਨੇਜਰ ਸਤਿੰਦਰ ਸਿੰਘ, ਬਾਬਾ ਤਾਰਾ ਸਿੰਘ, ਬਾਬਾ ਗੁਰਨਾਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਰਹੀ।

    Latest articles

    🦷 ਦਿਨ ਵਿੱਚ ਦੋ ਵਾਰ ਬੁਰਸ਼ ਕਰਨਾ ਹਰ ਵਾਰ ਫਾਇਦੇਮੰਦ ਨਹੀਂ — ਦੰਦਾਂ ਦੇ ਮਾਹਰਾਂ ਨੇ ਦੱਸਿਆ ਸਹੀ ਤਰੀਕਾ…

    ਅਸੀਂ ਬਚਪਨ ਤੋਂ ਹੀ ਸੁਣਦੇ ਆ ਰਹੇ ਹਾਂ ਕਿ “ਸਵੇਰੇ ਅਤੇ ਰਾਤੀਂ ਦੋ ਵਾਰ...

    ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ‘ਤੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ: ਜਲਦ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ, 12 ਨਵੰਬਰ ਨੂੰ ਸੁਣਵਾਈ…

    ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਦੇ ਐਲਾਨ ਵਿੱਚ ਲੰਮੀ ਹੋ ਰਹੀ ਦੇਰੀ...

    More like this