Site icon Punjab Mirror

Amritsar News: ਜੀ-20 ਸੰਮੇਲਨ ਨੂੰ ਲੈ ਕੇ ਗੁਰੂ ਨਗਰੀ ‘ਚ ਪੁਲਿਸ ਅਲਰਟ, ਸੁਰੱਖਿਆ ਏਜੰਸੀਆਂ ਦੀ ਚੱਪੇ-ਚੱਪੇ ‘ਤੇ ਨਜ਼ਰ

ਜੀ-20 ਸੰਮੇਲਨ ਨੂੰ ਲੈ ਕੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਪੁਲਿਸ ਪੂਰੀ ਤਰ੍ਹਾਂ ਅਲਰਟ ਹੈ। ਸੁਰੱਖਿਆ ਏਜੰਸੀਆਂ ਦੀ ਚੱਪੇ-ਚੱਪੇ ‘ਤੇ ਨਜ਼ਰ ਹੈ। ਅੰਮ੍ਰਿਤਸਰ ਵਿੱਚ ਜੀ-20 ਸੰਮੇਲਨ 15, 16 ਤੇ 17 ਮਾਰਚ ਨੂੰ ਹੋਣ ਜਾ ਰਿਹਾ ਹੈ….

Amritsar News: ਜੀ-20 ਸੰਮੇਲਨ ਨੂੰ ਲੈ ਕੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਪੁਲਿਸ ਪੂਰੀ ਤਰ੍ਹਾਂ ਅਲਰਟ ਹੈ। ਸੁਰੱਖਿਆ ਏਜੰਸੀਆਂ ਦੀ ਚੱਪੇ-ਚੱਪੇ ‘ਤੇ ਨਜ਼ਰ ਹੈ। ਅੰਮ੍ਰਿਤਸਰ ਵਿੱਚ ਜੀ-20 ਸੰਮੇਲਨ 15, 16 ਤੇ 17 ਮਾਰਚ ਨੂੰ ਹੋਣ ਜਾ ਰਿਹਾ ਹੈ, ਜਿਸ ਵਿੱਚ ਜੀ-20 ਨਾਲ ਸਬੰਧਤ ਮੁਲਕਾਂ ਦੇ ਨੁੰਮਾਇੰਦੇ ਸ਼ਾਮਲ ਹੋਣ ਲਈ ਆ ਰਹੇ ਹਨ। ਇਸ ਲਈ ਪੁਲਿਸ ਚੌਕਸ ਹੈ।

ਹਾਸਲ ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਲੰਘੀ ਸ਼ਾਮ ਸ਼ਹਿਰ ਦੇ ਰਣਜੀਤ ਐਵੇਨਿਊ ਇਲਾਕੇ ਵਿੱਚ ਫਲੈਗ ਮਾਰਚ ਕੀਤਾ ਗਿਆ। ਰਣਜੀਤ ਐਵੇਨਿਊ ਸਮੇਤ ਹੋਰ ਵੱਖ-ਵੱਖ ਇਲਾਕਿਆਂ ਵਿੱਚ ਕੱਢੇ ਗਏ ਫਲੈਗ ਮਾਰਚ ਦੀ ਅਗਵਾਈ ਪੁਲਿਸ ਦੇ ਏਸੀਪੀ ਉੱਤਰੀ ਵਰਿੰਦਰ ਸਿੰਘ ਖੋਸਾ ਨੇ ਕੀਤੀ, ਜਿਨ੍ਹਾਂ ਦੇ ਨਾਲ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ। 

ਇਸ ਸਬੰਧੀ ਏਸੀਪੀ ਖੋਸਾ ਨੇ ਦੱਸਿਆ ਕਿ ਅਗਲੇ ਦਿਨਾਂ ਵਿਚ ਹੋਣ ਵਾਲੇ ਜੀ-20 ਸੰਮੇਲਨ ਨੂੰ ਮੁੱਖ ਰੱਖਦੇ ਹੋਏ ਇਥੇ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਦੇ ਮੰਤਵ ਨਾਲ ਇਲਾਕੇ ਵਿਚ ਫਲੈਗ ਮਾਰਚ ਕੀਤਾ ਗਿਆ ਜਿਸ ਵਿਚ ਵੱਖ-ਵੱਖ ਥਾਣਿਆਂ ਦੀ ਪੁਲੀਸ ਅਤੇ ਪੁਲੀਸ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।

ਉਨ੍ਹਾਂ ਦੱਸਿਆ ਕਿ ਇਸ ਫਲੈਗ ਮਾਰਚ ਵਿਚ ਥਾਣਾ ਰਣਜੀਤ ਐਵੇਨਿਊ, ਸਿਵਲ ਲਾਈਨ, ਸਦਰ ਤੇ ਏਅਰ ਪੋਰਟ ਦੀ ਪੁਲੀਸ ਤੋਂ ਇਲਾਵਾ ਨੀਮ ਫ਼ੌਜੀ ਬਲ ਦੇ ਜਵਾਨ ਸ਼ਾਮਲ ਸਨ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।

Exit mobile version